ਸੰਗਰੂਰ ’ਚ ਕੱਚੇ ਅਧਿਆਪਕਾਂ ਤੇ ਪੁਲਿਸ ਵਿਚਾਲੇ ਧੱਕਾ-ਮੁੱਕੀ

Teachers Protest Sachkahoon

ਵਰ੍ਹਦੇ ਮੀਂਹ ’ਚ ਸਿਖਿਆ ਮੰਤਰੀ ਦੀ ਕੋਠੀ ਮੂਹਰੇ ਹੋਈ ਕਸ਼ਮਕਸ਼

ਸੰਗਰੂਰ, (ਗੁਰਪ੍ਰੀਤ ਸਿੰਘ)। ਸੰਗਰੂਰ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਅੱਗੇ ਇਕੱਤਰ ਹੋਏ ਸੈਂਕੜੇ ਕੱਚੇ ਅਧਿਆਪਕਾਂ ਨਾਲ ਪੁਲਸ ਦੀ ਖਿੱਚ ਧੂਹ ਹੋਈ ਤੇ ਪ੍ਰਦਰਸ਼ਨਕਾਰੀ ਅਧਿਆਪਕ ਬੈਰੀਕੇਡ ਤੋੜ ਕੇ ਮੰਤਰੀ ਦੀ ਰਿਹਾਇਸ਼ ਮੂਹਰੇ ਪੁੱਜਣ ਵਿੱਚ ਕਾਮਯਾਬ ਹੋ ਗਏ। ਬੇਸ਼ਕ ਮੰਤਰੀ ਸਾਹਬ ਕੋਠੀ ਵਿੱਚ ਮੌਜੂਦ ਨਹੀਂ ਸਨ ਪਰ ਇਸ ਦੇ ਬਾਵਜ਼ੂਦ ਉਹ ਆਪਣਾ ਰੋਸ ਦਰਜ ਕਰਵਾਉਣ ’ਚ ਕਾਮਯਾਬ ਰਹੇ।

ਅਧਿਆਪਕਾਂ ਨੇ ਤੋੜੇ ਬੈਰੀਕੇਡ

Teachers Protestਜਾਣਕਾਰੀ ਮੁਤਾਬਿਕ ਅੱਜ ਵੱਖ ਵੱਖ ਵਰਗਾਂ ਦੇ ਕੱਚੇ ਅਧਿਆਪਕ ਆਪਣੇ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਬੀ ਐੱਸ ਐੱਨ ਐੱਲ ਪਾਰਕ ਵਿੱਚ ਇਕੱਤਰ ਹੋਏ। ਇਥੇ ਰੈਲੀ ਕਰਨ ਉਪਰੰਤ ਉਹਨਾਂ ਵਲੋਂ ਕੈਬਿਨੇਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਵੱਲ ਨੂੰ ਚਾਲੇ ਪਾ ਦਿੱਤੇ। ਕੋਠੀ ਦੇ ਅੱਗੇ ਪਹਿਲਾਂ ਹੀ ਵੱਡੀ ਗਿਣਤੀ ਪੁਲਿਸ ਤੈਨਾਤ ਕੀਤੀ ਗਈ ਸੀ। ਜਿਓ ਹੀ ਪ੍ਰਦਰਸ਼ਨ ਕਾਰੀਆਂ ਨੇ ਕੋਠੀ ਵੱਲ ਨੀ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਵੱਲੋਂ ਉਨ੍ਹਾਂ ਨੂੰ ਮਨੁੱਖੀ ਢਾਲ ਬਣਾ ਕੇ ਰੋਕਣ ਦਾ ਯਤਨ ਕੀਤਾ ਗਿਆ।ਪ੍ਰਦਰਸ਼ਨਕਾਰੀ ਗਿਣਤੀ ਵਿੱਚ ਵੱਧ ਹੋਣ ਕਾਰਨ ਪੁਲਸ ਅਲਿਆਂ ਦੇ ਕਾਬੂ ਨਾ ਆਏ ਤੇ ਉਹ ਬੈਰੀਕੇਡ ਤੋੜ ਕੇ ਮੰਤਰੀ ਦੀ ਕੋਠੀ ਵੱਲ ਨੂੰ ਵਧ ਗਏ। ਇਸ ਦੌਰਾਨ ਉਨ੍ਹਾਂ ਦੀ ਪੁਲਿਸ ਵਾਲਿਆਂ ਨਾਲ ਧੱਕਾ-ਮੁੱਕੀ ਵੀ ਹੋਈ।

ਧਰਨੇ ਦੀ ਅਗਵਾਈ ਕਰ ਰਹੇ ਸੁਬਾਈ ਆਗੂਆਂ ਨੇ ਅਜਮੇਰ ਔਲਖ, ਗਗਨ ਅਬੋਹਰ, ਹਰਪ੍ਰੀਤ ਕੌਰ, ਵੀਰਪਾਲ ਕੌਰ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਸ਼ੁਰੂ ਤੋਂ ਲੈ ਕੇ ਹੁਣ ਤੱਕ ਅਧਿਆਪਕਾਂ ਨੂੰ ਲਾਰਾ-ਲੱਪਾ ਲਾਇਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਪੱਕੇ ਕਰ ਦਿੱਤਾ ਜਾਵੇਗਾ, ਸਰਕਾਰ ਦੇ ਸਾਸ਼ਨ ਕਾਲ ਦਾ ਅੰਤ ਹੋਣ ਦਾ ਸਮਾਂ ਨੇੜੇ ਹਨ।

ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਆਗੂ ਦਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਕੱਚੇ ਅਧਿਆਪਕਾਂ ਨਾਲ ਵਾਅਦਾ ਕੀਤਾ ਸੀ ਕਿ ਸੱਤਾ ਵਿਚ ਆਉਣ ਤੇ ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ। ਪ੍ਰੰਤੂ ਸਾਢੇ ਚਾਰ ਸਾਲ ਦਾ ਕਾਰਜਕਾਲ ਬੀਤਣ ਦੇ ਬਾਵਜ਼ੂਦ ਪੰਜਾਬ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ। ਜਿਸ ਕਾਰਨ ਕੱਚੇ ਅਧਿਆਪਕਾਂ ਵਿਚ ਸੂਬਾ ਸਰਕਾਰ ਪ੍ਰਤੀ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਕੱਚੇ ਅਧਿਆਪਕ ਆਰਥਿਕ, ਮਾਨਸਿਕ ਦਾ ਸੰਤਾਪ ਝੱਲ ਰਹੇ ਹਨ ਅਤੇ ਕਈ ਅਧਿਆਪਕ ਪੱਕਾ ਹੋਣ ਦੀ ਉਮੀਦ ਵਿਚ ਇਸ ਦੁਨੀਆਂ ਨੂੰ ਅਲਵਿਦਾ ਕਹਿ ਚੁੱਕੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜਾਂ ਤਾਂ ਸਾਨੂੰ ਮਾਰ ਦਿਓ, ਜਾਂ ਫਿਰ ਪੱਕਾ ਕਰੋ।

ਇਸ ਮੌਕੇ ਯੂਨੀਅਨ ਆਗੂ ਅਜਮੇਰ ਸਿੰਘ ਔਲਖ, ਗਗਨ ਅਬੋਹਰ, ਹਰਪ੍ਰੀਤ ਕੌਰ,ਵੀਰਪਾਲ ਕੌਰ ਸਿਧਾਣਾ, ਜਸਵੰਤ ਸਿੰਘ ਪੰਨੂੰ, ਭਰਾਤਰੀ ਜਥੇਬੰਦੀਆਂ ਵੱਲੋਂ ਦੇਵੀ ਦਿਆਲ, ਬੱਗਾ ਸਿੰਘ, ਜੋਤਇੰਦਰ ਸਿੰਘ, ਅਵਤਾਰ ਸਿੰਘ, ਗੁਰਸੇਵਕ ਸਿੰਘ ਕਲੇਰ, ਜੁਝਾਰ ਸਿੰਘ, ਰਣਜੀਤ ਸਿੰਘ ਭੱਟੀਵਾਲ, ਕੁਲਵਿੰਦਰ ਸਿੰਘ, ਸੁਭਾਸ਼ ਗਨੋਟਾ ਮੌਜੂਦ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।