ਅਧਿਕਾਰੀਆਂ/ ਕਰਮਚਾਰੀਆ ਤੋਂ ਉਨ੍ਹਾਂ ਦੇ ਕੰਮਾਂ ਬਾਰੇ ਲਈ ਜਾਣਕਾਰੀ
- ਦਫਤਰੀ ਕੰਮਾਂ ਨੂੰ ਮਿਥੇ ਸਮੇਂ ਵਿੱਚ ਪੂਰਾ ਕਰਨਾ ਅਤੇ ਡਿਉੂਟੀ ਦੌਰਾਨ ਸਮੇਂ ਦੀ ਪਾਬੰਦੀ ਦਾ ਖਾਸ ਧਿਆਨ ਰੱਖਣ ਦੀਆਂ ਦਿੱਤੀਆਂ ਹਦਾਇਤਾਂ
(ਨਰਿੰਦਰ ਸਿੰਘ ਬਠੋਈ) ਪਟਿਆਲਾ। ਜਿਲ੍ਹੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ ਅਤੇ ਦਫਤਰੀ ਕੰਮਾਂ ਦੇ ਨਿਪਟਾਰੇ ਵਿੱਚ ਤੇਜੀ ਲਿਆਉਣ ਦੇ ਮਕਸਦ ਨਾਲ ਜਿਲ੍ਹਾ ਪਟਿਆਲਾ ਦੇ ਨਵੇਂ ਬਣੇ (Civil Surgeon) ਸਿਵਲ ਸਰਜਨ ਡਾ. ਦਲਬੀਰ ਕੌਰ ਵੱਲੋਂ ਦਫਤਰ ਸਿਵਲ ਸਰਜਨ ਦੀਆਂ ਵੱਖ ਵੱਖ ਸ਼ਾਖਾਵਾਂ ਅਮਲਾ ਸ਼ਾਖਾ, ਅੰਕੜਾ ਸ਼ਾਖਾ, ਜਨਮ ਮੌਤ ਸ਼ਾਖਾ, ਲੇਖਾ ਬ੍ਰਾਂਚ, ਮੈਡੀਕਲ ਬਿੱਲ, ਟੀਕਾਕਰਨ ਬ੍ਰਾਂਚ ,ਕੁਸ਼ਟ ਰੋਗ ਸ਼ਾਖਾ, ਜੈਡ.ਐਲ.ਏ. ਡਿਪਟੀ ਮੈਡੀਕਲ ਕਮਿਸ਼ਨਰ, ਐਨ.ਐਚ.ਐਮ., ਫੂਡ ਅਤੇ ਡੱਰਗ ਸ਼ਾਖਾ, ਆਈ.ਡੀ.ਐਸ.ਪੀ, ਐਮ.ਈ.ਐਮ ਸ਼ਾਖਾ ਆਦਿ ਦਾ ਦੌਰਾ ਕੀਤਾ ਗਿਆ । ਦੌਰੇ ਦੌਰਾਨ ਉਨ੍ਹਾਂ ਵੱਲੋਂ ਅਧਿਕਾਰੀਆਂ/ ਕਰਮਚਾਰੀਆਂ ਦੀਆਂ ਸੀਟਾ ’ਤੇ ਜਾ ਕੇ ਉਥੇ ਤਇਨਾਤ ਅਧਿਕਾਰੀ/ ਕਰਮਚਾਰੀ ਤੋਂ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕੰਮ ਕਾਜ ਬਾਰੇ ਜਾਣਕਾਰੀ ਲਈ ਅਤੇ ਪ੍ਰਗਤੀ ਰਿਪੋਰਟ ਦਾ ਵੀ ਜਾਇਜ਼ਾ ਲਿਆ।
ਡਿਉੂਟੀ ਸਮੇਂ ਦੌਰਾਨ ਦਫਤਰ ਵਿੱਚ ਹਾਜਰ ਰਹਿਣਾ ਯਕੀਨੀ ਬਣਾਓ
ਉਨ੍ਹਾਂ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਕਿਹਾ ਕਿ ਦਫਤਰ ਵਿੱਚ ਸਮੇਂ ਦੀ ਪਾਬੰਦੀ ਦਾ ਧਿਆਨ ਰੱਖਦੇ ਹੋਏ ਡਿਉੂਟੀ ਸਮੇਂ ਦੌਰਾਨ ਦਫਤਰ ਵਿੱਚ ਹਾਜਰ ਰਹਿਣਾ ਯਕੀਨੀ ਬਣਾਇਆ ਜਾਵੇ। ਦਫਤਰ ਵਿੱਚ ਕੰਮਕਾਜ ਲਈ ਆਉਣ ਵਾਲੇ ਲੋਕਾਂ /ਮੁਲਾਜਮਾਂ ਦਾ ਦਫਤਰੀ ਕੰਮ ਮਿਥੇ ਸਮੇਂ ਵਿੱਚ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਦਫਤਰੀ ਕੰਮਾਂ ਵਿੱਚ ਕਿਸੇ ਕਿਸਮ ਦੀ ਅਣਗਿਹਲੀ ਅਤੇ ਭਿ੍ਰਸ਼ਟਾਚਾਰ ਬਰਦਾਸ਼ਤ ਨਹੀ ਹੋਵੇਗਾ। ਉਨ੍ਹਾਂ ਕਿਹਾ ਕਿ ਦਫਤਰ ਵਿੱਚ ਜਨਮ ਮੌਤ, ਅੰਗਹੀਣਤਾ ਅਤੇ ਮੈਡੀਕਲ ਬਿੱਲਾ ਦੀ ਜੋ ਵੀ ਥੋੜੀ ਬਹੁੱਤ ਪੈਡੰਸੀ ਹੈ ਉਸ ਨੂੰ ਪਹਿਲ ਦੇ ਅਧਾਰ ਤੇਂ ਜਲਦ ਪੂਰਾ ਕੀਤਾ ਜਾਵੇਗਾ। (Civil Surgeon) ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸੁਵਿਧਾਵਾਂ ਪ੍ਰਦਾਨ ਕਰਨ ਲਈ ਜਿਲ੍ਹੇ ਵਿੱਚ ਬਣਨ ਵਾਲੇ 51 ਆਮ ਆਦਮੀ ਕਲੀਨਿਕਾਂ ਦਾ ਨਿਰਮਾਣ ਮਿੱਥੇ ਸਮੇਂ ਵਿੱਚ ਹਰ ਹੀਲੇ ਪੂਰਾ ਕੀਤਾ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ