Government Hospital: ਸਿਵਲ ਸਰਜਨ ਵੱਲੋਂ ਸਰਕਾਰੀ ਹਸਪਤਾਲ ਦੌਰਾ, ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ

Government Hospital
ਸੁਨਾਮ ਊਧਮ ਸਿੰਘ ਵਾਲਾ : ਸਰਕਾਰੀ ਹਸਪਤਾਲ ਵਿਖੇ ਨਿਰੀਖਣ ਕਰਦੇ ਹੋਏ ਸਿਵਲ ਸਰਜਨ ਡਾ: ਸੰਜੇ ਕਾਮਰਾ। ਤਸਵੀਰ: ਕਰਮ ਥਿੰਦ

ਹਸਪਤਾਲ ਦੀ ਸਾਫ-ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਆਖਿਆਂ | Government Hospital

  • ਦਾਖਲ ਮਰੀਜ਼ਾਂ ਤੋਂ ਕਿਸੇ ਵੀ ਸਮੱਸਿਆ ਬਾਰੇ ਜਾਣਕਾਰੀ ਹਾਸਿਲ ਕੀਤੀ

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਤਹਿਤ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਸੰਜੇ ਕਾਮਰਾ ਨੇ ਐੱਸ. ਐੱਚ.ਡੀ ਸੁਨਾਮ ਊਧਮ ਸਿੰਘ ਵਾਲਾ ਦੀ ਅਚਨਚੇਤ ਚੈਕਿੰਗ ਕੀਤੀ। ਇਸ ਚੈਕਿੰਗ ਦੌਰਾਨ ਹਸਪਤਾਲ ਦੀ ਓ.ਪੀ.ਡੀ, ਆਪਰੇਸ਼ਨ ਥੀਏਟਰ, ਵਾਰਡ, ਐਮਰਜੰਸੀ ਸਿਹਤ ਸੇਵਾਵਾਂ, ਜੱਚਾ-ਬੱਚਾ ਸਿਹਤ ਸੇਵਾਵਾਂ, ਲੈਬ, ਆਈ.ਸੀ.ਟੀ.ਸੀ.ਸੈਂਟਰ ਆਦਿ ਦਾ ਨਿਰੀਖਣ ਕੀਤਾ।

ਉਹਨਾਂ ਵਾਰਡ ਵਿੱਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਪੁੱਛ-ਗਿੱਛ ਕੀਤੀ। ਉਹਨਾਂ ਦਾਖਲ ਮਰੀਜ਼ਾਂ ਨੂੰ ਕਿਹਾ ਕਿ ਜੇਕਰ ਉਹਨਾਂ ਨੂੰ ਸਿਹਤ ਸੇਵਾਵਾਂ ਲੈਣ ਵਿੱਚ ਕੋਈ ਮੁਸ਼ਕਿਲ ਆਈ ਹੋਵੇ ਤਾਂ ਉਹ ਉਹਨਾਂ ਦੇ ਧਿਆਨ ਵਿੱਚ ਲਿਆਉਣ। ਉਨ੍ਹਾਂ ਹਸਪਤਾਲ ਦੀ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਮਰੀਜ਼ਾਂ ਨੂੰ ਸਾਰੀਆਂ ਲੋੜੀਂਦੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਉਪਲੱਬਧ ਕਰਾਉਣ ਲਈ ਵੀ ਕਿਹਾ। ਉਹਨਾਂ ਸੰਸਥਾਗਤ ਜਣੇਪੇ ਵਧਾਉਣ ’ਤੇ ਜ਼ੋਰ ਦੇਣ ਲਈ ਕਿਹਾ।

ਇਹ ਵੀ ਪੜ੍ਹੋ : All India Hockey Tournament: ਐਨਆਰਆਈ ਸਪੋਰਟਸ ਕਲੱਬ (ਰਜਿ:) ਅਮਲੋਹ ਦਾ 4 ਰੋਜ਼ਾ ਆਲ ਇੰਡੀਆ ਹਾਕੀ ਟੂਰਨਾਮੈਂਟ 20 ਤ…

ਡਾ: ਸੰਜੇ ਕਾਮਰਾ ਨੇ ਸਮੂਹ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪੋ-ਆਪਣੀ ਡਿਊਟੀ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣੀ ਯਕੀਨੀ ਬਣਾਉਣ ਅਤੇ ਹਸਪਤਾਲ ਵਿੱਚ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨਾਲ ਆਪਣਾ ਵਿਵਹਾਰ ਚੰਗਾ ਰੱਖਣ ਤੇ ਸਰਕਾਰ ਆਮ ਲੋਕਾਂ ਲਈ ਉਪਲੱਬਧ ਸਾਰੀਆਂ ਸਿਹਤ ਸਹੂਲਤਾਂ ਉਹਨਾਂ ਨੂੰ ਪ੍ਰਦਾਨ ਕਰਨੀਆਂ ਯਕੀਨੀ ਬਣਾਉਣ। ਇਸ ਮੌਕੇ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾ.ਅੰਕੂ ਜੈਨ, ਡਾ. ਚਮਨਦੀਪ ਸਿੰਘ ਰੇਖੀ, ਡਾ. ਪਾਵੇਲ ਸਿੰਘ, ਡਾ. ਅਮਿਤ ਸਿੰਗਲਾ, ਡਾ. ਪ੍ਰਭਜੋਤ ਸਿੰਘ, ਡਾ. ਲਵੀਨ ਸਿੰਗਲਾ, ਡਾ. ਕਾਮਨੀ ਸਿੰਗਲਾ, ਜਿਲਾ ਸਮੂਹ ਸਿੱਖਿਆ ਅਫਸਰ ਕਰਨੈਲ ਸਿੰਘ, ਸੀਨੀਅਰ ਫਾਰਮੇਸੀ ਅਫਸਰ ਲਾਲ ਚੰਦ ਸਿੰਗਲਾ ਅਤੇ ਸਮੂਹ ਸਟਾਫ ਹਾਜ਼ਰ ਸੀ। Government Hospital

LEAVE A REPLY

Please enter your comment!
Please enter your name here