ਅੰਬਾਲਾ ’ਚ ਕਿਸਾਨਾਂ ਅਤੇ ਪੁਲਿਸ ’ਚ ਟਕਰਾਅ

Farmers And Police

ਦਿੱਲੀ ’ਚ ਪਹਿਲਵਾਨਾਂ ਦੀ ਮਹਾਂਪੰਚਾਇਤ ’ਚ ਜਾਣ ਲਈ ਅੜੇ ਨੇਤਾ | Farmers And Police

ਅੰਬਾਲਾ (ਸੱਚ ਕਹੂੰ ਨਿਊਜ਼)। ਪਹਿਲਵਾਨਾਂ ਦੇ ਸਮਰਥਨ (Farmers And Police) ’ਚ ਦਿੱਲੀ ’ਚ ਹੋਈ ਮਹਿਲਾ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ’ਚ ਹੰਗਾਮਾ ਸ਼ੁਰੂ ਹੋ ਗਿਆ। ਮਹਾਪੰਚਾਇਤ ’ਚ ਹਿੱਸਾ ਲੈਣ ਜਾ ਰਹੇ ਕਿਸਾਨਾਂ ਨੂੰ ਪੁਲਿਸ ਗ੍ਰਿਫਤਾਰ ਕਰ ਰਹੀ ਹੈ। ਇਸ ਦੇ ਨਾਲ ਹੀ ਅੰਬਾਲਾ ’ਚ ਦਿੱਲੀ ਵੱਲ ਮਾਰਚ ਕਰਨ ਜਾ ਰਹੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਹੱਥੋਪਾਈ ਹੋ ਗਈ। ਅੰਬਾਲਾ ਵਿੱਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ।

ਕਿਸਾਨਾਂ ਨੇ ਸਰਵਿਸ ਲਾਈਨ ’ਤੇ ਗੱਡੇ ਤੰਬੂ | Farmers And Police

ਅੰਬਾਲਾ ’ਚ ਪੁਲਿਸ ਨੇ ਕਿਸਾਨਾਂ ਨੂੰ ਟੈਂਟ ਲਾਉਣ ਤੋਂ ਰੋਕਿਆ। ਇਸ ਦੌਰਾਨ ਕਿਸਾਨਾਂ ਨੇ ਪੁਲਿਸ ਖਿਲਾਫ਼ ਨਾਅਰੇਬਾਜ਼ੀ ਕੀਤੀ। ਔਰਤਾਂ ਧੁੱਪ ’ਚ ਬੈਠ ਗਈਆਂ। ਹਾਲਾਂਕਿ ਕਿਸਾਨਾਂ ਦੇ ਵਿਰੋਧ ਨੂੰ ਦੇਖਦਿਆਂ ਪੁਲਿਸ ਨੂੰ ਥੋੜ੍ਹਾ ਪਿੱਛੇ ਹਟਣਾ ਪਿਆ। ਪੁਲਿਸ ਦੇ ਵਿਰੋਧ ਦੇ ਬਾਵਜੂਦ ਕਿਸਾਨਾਂ ਨੇ ਸਰਵਿਸ ਲਾਈਨ ’ਤੇ ਟੈਂਟ ਲਾ ਦਿੱਤੇ। ਕਿਸਾਨ ਸ਼ਾਮ 4 ਵਜੇ ਤੱਕ ਟੈਂਟ ਲਗਾ ਕੇ ਪ੍ਰਦਰਸ਼ਨ ਕਰਨਗੇ।

ਸ਼ਾਹਪੁਰ ’ਚ ਕਿਸਾਨਾਂ ਨੇ ਸਰਵਿਸ ਲਾਈਨ ’ਤੇ ਬਿਛਾਈ ਦਰੀ | Farmers And Police

ਸ਼ਾਹਪੁਰ ਗੁਰਦੁਆਰੇ ਦੇ ਸਾਹਮਣੇ ਸਰਵਿਸ ਰੋਡ ’ਤੇ ਕਿਸਾਨ ਦਰੀ ਵਿਛਾ ਕੇ ਬੈਠੇ ਹਨ। ਵੀਡੀਓ ਰਾਹੀਂ ਆਸ-ਪਾਸ ਦੇ ਪਿੰਡਾਂ ਦੇ ਮੋਹਤਬਰਾਂ ਤੋਂ ਵੱਧ ਤੋਂ ਵੱਧ ਔਰਤਾਂ ਅਤੇ ਕਿਸਾਨਾਂ ਨੂੰ ਸ਼ਾਹਪੁਰ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ (ਚੜੂਨੀ ਗਰੁੱਪ) ਸਮੇਤ ਹੋਰ ਕਿਸਾਨ ਜਥੇਬੰਦੀਆਂ ਨਾਲ ਜੁੜੇ ਕਿਸਾਨਾਂ ਨੂੰ ਪੁਲਿਸ ਨੇ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਕੁਰੂਕਸ਼ੇਤਰ ਪੁਲਿਸ ਨੇ ਬੀਕੇਯੂ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਕਿਸਾਨਾਂ ਦੇ ਵਿਰੋਧ ਤੋਂ ਬਾਅਦ ਚਢੂਨੀ ਨੂੰ ਰਿਹਾਈ | Farmers And Police

ਪੁਲਿਸ ਦੀ ਕਾਰਵਾਈ ਤੋਂ ਨਾਰਾਜ਼ ਕਿਸਾਨਾਂ ਨੇ ਕੁਰੂਕਸ਼ੇਤਰ ਸੀਆਈਏ-2 ਦੇ ਬਾਹਰ ਦੁਪਹਿਰ 12 ਵਜੇ ਤੋਂ ਹੀ ਧਰਨਾ ਦਿੱਤਾ। ਇਸ ਦੌਰਾਨ ਕਿਸਾਨਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬੀਕੇਯੂ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੂੰ ਦੁਪਹਿਰ 1 ਵਜੇ ਤੱਕ ਰਿਹਾਅ ਕੀਤਾ ਜਾਵੇ। ਇਸ ਮਗਰੋਂ ਪੁਲਿਸ ਨੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੂੰ ਰਿਹਾਅ ਕਰ ਦਿੱਤਾ।

ਇਹ ਵੀ ਪੜ੍ਹੋ : ਮਾਨ ਸਰਕਾਰ ਵੱਲੋਂ ਚਰਨਜੀਤ ਚੰਨੀ ’ਤੇ ਐਕਸ਼ਨ