ਸਾਡੇ ਨਾਲ ਸ਼ਾਮਲ

Follow us

17 C
Chandigarh
Thursday, February 12, 2026
More
    Home Breaking News Health News: ...

    Health News: ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਜ਼ਿਲ੍ਹਾ ਹਸਪਤਾਲ ਦਾ ਕੀਤਾ ਦੌਰਾ

    Health News
    ਫ਼ਤਹਿਗੜ੍ਹ ਸਾਹਿਬ : ਸਿਹਤ ਸੇਵਾਵਾਂ ਦਾ ਜਾਇਜ਼ਾ ਲੈਂਦੇ ਹੋਏ ਸਿਵਲ ਸਰਜਨ ਡਾ.ਅਰਵਿੰਦ ਪਾਲ ਸਿੰਘ। ਤਸਵੀਰ: ਅਨਿਲ ਲੁਟਾਵਾ

    ਸਿਵਲ ਸਰਜਨ ਨੇ ਹਸਪਤਾਲ ਵਿੱਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਿਆ ਜਾਇਜ਼ਾ।

    Health News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ.ਅਰਵਿੰਦ ਪਾਲ ਸਿੰਘ ਨੇ ਜ਼ਿਲ੍ਹਾ ਹਸਪਤਾਲ ਦਾ ਦੌਰਾ ਕਰਕੇ ਉਥੇ ਇਲਾਜ ਕਰਾਉਣ ਲਈ ਆਉਣ ਵਾਲੇ ਮਰੀਜ਼ਾਂ ਅਤੇ ਉਹਨਾਂ ਦੇ ਵਾਰਸਾਂ ਨੂੰ ਸੰਸਥਾ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜਾ ਲਿਆ । ਉਨ੍ਹਾਂ ਮੌਕੇ ’ਤੇ ਹਾਜ਼ਰ ਸੀਨੀਅਰ ਮੈਡੀਕਲ ਅਫਸਰ ਡਾ.ਜਸਪ੍ਰੀਤ ਸਿੰਘ ਬੇਦੀ ਨੂੰ ਕਿਹਾ ਕਿ ਉਹ ਹਸਪਤਾਲ ਵਿੱਚ ਇਲਾਜ ਕਰਾਉਣ ਲਈ ਆਉਣ ਵਾਲੇ ਮਰੀਜ਼ਾਂ, ਉਨ੍ਹਾਂ ਦੇ ਵਾਰਸਾਂ ਅਤੇ ਸਮੂਹ ਸਟਾਫ ਦੇ ਵਹੀਕਲਾਂ ਦੀ ਪਾਰਕਿੰਗ ਦਾ ਉਚਿਤ ਪ੍ਰਬੰਧ ਕਰਨਾ ਯਕੀਨੀ ਬਣਾਉਣ।

    ਉਨ੍ਹਾਂ ਕਿਹਾ ਕਿ ਹਸਪਤਾਲ ਦੀ ਸਾਫ ਸਫਾਈ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇ। ਉਨ੍ਹਾਂ ਐਮਰਜੈਂਸੀ ਵਾਰਡ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਹਸਪਤਾਲ ਦੇ ਸਾਰੇ ਉਪਕਰਨ ਚਾਲੂ ਹਾਲਤ ਵਿੱਚ ਰੱਖਣੇ ਯਕੀਨੀ ਬਣਾਏ ਜਾਣ ਅਤੇ 24 ਘੰਟੇ ਬਿਜਲੀ ਦੀ ਸਪਲਾਈ ਦਾ ਬੈਕਅਪ ਹੋਣਾ ਵੀ ਯਕੀਨੀ ਬਣਾਇਆ ਜਾਵੇ। ਡਾ. ਅਰਵਿੰਦ ਪਾਲ ਸਿੰਘ ਨੇ ਅੱਗੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਅਤੇ ਲੈਬਾਰਟਰੀ ਟੈਸਟ ਹਸਪਤਾਲ ਦੇ ਵਿੱਚੋਂ ਹੀ ਉਪਲੱਬਧ ਕਰਵਾਏ ਜਾਣ ਅਤੇ ਕੋਈ ਵੀ ਦਵਾਈ ਜਾਂ ਟੈਸਟ ਬਾਹਰੋਂ ਨਾ ਲਿਖਿਆ ਜਾਵੇ।

    ਇਹ ਵੀ ਪੜ੍ਹੋ: District Council Elections: ਵਿਧਾਇਕ ਰਾਏ ਦੇ ਦਫ਼ਤਰ ਵਿਖੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਚੋਣਾਂ ਸਬੰਧੀ ਹੋਈ ਮੀਟਿੰਗ…

    ਉਨ੍ਹਾਂ ਨਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਕਰਾਉਣ ਲਈ ਦਾਖਲ ਹੋਏ ਮਾਨਸਿਕ ਰੋਗੀਆਂ ਦਾ ਹਾਲ ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਦਾ ਨਿਰੀਖਣ ਕੀਤਾ ਅਤੇ ਦਾਖਲ ਵਿਅਕਤੀਆਂ ਨੂੰ ਇਲਾਜ ਕਰਾਉਣ ਉਪਰੰਤ ਆਪੋ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਸੰਪਨ ਅਤਰੀ, ਪੈਥਾਲੋਜਿਸਟ ਡਾ. ਸਚਿਨ ਨਰੂਲਾ, ਮਾਨਸਿਕ ਰੋਗਾਂ ਦੇ ਮਾਹਿਰ ਡਾ.ਸਨਪ੍ਰੀਤ ਕੌਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ, ਸਟਾਫ ਨਰਸ ਜਸਪਾਲ ਕੌਰ, ਕੌਂਸਲਰ ਸਿਮਰਨਜੀਤ ਕੌਰ, ਬਿਕਰਮਜੀਤ ਸਿੰਘ, ਮਾਨਵ ਸ਼ਾਹ ਆਦਿ ਹਾਜ਼ਰ ਸਨ । Health News