Sunam Hospital: ਸਿਵਲ ਸਰਜਨ ਡਾ. ਅਮਰਜੀਤ ਕੌਰ ਵੱਲੋਂ ਸਬ-ਡਵੀਜ਼ਨਲ ਹਸਪਤਾਲ ਸੁਨਾਮ ਦਾ ਅਚਨਚੇਤ ਦੌਰਾ

Sach Kahoon Punjabi Desk Picture
Published On

ਮਰੀਜ਼ਾਂ ਨੂੰ ਹਸਪਤਾਲ ਦੇ ਅੰਦਰੋਂ ਮੁਫ਼ਤ ਦਵਾਈਆਂ ਮੁਹੱਈਆ ਕਰਵਾਉਣ ਦੇ ਸਖ਼ਤ ਨਿਰਦੇਸ਼

Sunam Hospital: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਰੀਜ਼ਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਸਿਵਲ ਸਰਜਨ ਡਾ. ਅਮਰਜੀਤ ਕੌਰ ਵੱਲੋਂ ਅੱਜ ਸਬ-ਡਵੀਜ਼ਨਲ ਹਸਪਤਾਲ ਸੁਨਾਮ, ਊਧਮ ਸਿੰਘ ਵਾਲਾ ਦਾ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਉੱਥੇ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਦੀ ਓ.ਪੀ.ਡੀ., ਆਪਰੇਸ਼ਨ ਥੀਏਟਰ, ਐਮਰਜੰਸੀ ਵਾਰਡ, ਜੱਚਾ-ਬੱਚਾ ਸਿਹਤ ਸੇਵਾਵਾਂ, ਲੈਬਾਰਟਰੀ ਅਤੇ ਆਈ.ਸੀ.ਟੀ.ਸੀ. ਸੈਂਟਰ ਸਮੇਤ ਵੱਖ-ਵੱਖ ਵਿਭਾਗਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਵਾਰਡਾਂ ਵਿੱਚ ਦਾਖ਼ਲ ਮਰੀਜ਼ਾਂ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕੀਤੀ ਅਤੇ ਮਿਲ ਰਹੇ ਇਲਾਜ ਬਾਰੇ ਪ੍ਰਤੀਕਿਰਿਆ ਲਈ।

ਇਹ ਵੀ ਪੜ੍ਹੋ: ਕਿਸਾਨਾਂ ਲਈ ਖੁਸ਼ਖਬਰੀ, ਖੇਤੀਬਾੜੀ ਉਪਕਰਣ ਸਬਸਿਡੀ ਲਈ ਅਰਜ਼ੀ ਇਸ ਦਿਨ ਤੱਕ ਦਿਓ

ਡਾ. ਅਮਰਜੀਤ ਕੌਰ ਨੇ ਮਰੀਜ਼ਾਂ ਨੂੰ ਭਰੋਸਾ ਦਿਵਾਇਆ ਕਿ ਜੇਕਰ ਉਨ੍ਹਾਂ ਨੂੰ ਸਿਹਤ ਸੇਵਾਵਾਂ ਪ੍ਰਾਪਤ ਕਰਨ ਵਿੱਚ ਕੋਈ ਵੀ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਬਿਨਾਂ ਕਿਸੇ ਝਿਜਕ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ। ਨਿਰੀਖਣ ਦੌਰਾਨ ਸਿਵਲ ਸਰਜਨ ਨੇ ਹਸਪਤਾਲ ਪ੍ਰਬੰਧਕਾਂ ਨੂੰ ਸਾਫ਼-ਸਫ਼ਾਈ ਦੇ ਪੁਖ਼ਤਾ ਇੰਤਜ਼ਾਮ ਰੱਖਣ ਅਤੇ ਇਹ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਕਿ ਮਰੀਜ਼ਾਂ ਨੂੰ ਸਾਰੀਆਂ ਲੋੜੀਂਦੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਮੁਫ਼ਤ ਮੁਹੱਈਆ ਕਰਵਾਈਆਂ ਜਾਣ।

ਸਟਾਫ਼ ਨੂੰ ਮਰੀਜ਼ਾਂ ਨਾਲ ਨਿਮਰਤਾ ਭਰਿਆ ਵਿਵਹਾਰ ਰੱਖਣ ਦੀ ਹਿਦਾਇਤ

ਉਨ੍ਹਾਂ ਨੇ ਮਾਤਰੀ ਮੌਤ ਦਰ ਨੂੰ ਘਟਾਉਣ ਅਤੇ ਸੁਰੱਖਿਅਤ ਜਣੇਪੇ ਲਈ ਸੰਸਥਾਗਤ ਜਣੇਪੇ (ਹਸਪਤਾਲ ਵਿੱਚ ਡਿਲੀਵਰੀ) ਦੀ ਦਰ ਵਧਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ। ਸਮੂਹ ਸਟਾਫ਼ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਮੂਹ ਸਟਾਫ਼ ਨੂੰ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾ ਕਰਨ ਦੇ ਨਾਲ-ਨਾਲ ਮਰੀਜ਼ਾਂ ਪ੍ਰਤੀ ਨਿਮਰਤਾ ਭਰਿਆ ਵਿਵਹਾਰ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਮੈਡੀਕਲ ਅਫ਼ਸਰ ਡਾ. ਸ਼ਬਦਦੀਪ ਕੌਰ, ਡਾ. ਚਮਨਦੀਪ ਸਿੰਘ ਰੇਖੀ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਕਰਨੈਲ ਸਿੰਘ, ਸੀਨੀਅਰ ਫਾਰਮੇਸੀ ਅਫ਼ਸਰ ਲਾਲ ਚੰਦ ਸਿੰਗਲਾ ਸਮੇਤ ਹਸਪਤਾਲ ਦਾ ਸਮੂਹ ਸਟਾਫ਼ ਹਾਜ਼ਰ ਸੀ। Sunam Hospital

About The Author

Related Posts