Aam Aadmi Clinics: ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕਾਂ ’ਚ ਤਾਇਨਾਤੀ ਲਈ ਡਾਕਟਰਾਂ ਨੂੰ ਦਿੱਤੇ ਨਿਯੁਕਤੀ ਪੱਤਰ

Aam Aadmi Clinics
ਫ਼ਤਹਿਗੜ੍ਹ ਸਾਹਿਬ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਡਾਕਟਰਾਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ। ਤਸਵੀਰ: ਅਨਿਲ ਲੁਟਾਵਾ

ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਸਰਕਾਰ ਵਚਨਬੱਧ-ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ | Aam Aadmi Clinics

Aam Aadmi Clinics: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਹਿਬ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਤੇ ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾਕਟਰ ਦਵਿੰਦਰਜੀਤ ਕੌਰ ਨੇ ਆਮ ਆਦਮੀ ਕਲੀਨਿਕਾਂ ਵਿੱਚ ਤਾਇਨਾਤੀ ਲਈ 4 ਨਵੇਂ ਡਾਕਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਦਵਿੰਰਦਜੀਤ ਕੌਰ ਨੇਂ ਦੱਸਿਆ ਕਿ ਜਿਲ੍ਹੇ ਵਿੱਚ 20 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ ਜਿਨਾਂ ਵਿੱਚੋਂ ਸੋਨਾ ਕਾਸਟਿੰਗ ਮੰਡੀ ਗੋਬਿੰਦਗੜ, ਅਮਲੋਹ, ਭਗੜਾਣਾ  ਅਤੇ ਮਾਲੋਵਾਲ ਦੇ ਆਮ ਆਦਮੀ ਕਲੀਨਿਕਾਂ ਵਿੱਚ ਤਾਇਨਾਤ ਡਾਕਟਰਾਂ ਦੀਆਂ ਥਾਵਾਂ ਜੋ ਹੁਣੇ ਹੀ ਖਾਲੀ ਹੋਈਆਂ ਸਨ ਉੱਪਰ ਤਾਇਨਾਤੀ ਲਈ ਚਾਰ ਨਵੇਂ ਡਾਕਟਰ ਜੋ ਵੇਟਿੰਗ ਲਿਸਟ ਵਿੱਚ ਰੱਖੇ ਗਏ ਸਨ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਤਾਂ ਕਿ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਨਿਰਵਿਘਨ ਜਾਰੀ ਰੱਖੀਆਂ ਜਾ ਸਕਣ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਡਾਕਟਰਾਂ ਵਿੱਚ ਡਾ. ਬਵਨੀਤ ਕੌਰ, ਡਾ. ਕਮਲਪ੍ਰੀਤ ਸਿੰਘ, ਡਾ. ਸੁਖਮਨਦੀਪ ਕੌਰ, ਡਾ. ਜਗਜੀਤ ਸਿੰਘ ਸ਼ਾਮਿਲ ਹਨ ਜੋ ਅੱਜ ਹੀ ਆਪੋ-ਆਪਣੇ ਸਟੇਸ਼ਨ ’ਤੇ ਸਬੰਧਤ ਸੀਨੀਅਰ ਮੈਡੀਕਲ ਅਫਸਰਾਂ ਨੂੰ ਆਪਣੀ ਹਾਜ਼ਰੀ ਰਿਪੋਰਟ ਪੇਸ਼ ਕਰਨਗੇ। ਡਾਕਟਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਦੇ ਹੋਏ ਸਿਵਲ ਸਰਜਨ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਤੇ ਆਪੋ-ਆਪਣੀ ਡਿਊਟੀ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਕਰਨ ਲਈ ਕਿਹਾ।

ਇਹ ਵੀ ਪੜ੍ਹੋ: Punjab School News: ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਸਰਕਾਰੀ ਸਕੂਲਾਂ ਨੂੰ ਵੱਡਾ ਤੋਹਫਾ, ਵਿਦਿਆਰਥੀਆਂ ਨੂੰ ਹੋਵੇਗਾ ਫ…

ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਇਲਾਜ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਨਾ ਵਰਤੀ ਜਾਵੇ ਕਿਉਂਕਿ ਜ਼ਿਲ੍ਹੇ ਵਿੱਚ ਲੋੜੀਂਦੀਆਂ ਦਵਾਈਆਂ ਅਤੇ ਹੋਰ ਸਾਜੋ-ਸਮਾਨ ਦੀ ਕੋਈ ਘਾਟ ਨਹੀ ਹੈ ਇਸ ਲਈ ਉਹ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲੱਬਧ ਕਰਵਾਉਣੀਆਂ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲੱਬਧ ਕਰਾਉਣ ਲਈ ਵਚਨਬੱਧ ਹੈ ਇਸ ਲਈ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਫਿਰ ਵੀ ਉਹਨਾਂ ਨੂੰ ਕਿਸੇ ਹੋਰ ਚੀਜ਼ ਦੀ ਲੋੜ ਹੋਵੇ ਤਾਂ ਉਹ ਸਬੰਧਤ ਆਪਣੇ ਸੀਨੀਅਰ ਮੈਡੀਕਲ ਅਫਸਰ ਨਾਲ ਤਾਲਮੇਲ ਕਰਨ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅਮਰੀਕ ਸਿੰਘ ਚੀਮਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਡੀ.ਪੀ.ਐਮ. ਡਾ. ਕਸੀਤਿਜ ਸੀਮਾ, ਜ਼ਿਲ੍ਹਾ ਸਮੂਹ ਸਿਖਿਆ ਅਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਅਤੇ ਨਵਨਿਯੁਕਤ ਮੈਡੀਕਲ ਅਫਸਰ ਹਾਜ਼ਰ ਸਨ। Aam Aadmi Clinics

LEAVE A REPLY

Please enter your comment!
Please enter your name here