Punjab Health News: ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ’ਚ ਤਾਇਨਾਤੀ ਲਈ ਡਾਕਟਰ ਨੂੰ ਦਿੱਤਾ ਨਿਯੁਕਤੀ ਪੱਤਰ

Punjab-Health-News
ਫ਼ਤਹਿਗੜ੍ਹ ਸਾਹਿਬ :ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਡਾਕਟਰ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ। ਤਸਵੀਰ: ਅਨਿਲ ਲੁਟਾਵਾ

ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਸਰਕਾਰ ਵਚਨਬੱਧ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

Punjab Health News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਹਿਬ। ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ.ਅਰਵਿੰਦ ਪਾਲ ਸਿੰਘ ਨੇ ਆਮ ਆਦਮੀ ਕਲੀਨਿਕ ਅਮਲੋਹ ਵਿੱਚ ਤਾਇਨਾਤੀ ਲਈ ਨਵੇਂ ਡਾਕਟਰ ਨੂੰ ਨਿਯੁਕਤੀ ਪੱਤਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 20 ਆਮ ਆਦਮੀ ਕਲੀਨਿਕ ਪੂਰੇ ਸਟਾਫ ਸਮੇਤ ਕੰਮ ਕਰ ਰਹੇ ਹਨ ਜਿਨ੍ਹਾਂ ਵਿੱਚੋਂ ਨਗਰ ਕੌਂਸਲ ਅਮਲੋਹ ਦੇ ਆਮ ਆਦਮੀ ਕਲੀਨਿਕ ਵਿੱਚ ਹੁਣੇ ਹੀ ਖਾਲੀ ਹੋਈ ਡਾਕਟਰ ਦੀ ਪੋਸਟ ਉੱਪਰ ਤੁਰੰਤ ਨਵੇਂ ਡਾਕਟਰ ਨੂੰ ਨਿਯੁਕਤ ਕਰ ਲਿਆ ਗਿਆ ਹੈ ਤਾਂ ਕਿ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਨਿਰਵਿਘਨ ਦਿੱਤੀਆਂ ਜਾ ਸਕਣ।

ਉਨ੍ਹਾਂ ਦੱਸਿਆ ਕਿ ਇਹ ਡਾਕਟਰ ਅਰਸ਼ਦੀਪ ਸਿੰਘ ਜੋ ਅੱਜ ਹੀ ਆਪਣੇ ਸਟੇਸ਼ਨ ’ਤੇ ਸਬੰਧਤ ਸੀਨੀਅਰ ਮੈਡੀਕਲ ਅਫਸਰਾਂ ਨੂੰ ਆਪਣੀ ਹਾਜ਼ਰੀ ਰਿਪੋਰਟ ਪੇਸ਼ ਕਰਨਗੇ। ਡਾਕਟਰ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਸਿਵਲ ਸਰਜਨ ਨੇ ਕਿਹਾ ਕਿ ਉਹ ਆਪਣੀ ਡਿਉਟੀ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਇਲਾਜ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਨਾ ਵਰਤੀ ਜਾਵੇ ਕਿਉਂਕਿ ਜ਼ਿਲ੍ਹੇ ਵਿੱਚ ਲੋੜੀਂਦੀਆਂ ਦਵਾਈਆਂ ਅਤੇ ਹੋਰ ਸਾਜੋ ਸਮਾਨ ਦੀ ਕੋਈ ਘਾਟ ਨਹੀ ਹੈ ਇਸ ਲਈ ਉਹ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲੱਬਧ ਕਰਵਾਉਣੀਆਂ ਯਕੀਨੀ ਬਣਾਉਣ।

ਇਹ ਵੀ ਪੜ੍ਹੋ: City President Appointment: ਹਿਤੇਸ਼ ਉੱਪਲ ਨੂੰ ਸ਼ਹਿਰੀ ਪ੍ਰਧਾਨ ਕੀਤਾ ਨਿਯੁਕਤ

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਫਿਰ ਵੀ ਉਨ੍ਹਾਂ ਨੂੰ ਕਿਸੇ ਹੋਰ ਚੀਜ਼ ਦੀ ਲੋੜ ਹੋਵੇ ਤਾਂ ਓਹ ਸਬੰਧਤ ਆਪਣੇ ਸੀਨੀਅਰ ਮੈਡੀਕਲ ਅਫਸਰ ਨਾਲ ਤਾਲਮੇਲ ਕਰਨ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ, ਜ਼ਿਲ੍ਹਾ ਡੈਂਟਲ ਸਿਹਤ ਅਫਸਰ ਡਾ. ਪਾਰੁਲ ਗੁਪਤਾ,ਡਾ. ਕਸੀਤਿਜ ਸੀਮਾ, ਸੀਨੀਅਰ ਮੈਡੀਕਲ ਅਫਸਰ ਡਾ. ਜਸਪ੍ਰੀਤ ਸਿੰਘ ਬੇਦੀ, ਡਾ. ਸਚਿਨ ਨਰੂਲਾ, ਜ਼ਿਲ੍ਹਾ ਸਮੂਹ ਸਿਖਿਆਂ ਅਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ। Punjab Health News