ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਮੂਹਰੇ ਭਾਜਪਾ ਵਰਕਰਾਂ ਤੇ ਪੁਲਿਸ ਵਿਚਾਲੇ ਧੱਕਾ-ਮੁੱਕੀ

BJP

ਤੇਜਿੰਦਰ ਬੱਗਾ ਖਿਲਾਫ ਕਾਰਵਾਈ ਦਾ ਵਿਰੋਧ ਕਰ ਰਹੇ ਸੀ ਭਾਜਪਾ ਆਗੂ

  • ਬੈਰੀਕੇਡ ਧੱਕੇ, ਕੇਜਰੀਵਾਲ ਦੇ ਕੱਟ ਆਊਟ ਪਾਟੇ

(ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਸੰਗਰੂਰ। ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫਤਾਰ ਦਾ ਸੇਕ ਅੱਜ ਸੰਗਰੂਰ ਵਿੱਖੇ ਭਗਵੰਤ ਮਾਨ ਦੀ ਕੋਠੀ ਦੇ ਬਾਹਰ ਦਿਖਾਈ ਦਿੱਤਾ ਜਦੋਂ ਜ਼ਿਲ੍ਹਾ ਪ੍ਰਧਾਨ ਭਾਜਪਾ ਰਣਦੀਪ ਸਿੰਘ ਦਿਓਲ ਦੀ ਅਗਵਾਈ ਵਿੱਚ ਭਾਜਪਾ ਯੁਵਾ ਮੋਰਚਾ ਦੇ ਸੂਬਾ ਪ੍ਰਧਾਨ ਭਾਨੂੰ ਪ੍ਰਤਾਪ ਰਾਣਾ ਅਤੇ ਸੈਂਕੜਿਆਂ ਦੀ ਗਿਣਤੀ ਵਿੱਚ ਨੌਜਵਾਨ ਆਗੂਆਂ ਨੇ ਜ਼ੋਰਦਾਰ ਪ੍ਰਦਰਸ਼ਨ ਕਰ ਕੇਜਰੀਵਾਲ ਦਾ ਪੁਤਲਾ ਫੂਕਿਆ। ਭਾਜਪਾ ( BJP Workers) ਦੇ ਰੋਹ ਵਿਚ ਆਏ ਆਗੂਆਂ ਨੇ ਪੁਲਿਸ ਦੀਆਂ ਰੋਕਾਂ ਤੋੜ ਦਿੱਤੀਆਂ ਤੇ ਭਗਵੰਤ ਮਾਨ ਦੀ ਕੋਠੀ ਮੂਹਰੇ ਲੱਗੇ ਅਰਵਿੰਦ ਕੇਜਰੀਵਾਲ ਦੇ ਕੱਟ ਆਊਟ ਨੂੰ ਫਾੜ ਦਿੱਤਾ।

ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਖਿੱਚ ਧੂਹ ਵੀ ਕਰਨੀ ਪਈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਧਾਨ ਯੁਵਾ ਮੋਰਚਾ ਭਾਨੂੰ ਪ੍ਰਤਾਪ ਰਾਣਾ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਕੇਜਰੀਵਾਲ ਦੇ ਹੱਥਾਂ ਵਿੱਚ ਗਹਿਣੇ ਰੱਖ ਦਿੱਤਾ ਹੇ ਤੇ ਪੰਜਾਬ ਦੇ ਵੱਡੇ-ਵੱਡੇ ਮਸਲੇ ਛੱਡ ਕੇਜਰੀਵਾਲ ਦੀ ਚਾਕਰੀ ਵਿੱਚ ਲੱਗੇ ਹੋਏ ਹਨ। ਉਹਨਾਂ ਬੱਗਾ ਦੀ ਗਿਰਫਤਾਰੀ ਨੂੰ ਗੈਰ ਕਾਨੂੰਨੀ ਦੱਸਦਿਆਂ ਕਿਹਾ ਭਗਵੰਤ ਮਾਨ ਨੂੰ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੁਆਰਾ ਬਣਾਏ ਸੰਵਿਧਾਨ ਨੂੰ ਦਰਕਿਨਾਰ ਕਰ ਕੇਜਰੀਵਾਲ ਨੂੰ ਪੰਜਾਬ ਸੌਂਪ ਦਿੱਤਾ ਹੈ।

BJP Workersਇਸ ਮੌਕੇ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਚੱਠਾ, ਨਵਦੀਪ ਸਿੰਘ, ਦੀਪਾਂਸ਼ੂ ਘਈ, ਸ਼ੀਨੂੰ, ਜਗਦੀਪ ਸਿੰਘ ਤੂਰ, ਪਰਦੀਪ ਗਰਗ, ਮੀਨਾ ਖੌਖਰ, ਨੀਰੂ ਤੁਲੀ, ਲਕਸ਼ਮੀ ਦੇਵੀ, ਸੁਰੇਸ਼ ਬੇਦੀ, ਜਸਵਿੰਦਰ ਕਾਕਾ, ਡਾ. ਮੱਖਣ ਸਿੰਘ, ਡਾ. ਭਗਵਾਨ ਸਿੰਘ, ਇੰਦਰਜੀਤ ਸਿੰਘ, ਵਿਸ਼ਾਲ ਸੌਨੂੰ, ਸੰਜੀਵ ਜਿੰਦਲ ਵੀ ਮੌਜੂਦ ਸਨ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here