Punjab Health Center: ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਨ ਆਮ ਲੋਕ : ਸਿਵਲ ਸਰਜਨ

Punjab Health Center
ਫ਼ਤਹਿਗੜ੍ਹ ਸਾਹਿਬ: ਮੁੜ ਵਸੇਬਾ ਕੇਂਦਰ ਵਿੱਚ ਸਹੂਲਤਾਂ ਦਾ ਜਾਇਜ਼ਾ ਲੈਂਦੇ ਹੋਏ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ। ਤਸਵੀਰ: ਅਨਿਲ ਲੁਟਾਵਾ

ਸਿਹਤ ਕੇਂਦਰਾਂ ਵਿੱਚ ਨਸ਼ਾ ਪੀੜਤਾਂ ਦੇ ਇਲਾਜ ਲਈ ਬਿਹਤਰ ਸਿਹਤ ਸਹੂਲਤਾਂ ਉਪਲੱਬਧ : ਡਾ. ਦਵਿੰਦਰਜੀਤ ਕੌਰ

Punjab Health Center: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਮੁੜ ਵਸੇਬਾ ਕੇਂਦਰ, ਬ੍ਰਾਹਮਣ ਮਾਜਰਾ, ਸਰਹਿੰਦ ਦਾ ਅਚਨਚੇਤ ਦੌਰਾ ਕੀਤਾ ਤੇ ਉੱਥੇ ਨਸ਼ੇ ਤੋਂ ਪੀੜਿਤ ਦਾਖਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਤਸੱਲੀ ਪ੍ਰਗਟ ਕੀਤੀ।

ਇਸ ਮੌਕੇ ਨਸ਼ਾ ਪੀੜਤਾਂ ਦੇ ਇਲਾਜ ਸਬੰਧੀ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਨਸ਼ਾ ਪੀੜਤ ਵਿਅਕਤੀਆਂ ਦੇ ਮੈਡੀਕਲ ਇਲਾਜ , ਪੂਰਨ ਇਲਾਜ ਤੱਕ ਦਾਖਲੇ ਦਾ ਪ੍ਰਬੰਧ,ਨਸ਼ਾ ਛੱਡਣ ਲਈ ਦ੍ਰਿੜ ਸ਼ਕਤੀ ਉਤਪੰਨ ਕਰਨ, ਚੰਗੀ ਜ਼ਿੰਦਗੀ ਜਿਉਣ ਲਈ ਸਹੀ ਰਸਤੇ ਬਾਰੇ ਪ੍ਰੇਰਿਤ ਕਰਨ, ਨਸ਼ਾ ਛੱਡਣ ਉਪਰੰਤ ਰੋਜ਼ਗਾਰ ਲਈ ਜਾਗਰੂਕ ਕਰਨ, ਸਮਾਜਿਕ, ਧਾਰਮਿਕ ਕੰਮਾਂ ਵਿੱਚ ਰੁਚੀ ਲੈਣ ਲਈ ਪ੍ਰੇਰਿਤ ਕਰਨ ਆਦਿ ਸਹੂਲਤਾਂ ਮੁਫਤ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ ਅਤੇ ਲਾਭਪਾਤਰੀਆਂ ਦੀ ਪਹਿਚਾਣ ਵੀ ਗੁਪਤ ਰੱਖੀ ਜਾਂਦੀ ਹੈ।

ਇਹ ਵੀ ਪੜ੍ਹੋ: Punjab OTS Scheme: ਪੰਜਾਬ ਸਰਕਾਰ ਨੇ ਦੋ OTS ਸਕੀਮਾਂ ਨੂੰ ਦਿੱਤੀ ਮਨਜ਼ੂਰੀ ਦਿੱਤੀ, ਸਕੀਮ 31 ਦਸੰਬਰ ਤੱਕ ਰਹੇਗੀ ਜਾਰੀ…

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਾ ਹਿੱਸਾ ਬਣ ਕੇ ਇਸ ਨੂੰ ਲੋਕ ਲਹਿਰ ਬਣਾਇਆ ਜਾਵੇ ਅਤੇ ਆਪਣੇ ਪਿੰਡ, ਸ਼ਹਿਰ , ਗਲੀ , ਮਹੱਲੇ , ਰਿਸ਼ਤੇਦਾਰਾਂ ਅਤੇ ਹੋਰ ਸੰਪਰਕ ਵਿੱਚ ਆਉਣ ਵਾਲੇ ਨਸ਼ਾ ਪੀੜਿਤ ਵਿਅਕਤੀਆਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਆਪਣਾ ਇਲਾਜ ਕਰਾਉਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਕਿ ਸਾਡੇ ਸਮਾਜ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਿਆ ਜਾ ਸਕੇ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਮਾਨਸਿਕ ਰੋਗਾਂ ਦੇ ਮਾਹਰ ਡਾ.ਸਨਪ੍ਰੀਤ ਕੌਰ,ਸਮੂਹ ਸਟਾਫ ਤੋਂ ਇਲਾਵਾ ਨਸ਼ਾ ਪੀੜਿਤ ਵਿਅਕਤੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here