ਬਰਨਾਵਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੀ ਰਾਜਸਥਾਨ ਸੂਬੇ ਦੀ ਸਾਧ-ਸੰਗਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨਾਲ ਕਰੀਬ ਪੰਜ ਸਾਲ ਬਾਅਦ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਦਾ ਐੱਮਐੱਸਜੀ ਮਹਾਂ ਰਹਿਮੋ-ਕਰਮ ਮਹੀਨੇ ਦਾ ਸ਼ੁੱਭ ਭੰਡਾਰਾ ਮਨਾਉਣ ਦੀ ਖੁਸ਼ੀ ’ਚ ਅੱਜ ਅਨੋਖੇ ਤਰੀਕੇ ਨਾਲ ਮਨਾ ਰਹੀ ਹੈ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਅਤੇ ਆਦਰਯੋਗ ਭੈਣ ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਪੂਰੇ ਰਾਜਸਥਾਨ ‘ਚ ਚਲਾਏ ਜਾ ਰਹੇ ਸਫ਼ਾਈ ਮਹਾਂ ਅਭਿਆਨ ਦਾ ਸ਼ੁੱਭ ਆਰੰਭ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ (ਉੱਤਰ ਪ੍ਰਦੇਸ਼) ਤੋਂ ਆਪਣੇ ਪਵਿੱਤਰ ਕਰ ਕਮਲਾਂ ਨਾਲ ਆਨਲਾਈਨ ਕੀਤਾ। (Cleanliness Campaign)














