Health Department Punjab: ਸਿਵਲ ਸਰਜਨ ਨੇ ਹਾਊਸ ਸਰਜਨਾਂ ਨੂੰ ਦਿੱਤੇ ਨਿਯੁਕਤੀ ਪੱਤਰ

Health Department Punjab
ਫ਼ਤਹਿਗੜ੍ਹ ਸਾਹਿਬ : ਹਾਊਸ ਸਰਜਨਾਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ। ਤਸਵੀਰ: ਅਨਿਲ ਲੁਟਾਵਾ

(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਸਰਕਾਰ ਵਚਨਬੱਧ ਹੈ। ਇਸ ਲਈ ਸਿਹਤ ਵਿਭਾਗ ਅੰਦਰ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਮਾਹਿਰ ਡਾਕਟਰਾਂ ਦੇ ਨਾਲ ਨਾਲ ਹਾਊਸ ਸਰਜਨਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਸਰਕਾਰ ਅਤੇ ਸਿਹਤ ਡਾਇਰੈਕਟਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਵੱਲੋਂ ਚਾਰ ਹਾਊਸ ਸਰਜਨਾਂ ਜਿਨਾਂ ਵਿੱਚ ਡਾਕਟਰ ਕਮਲਵੀਰ ਕੌਰ, ਡਾਕਟਰ ਸੰਨੀ ਕੁਮਾਰ, ਡਾਕਟਰ ਸ਼ਿਵਜੋਤ ਸ਼ਰਮਾ ਅਤੇ ਡਾਕਟਰ ਸੁਖਮ ਸੂਰੀ ਸ਼ਾਮਿਲ ਹਨ ਨੂੰ ਨਿਯੁਕਤੀ ਪੱਤਰ ਦਿੱਤੇ ਗਏ। Health Department Punjab

ਇਹ ਵੀ ਪੜ੍ਹੋ: Cyclone Fengal: ਅਗਲੇ ਕੁਝ ਘੰਟੇ ਅਹਿਮ, ਭਾਰੀ ਮੀਂਹ ਦੀ ਚੇਤਾਵਨੀ, ਸਕੂਲ-ਕਾਲਜ ਬੰਦ ਕਰਨ ਦੇ ਆਦੇਸ਼ ਜਾਰੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਚਾਰ ਡਾਕਟਰਾਂ ਵਿੱਚੋਂ ਇੱਕ ਡਾਕਟਰ ਸਬ ਡਿਵੀਜ਼ਨਲ ਹਸਪਤਾਲ ਮੰਡੀ ਗੋਬਿੰਦਗੜ੍ਹ ਜਦੋਂਕਿ ਤਿੰਨ ਡਾਕਟਰ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਕੰਮ ਕਰਨਗੇ। ਉਨ੍ਹਾਂ ਡਾਕਟਰਾਂ ਨੂੰ ਨਿਯੁਕਤੀ ਪੱਤਰ ਦਿੰਦਿਆਂ ਹਦਾਇਤ ਕੀਤੀ ਕਿ ਉਹ ਅੱਜ ਹੀ ਸਬੰਧਤ ਸੀਨੀਅਰ ਮੈਡੀਕਲ ਅਫਸਰਾਂ ਕੋਲ ਆਪਣੀ ਹਾਜ਼ਰੀ ਰਿਪੋਰਟ ਪੇਸ਼ ਕਰਨ ਤੇ ਆਪਣੀ ਡਿਓਟੀ ਮਿਹਨਤ, ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣੀ ਯਕੀਨੀ ਬਣਾਉਣ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਡਾਕਟਰਾਂ ਦੇ ਨਿਯੁਕਤ ਹੋਣ ਨਾਲ ਮਰੀਜ਼ਾਂ ਨੂੰ ਵੱਡਾ ਫਾਇਦਾ ਹੋਵੇਗਾ ਅਤੇ ਹਸਪਤਾਲਾਂ ਦੇ ਕੰਮ ਕਾਰ ਵਿੱਚ ਵੀ ਹੋਰ ਸੁਧਾਰ ਹੋਵੇਗਾ। ਡਾ. ਦਵਿੰਦਰਜੀਤ ਕੌਰ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸਲਾਘਾ ਕੀਤੀ। ਇਸ ਮੌਕੇੇ ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਸਰਿਤਾ, ਜ਼ਿਲ੍ਹਾ ਟੀਕਾਕਰਨ ਅਫਸਰ ਡਾਕਟਰ ਰਾਜੇਸ਼ ਕੁਮਾਰ, ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਸੀਨੀਅਰ ਸਹਾਇਕ ਵਿਜੇ ਭੂਸ਼ਨ ਅਤੇ ਸ਼ਿਵ ਕੁਮਾਰ ਹਾਜ਼ਰ ਸਨ। Health Department Punjab

LEAVE A REPLY

Please enter your comment!
Please enter your name here