ਪੰਜਾਬ ਸਰਕਾਰ ਵੱਲੋਂ ਚੌਗਿਰਦੇ ਨੂੰ ਸਾਫ ਸੁਥਰਾ ਬਣਾਉਣ ਦੇ ਦਿੱਤੇ ਆਦੇਸ਼ਾਂ ਦੀ ਪਾਲਣਾ ਕੀਤੀ ਜਾ ਰਹੀ ਹੈ : ਐੱਸਡੀਐੱਮ | Sunam News
- ਸਫਾਈ ਕਰਮਚਾਰੀਆਂ ਨੂੰ ਘਰਾਂ ’ਚੋਂ ਗਿੱਲਾ ਤੇ ਸੁੱਕਾ ਕੂੜਾ ਅਲੱਗ-ਅਲੱਗ ਦਿੱਤਾ ਜਾਵੇ : ਈਓ | Sunam News
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। Sunam News: ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਅਤੇ ਨਗਰ ਪੰਚਾਇਤ ਚੀਮਾ ਦੀਆਂ ਟੀਮਾਂ ਵੱਲੋਂ ਚਲਾਈ ਜਾ ਰਹੀ ਸਵੱਛਤਾ ਮੁਹਿੰਮ ਤਹਿਤ ਇਨੀ ਦਿਨੀ ਲੋਕਾਂ ਨੂੰ ਬਰਸਾਤੀ ਮੌਸਮ ਕਾਰਨ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੇ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਨਗਰ ਕੌਂਸਲ ਤੇ ਨਗਰ ਪੰਚਾਇਤ ਦੇ ਕਰਮਚਾਰੀ ਤੇ ਸਫਾਈ ਸੇਵਕ, ਆਲੇ-ਦੁਆਲੇ ਨੂੰ ਸਾਫ ਸੁਥਰਾ ਬਣਾਉਣ ਲਈ ਕਾਰਜਸੀਲ ਹਨ। ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਾਣਕਾਰੀ ਦਿੰਦਿਆਂ ਕਾਰਜ ਸਾਧਕ ਅਫਸਰ ਬਾਲ ਕ੍ਰਿਸ਼ਨ ਨੇ ਦੱਸਿਆ ਕਿ ਨਗਰ ਕੌਂਸਲ ਸੁਨਾਮ ਤੇ ਨਗਰ ਪੰਚਾਇਤ ਚੀਮਾ ਦੇ ਕਰਮਚਾਰੀਆਂ ਨੂੰ ਲਗਾਤਾਰ ਉਤਸ਼ਾਹਿਤ ਕਰਦੇ ਹੋਏ ਸਫਾਈ ਅਭਿਆਨ ਨੂੰ ਜੋਸੋ ਖਰੋਸ ਨਾਲ ਚਲਾਇਆ ਜਾ ਰਿਹਾ ਹੈ।
Read This : Sunam News : ਮੁਲਾਜ਼ਮ ਤੇ ਪੈਨਸ਼ਨਰਜ਼ ਵੱਲੋਂ ਮੰਤਰੀ ਅਰੋੜਾ ਦੀ ਕੋਠੀ ਅੱਗੇ ਰੋਸ ਧਰਨਾ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੌਗਿਰਦੇ ਨੂੰ ਸਾਫ ਸੁਥਰਾ ਬਣਾਉਣ ਦੇ ਦਿੱਤੇ ਆਦੇਸ਼ਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਤਾਂ ਜੋ ਸਹਿਰ ਨੂੰ ਕੂੜਾ ਰਹਿਤ ਤੇ ਸਾਫ ਸੁਥਰਾ ਸ਼ਹਿਰ ਬਣਾਇਆ ਜਾ ਸਕੇ। ਬਾਲ ਕ੍ਰਿਸ਼ਨ ਨੇ ਇਸ ਮੁਹਿੰਮ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਸਫਾਈ ਕਰਮਚਾਰੀਆਂ ਨੂੰ ਘਰਾਂ ’ਚੋ ਗਿੱਲਾ ਤੇ ਸੁੱਕਾ ਕੂੜਾ ਅਲੱਗ-ਅਲੱਗ ਦਿੱਤਾ ਜਾਵੇ ਤਾਂ ਜੋ ਕੂੜੇ ਦਾ ਸਹੀ ਢੰਗ ਨਾਲ ਪ੍ਰਬੰਧਨ ਹੋ ਸਕੇ। ਇਸ ਮੁਹਿੰਮ ਤਹਿਤ ਸਫਾਈ ਕਰਮਚਾਰੀਆਂ ਨੇ ਸੀਤਾਸਰ ਰੋਡ ਤੇ ਆਲੇ-ਦੁਆਲੇ ਦੀ ਸਾਫ ਸਫਾਈ ਕੀਤੀ ਤੇ 5 ਕਿਲੋ ਪਲਾਸਟਿਕ ਦੇ ਲਿਫਾਫੇ ਇੱਕਠੇ ਕੀਤੇ ਗਏ। ਇਸ ਮੌਕੇ ਸੈਨੇਟਰੀ ਇੰਸਪੈਕਟਰ ਮੇਜਰ ਸਿੰਘ ਸਿੱਧੂ, ਸੈਨੇਟਰੀ ਇੰਸਪੈਕਟਰ ਰਾਜੇਸ਼ ਕੁਮਾਰ ਟੋਨੀ, ਸਿੰਗਾਰਾ ਸਿੰਘ ਸੀਐਫ ਤੇ ਸਫਾਈ ਕਰਮਚਾਰੀ ਹਾਜ਼ਰ ਸਨ। Sunam News