ਸਲਾਬਤਪੁਰਾ ਆਸ਼ਰਮ ਵਿੱਚ 10 ਅਪ੍ਰੈਲ ਦਿਨ ਐਤਵਾਰ ਨੂੰ ਹੋਵੇਗੀ ਨਾਮਚਰਚਾ
ਸਲਾਬਤਪੁਰਾ (ਸੁਰਿੰਦਰ ਪਾਲ)। ਪੰਜਾਬ ਦੇ ਸ਼ਾਹ ਸਤਨਾਮ ਜੀ ਰੂਹਾਨੀ ਧਾਮ ਡੇਰਾ ਰਾਜਗੜ੍ਹ ਸਲਬਤਪੁਰਾ (Salabatpura Dera) ਵਿਖੇ ਮਾਨਵਤਾ ਦੇ ਕਾਰਜਾਂ ਵਿੱਚ ਵਿਸ਼ਵ ਆਗੂ ਡੇਰਾ ਸੱਚਾ ਸੌਦਾ ਦਾ 74ਵਾਂ ਰੂਹਾਨੀ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਪਵਿੱਤਰ ਭੰਡਾਰੇ ਦੇ ਰੂਪ ਵਿਚ ਨਾਮ ਚਰਚਾ ਦਾ ਆਯੋਜਨ ਕੀਤਾ ਜਾਵੇਗਾ, ਜਿਸ ਨੂੰ ਲੈ ਕੇ ਸਮੂਹ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਦਿਹਾੜੇ ਦੀਆਂ ਤਿਆਰੀਆਂ ਲਈ ਵੱਖ-ਵੱਖ ਸਮਿਤੀਆਂ ਦੇ ਸੇਵਾਦਾਰ ਪੁੱਜਣੇ ਸ਼ੁਰੂ ਹੋ ਗਏ ਹਨ।
ਜਾਣਕਾਰੀ ਦਿੰਦਿਆਂ ਜਿੰਮੇਵਾਰਾਂ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਸਾਧ-ਸੰਗਤ ਪਹੁੰਚ ਰਹੀ ਹੈ। ਗਰਮੀ ਦੇ ਮੱਦੇਨਜ਼ਰ ਲੰਗਰ ਛਕਣ ਅਤੇ ਠੰਡੇ ਪਾਣੀ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਸ਼ੁੱਕਰਵਾਰ ਸਵੇਰੇ ਆਸ਼ਰਮ ਵਿੱਚ ਸਫਾਈ ਅਭਿਆਨ ਵੀ ਚਲਾਇਆ ਗਿਆ। ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਦਾ ਨਾਅਰਾ ਲਗਾ ਕੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਅਤੇ ਫਿਰ ਬੇਨਤੀ ਦਾ ਸ਼ਬਦ ਬੋਲਣ ਤੋਂ ਬਾਅਦ ਲੰਗਰ ਘਰ ਸਮੇਤ ਸਮੁੱਚੇ ਆਸ਼ਰਮ ਦੀ ਸਫ਼ਾਈ ਕੀਤੀ ਗਈ ਇਸ ਦੌਰਾਨ ਸਾਧ-ਸੰਗਤ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਸੀ। ਇਸ ਤੋਂ ਪਹਿਲਾਂ ਵੀ ਜਨਵਰੀ ਦੇ ਮਹੀਨੇ ਸ਼ਾਹ ਸਤਨਾਮ ਜੀ ਮਹਾਰਾਜ ਦੇ ਪਵਿੱਤਰ ਭੰਡਾਰੇ ‘ਤੇ ਸਾਧ-ਸੰਗਤ ਦਾ ਭਾਰੀ ਇਕੱਠ ਹੋਇਆ ਸੀ, ਜਿਸ ਦੇ ਮੱਦੇਨਜ਼ਰ ਇਸ ਵਾਰ ਵੱਡੇ ਪੱਧਰ ‘ਤੇ ਟ੍ਰੈਫਿਕ ਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਟ੍ਰੈਫਿਕ ਜਾਮ ਦੀ ਕੋਈ ਸਮੱਸਿਆ ਨਾ ਆਵੇ । ਇਸ ਲਈ ਸੇਵਾਦਾਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ। ਇਸ ਸਮੇਂ ਸੁਖਦੇਵ ਸਿੰਘ ਪੱਖੋ ਕਲਾਂ, ਰਣਜੀਤ ਸਿੰਘ ਆਦਮਪੁਰਾ, ਗੁਰਜੀਤ ਸਿੰਘ ਮੋਗਾ, ਦਰਸ਼ਨ ਸਿੰਘ ਭਾਈਰੂਪਾ, ਤਰਸੇਮ ਚੰਦ ਭਾਈਰੂਪਾ, ਦਰਸ਼ਨ ਕੁਮਾਰ ਰਾਮਪੁਰਾ, ਡਾ: ਜਸਬੱਤਰਾ ਆਦਿ ਵੱਡੀ ਗਿਣਤੀ ‘ਚ ਹਾਜ਼ਰ ਸਨ।
ਵਰਣਨਯੋਗ ਹੈ ਕਿ ਡੇਰਾ ਸੱਚਾ ਸੌਦਾ ਦੀ ਪਹਿਲੀ ਪਾਤਸ਼ਾਹੀ ਬੇਪਰਵਾਹ ਸ਼ਾਹ ਮਸਤਾਨਾ ਜੀ ਮਹਾਰਾਜ ਨੇ 29 ਅਪ੍ਰੈਲ 1948 ਨੂੰ ਡੇਰਾ ਸੱਚਾ ਸੌਦਾ ਦੀ ਸਥਾਪਨਾ ਕੀਤੀ ਸੀ। ਇਸ ਮਹੀਨੇ ਨੂੰ ਸਾਧ-ਸੰਗਤ ਡੇਰਾ ਸੱਚਾ ਸੌਦਾ ਦੇ ਸਥਾਪਨਾ ਦਿਵਸ ਵਜੋਂ ਮਨਾਉਂਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ