ਚੱਲ ਰਹੀਆਂ ਨੇ ਪਲਾਸਟਿਕ ਦੀਆਂ ਗੋਲੀਆਂ, ਦਰਜ਼ਨ ਤੋਂ ਵੱਧ ਕਿਸਾਨ ਜ਼ਖਮੀ
- ਅੱਥਰੂ ਗੈਸ ਦੇ ਗੋਲੇ ਲਗਾਤਾਰ ਸੁੱਟੇ ਜਾ ਰਹੇ ਹਨ
(ਗੁਰਪ੍ਰੀਤ ਸਿੰਘ/ਬਲਕਾਰ ਸਿੰਘ) ਖਨੌਰੀ। ਪਿਛਲੇ ਦੋ ਤਿੰਨ ਦਿਨਾਂ ਤੋਂ ਖਨੌਰੀ ਬਾਰਡਰ ’ਤੇ ਸ਼ਾਂਤੀ ਦਾ ਮਾਹੌਲ ਚੱਲ ਰਿਹਾ ਸੀ ਕਿ ਅਚਾਨਕ ਅੱਜ ਇੱਥੇ ਵੱਡੇ ਪੱਧਰ ’ਤੇ ਅਫ਼ਰਾ ਤਫ਼ਰੀ ਦਾ ਮਾਹੌਲ ਹੈ। ਅੱਜ ਸਵੇਰ ਤੋਂ ਹੀ ਹਰਿਆਣਾ ਵਾਲੇ ਪਾਸਿਓਾ ਫੋਰਸਾਂ ਵੱਲੋਂ ਲਗਾਤਾਰ ਅੱਥਰੂ ਗੈਸ ਦੇ ਗੋਲੇ ਦਾਗ਼ੇ ਜਾ ਰਹੇ ਹਨ Khanauri News ਅਤੇ ਪਲਾਸਟਿਕ ਦੀਆਂ ਗੋਲੀਆਂ ਚਲਾਈਆਂ ਜਾ ਰਹੀਆਂ ਹਨ ਜਿਸ ਕਾਰਨ ਹੁਣ ਤੱਕ ਦਰਜ਼ਨ ਤੋਂ ਵੱਧ ਕਿਸਾਨਾਂ ਦੇ ਜ਼ਖਮੀ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ ਜਿਨ੍ਹਾਂ ਨੂੰ ਨੇੜੇ-ਤੇੜੇ ਦੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਜਾ ਰਿਹਾ ਹੈ। Khanauri News
ਮੌਕੇ ’ਤੇ ਹਾਸਲ ਹੋਈ ਜਾਣਕਾਰੀ ਮੁਤਾਬਕ ਅੱਜ ਹਰਿਆਣਾ ਵਾਲੇ ਪਾਸਿਓਾ ਫੋਰਸਾਂ ਵੱਲੋਂ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ ਜਿਸ ਦਾ ਜਵਾਬ ਕਿਸਾਨਾਂ ਵੱਲੋਂ ਵੀ ਦਿੱਤਾ ਜਾ ਰਿਹਾ ਹੈ, ਬਾਰਡਰ ਦੇ ਨੇੜੇ ਲੱਗਦਿਆਂ ਹੀ ਫੋਰਸਾਂ ਵੱਲੋਂ ਕਿਸਾਨਾਂ ਤੇ ਪਲਾਸਟਿਕ ਦੀਆਂ ਗੋਲੀਆਂ ਵਰ੍ਹਾਈਆਂ ਜਾ ਰਹੀਆਂ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਹਰਿਆਣਾ ਪੁਲਿਸ ਵੱਲੋਂ ਲਗਾਤਾਰ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ ਤੇ ਗੋਲੀਆਂ ਵਰ੍ਹਾਈਆਂ ਜਾ ਰਹੀਆਂ ਹਨ। ਇੱਕ ਕਿਸਾਨ ਨੇ ਕਿਹਾ ਕਿ ਪੁਲਿਸ ਵੱਲੋਂ ਕਿਸਾਨਾਂ ਦੇ ਇੱਕ ਪਾਣੀ ਵਾਲੇ ਟਰੈਕਟਰ ਦੀ ਭੰਨਤੋੜ ਕੀਤੀ ਹੈ ਜਿਸ ਕਾਰਨ ਅਤੇ ਇਹ ਕਿਸਾਨਾਂ ਨੂੰ ਖਤਮ ਕਰਨਾ ਚਾਹੁੰਦੇ ਹਨ ।
ਇਹ ਵੀ ਪੜ੍ਹੋ: Petrol-Diesel Price: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਿਸਾਨਾਂ ਵੱਲੋਂ ਖੇਤਾਂ ਦੇ ਰਸਤੇ ਵਿੱਚ ਜਾ ਕੇ ਮੁਕਾਬਲਾ ਕੀਤਾ ਜਾ ਰਿਹਾ ਹੈ। ਅੱਥਰੂ ਗੈਸ ਕਾਰਨ ਕਿਸਾਨਾਂ ਨੂੰ ਵੱਡੇ ਪੱਧਰ ’ਤੇ ਪ੍ਰੇਸ਼ਾਨੀ ਆ ਰਹੀ ਹੈ। ਕਈ ਕਿਸਾਨਾਂ ਨੂੰ ਸਾਹ ਲੈਣ ਵਿੱਚ ਵੀ ਦਿੱਕਤ ਆਈ। ਇਹ ਵੀ ਪਤਾ ਲੱਗਿਆ ਹੈ ਕਿ ਪੱਤਰਕਾਰਾਂ ਨੂੰ ਵੀ ਧੱਕਾ ਮੁੱਕੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਕਿਸਾਨਾਂ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਗਿਣੀ ਮਿਥੀ ਸਾਜਿਸ਼ ਤਹਿਤ ਕਿਸਾਨਾਂ ’ਤੇ ਹਮਲੇ ਹੋ ਰਹੇ ਹਨ । ਉਨ੍ਹਾਂ ਦੱਸਿਆ ਕਿ ਖਨੌਰੀ ਬਾਰਡਰ ਨੇੜੇ ਸਿਰ ‘ਤੇ ਸੱਟ ਲੱਗਣ ਕਾਰਨ ਇੱਕ ਕਿਸਾਨ ਦੀ ਮੌਤ ਵੀ ਹੋਈ ਹੈ ਪਰ ਹਾਲੇ ਤੱਕ ਇਸ ਖ਼ਬਰ ਸਬੰਧੀ ਪੁਸ਼ਟੀ ਨਹੀਂ ਹੋ ਸਕੀ | Khanauri News