ਬਾਜ਼ਾਰਾਂ ’ਚ ਕੀਤਾ ਰੋਸ ਪ੍ਰਦਰਸ਼ਨ | Sangrur News
Sangrur News: ਸੰਗਰੂਰ (ਗੁਰਪ੍ਰੀਤ ਸਿੰਘ)। ਅੱਜ ਸੰਗਰੂਰ ਵਿਖੇ 6635 ਅਧਿਆਪਕਾਂ ਵੱਲੋਂ ਵੇਰਕਾ ਮਿਲਕ ਪਲਾਂਟ ਵਿਖੇ ਸੈਂਕੜੇ ਦੀਆਂ ਗਿਣਤੀ ’ਚ ਅਧਿਆਪਕ ਇਕੱਠੇ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਬਾਜ਼ਾਰ ’ਚੋਂ ਮਾਰਚ ਕਰਦੇ ਹੋਏ ਮੁੱਖ ਮੰਤਰੀ ਰਿਹਾਇਸ਼ ਕੋਲ ਪਹੁੰਚੇ ਤਾਂ ਪ੍ਰਸ਼ਾਸਨ ਵੱਲੋਂ ਭਾਰੀ ਪੁਲਿਸ ਲਾ ਕੇ ਅਧਿਆਪਕਾਂ ਨੂੰ ਰੋਕ ਲਿਆ, ਜਿੱਥੇ ਪੁਲਿਸ ਨਾਲ ਧੱਕਾ-ਮੁੱਕੀ ਹੋਏ ਅਤੇ ਪ੍ਰਦਰਸ਼ਨਕਾਰੀ ਉੱਥੇ ਹੀ ਧਰਨਾ ’ਤੇ ਬੈਠ ਗਏ ਪ੍ਰਸ਼ਾਸਨ ਵੱਲੋਂ ਭਰੋਸਾ ਦਿੱਤਾ ਗਿਆ ਕਿ ਤੁਹਾਡਾ ਹੱਲ ਕਰਵਾਇਆ ਜਾਵੇਗਾ ਤੇ 14 ਫਰਵਰੀ ਦੀ ਮੀਟਿੰਗ ਸਿੱਖਿਆ ਮੰਤਰੀ ਨਾਲ ਦਾ ਭਰੋਸਾ ਦਿੱਤਾ।
ਇਹ ਖਬਰ ਵੀ ਪੜ੍ਹੋ : Fatehgarh Sahib News: ਗੈਂਗਸਟਰ ਅਰਸ਼ ਡੱਲਾ ਗੈਂਗ ਦੇ 2 ਮੈਂਬਰ ਅਸਲੇ ਸਮੇਤ ਕਾਬੂ
ਇਸ ਮੌਕੇ 6635 ਈ ਟੀ ਟੀ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ਼, ਨਿਰਮਲ ਜੀਰਾ, ਸਲਿੰਦਰ ਕੰਬੋਜ਼, ਜੱਗਾ ਬੋਹਾ, ਰਵਿੰਦਰ ਕੰਬੋਜ਼, ਜਰਨੈਲ ਨਾਗਰਾ, ਕੁਲਦੀਪ ਖੋਖਰ ਤੇ ਦੀਪ ਬਨਾਰਸੀ ਨੇ ਕਿਹਾ ਕਿ 5994 ਅਧਿਆਪਕਾਂ ਦੀ ਭਰਤੀ ਤੋਂ ਪਹਿਲਾਂ 6635 ਅਧਿਆਪਕਾਂ ਨੂੰ ਬਦਲੀਆਂ ਦਾ ਵਿਸ਼ੇਸ ਮੌਕਾ ਦਿੱਤਾ ਜਾਵੇ, ਕਿਉਂਕਿ ਲਗਾਤਰ ਦੋ ਸਾਲਾਂ ਤੋਂ ਜ਼ਿਆਦਾ ਸਮੇਂ ਹੋ ਚੁੱਕਿਆ ਹੈ ਕਿ ਅਧਿਆਪਕ 300 ਤੋਂ 350 ਕਿਲੋਮੀਟਰ ਆਪਣੇ ਘਰ ਤੋਂ ਦੂਰ ਸੇਵਾ ਨਿਭਾ ਰਹੇ ਹਨ ਜਿਸ ਕਾਰਨ ਬਹੁਤ ਸਾਰੇ ਅਧਿਆਪਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਹਨ। Sangrur News
ਇਸ ਲਈ 6635 ਅਧਿਆਪਕਾਂ ਨੂੰ ਬਦਲੀਆਂ ਦਾ ਮੌਕਾ ਮਿਲੇ ਤਾਂ ਜੋ ਘਰ ਦੇ ਨੇੜੇ ਆ ਸਕਣ ਤੇ ਸਿੱਖਿਆ ਵਿਭਾਗ ਵੱਲੋਂ ਰਿਕਾਸਟ ਸੂਚੀ ਜਾਰੀ ਕੀਤੀ ਗਈ ਹੈ। ਜਿਸ ਕਰਕੇ ਸੈਂਕੜੇ ਅਧਿਆਪਕਾਂ ਦੀ ਨੌਕਰੀ ਦੀ ਤਲਵਾਰ ਲਟਕ ਗਈ ਹੈ ਇਸ ਲਈ ਸਿੱਖਿਆ ਵਿਭਾਗ ਵੱਲੋਂ ਜੇਕਰ ਕਿਸੇ ਵੀ ਅਧਿਆਪਕ ਨੂੰ ਨੌਕਰੀ ਨੂੰ ਖ਼ਤਰਾ ਹੋਇਆ ਤਾਂ ਆਉਣ ਵਾਲੇ ਸਮੇਂ ’ਚ ਤਿੱਖਾ ਸੰਘਰਸ਼ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਇਸ ਮੌਕੇ ਭਰਾਤਰੀ ਜਥੇਬੰਦੀ ਦੇ ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ ਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਦਲਜੀਤ ਸਫੀਪੁਰ ਮੌਜ਼ੂਦ ਸਨ। Sangrur News
ਪ੍ਰਦਰਸ਼ਨਕਾਰੀਆਂ ਤੇ ਪੁਲਿਸ ਦਰਮਿਆਨ ਹੋਈ ਖਿੱਚ-ਧੂਹ ਦਾ ਦ੍ਰਿਸ਼।