Dengue News: ਸਿਵਲ ਸਰਜਨ ਨੇ ਸ਼ਹਿਰੀ ਖੇਤਰ ’ਚ ਡੇਂਗੂ ਵਿਰੋਧੀ ਗਤੀਵਿਧੀਆਂ ਦੀ ਕੀਤੀ ਚੈਕਿੰਗ

Dengue News
ਫਤਹਿਗੜ੍ਹ ਸਾਹਿਬ :ਡੇਂਗੂ ਸਬੰਧੀ ਜਾਗਰੂਕ ਕਰਦੇ ਹੋਏ ਸਿਵਲ ਸਰਜਨ ਡਾ.ਅਰਵਿੰਦਪਾਲ ਸਿੰਘ।

Dengue News: (ਅਨਿਲ ਲੁਟਾਵਾ) ਫਤਹਿਗੜ੍ਹ ਸਾਹਿਬ। ਸਿਵਲ ਸਰਜਨ ਫਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ ਮੁਹਿੰਮ ਲਗਾਤਾਰ ਜਾਰੀ ਹੈ ਇਸ ਤਹਿਤ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਹਾਟ ਸਪਾਟ ਖੇਤਰਾਂ ਵਿੱਚ ਮੱਛਰ ਦੇ ਲਾਰਵੇ ਸਬੰਧੀ ਚੈਕਿੰਗ ਕੀਤੀ ਗਈ ਲਾਰਵਾ ਮਿਲਣ ’ਤੇ ਉਸ ਨੂੰ ਮੌਕੇ ’ਤੇ ਨਸ਼ਟ ਕਰਵਾਇਆ ਗਿਆ ਅਤੇ ਨਗਰ ਪਾਲਿਕਾ ਦੀ ਸਹਾਇਤਾ ਨਾਲ ਚਲਾਨ ਕੀਤੇ ਗਏ।

ਇਹ ਵੀ ਪੜ੍ਹੋ: DIG Bhullar News: ਸੀਬੀਆਈ ਨੇ ਨਹੀਂ ਮੰਗਿਆ ਹਰਚਰਨ ਸਿੰਘ ਭੁੱਲਰ ਦਾ ਰਿਮਾਂਡ, ਨਿਆਂਇਕ ਹਿਰਾਸਤ ’ਚ ਭੇਜਿਆ

ਸਿਵਲ ਸਰਜਨ ਵੱਲੋਂ ਸਰਹਿੰਦ ਵਿਖੇ ਗਤੀਵਿਧੀਆਂ ਦੀ ਚੈਕਿੰਗ ਕੀਤੀ ਗਈ ਅਤੇ ਆਮ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ ਗਿਆ। ਜਦਕਿ ਸਹਾਇਕ ਸਿਵਲ ਸਰਜਨ ਡਾ. ਕੇਡੀ ਸਿੰਘ ਵੱਲੋਂ ਪੀਰ ਬਾਬਾ ਕਲੋਨੀ, ਜ਼ਿਲ੍ਹਾ ਸਿਹਤ ਅਫਸਰ ਡਾ. ਅਮਨਦੀਪ ਸਿੰਘ ਵੱਲੋਂ ਹਿਮਾਯੂਪੁਰ, ਡਾ. ਸੰਪਨ ਅਤਰੀ ਵੱਲੋਂ ਬੰਨ੍ਹ ਰੋਡ ਅਤੇ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਪ੍ਰਭਜੋਤ ਕੌਰ ਵੱਲੋਂ ਜੋਤੀ ਸਰੂਪ ਮੋੜਾਂ ਤੇ ਇਹਨਾਂ ਗਤੀਵਿਧੀਆਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਸਿਹਤ ਕਰਮਚਾਰੀ ਜਗਰੂਪ ਸਿੰਘ , ਕਰਮਜੀਤ ਸਿੰਘ ਆਦਿ ਹਾਜ਼ਰ ਸਨ। Dengue News