ਕੁੱਲੂ ਫਟਿਆ ਬੱਦਲ, ਚਾਰੇ ਪਾਸੇ ਤਬਾਹੀ ਹੀ ਤਬਾਹੀ

Himachal News

ਕੁੱਲੂ। ਹਿਮਾਚਲ ਪ੍ਰਦੇਸ਼ (Himachal News) ’ਚ ਕੁਦਰਤੀ ਕਰੋਪੀ ਲਗਾਤਾਰ ਜਾਰੀ ਹੈ। ਤਾਜ਼ਾ ਖ਼ਬਰ ਅਨੁਸਾਰ ਅੱਜ ਸਵੇਰੇ 4 ਵਜੇ ਹਿਮਾਚਲ ਦੇ ਕੁੱਲੂ ਜ਼ਿਲ੍ਹੇ ਦੀ ਗਡਸਾ ਘਾਟੀ ’ਚ ਬੱਦਲ ਫਟਣ ਨਾਲ ਤਬਾਹੀ ਹੋਈ ਹੈ। ਇਸ ਨਾ ਇੱਕ ਦਰਜ਼ਨ ਤੋਂ ਜ਼ਿਆਦਾ ਘਰ ਨਾਲੇ ’ਚ ਗਹਿ ਗਏ। ਗਡਸਾ ਨਾਲੇ ’ਚ ਪਾਣੀ ਦਾ ਪੱਧਰ ਵਧ ਗਿਆ ਹੈ। ਸੰਪਰਕ ਮਾਰਗ ਪੂਰੀ ਤਰ੍ਹਾਂ ਨੁਕਸਾਨੇ ਹੋਣ ਕਾਰਨ ਖੇਤਰ ਦੇ ਲੋਕਾਂ ਦਾ ਜ਼ਿਲ੍ਹਾ ਹੈੱਡਕੁਆਰਟਰ ਨਾਲੋਂ ਸੰਪਰਕ ਕੱਟ ਗਿਆ ਹੈ।

ਗਡਸਾ ਘਾਟੀ ’ਚ ਵੀ ਭੇਡ ਫਾਰਮ ਨੂੰ ਨੁਕਸਾਨ ਹੋਇਆ ਹੈ। ਦੋ ਪੁਲਸ ਅਤੇ ਕੁਝ ਪਸ਼ੂਆਂ ਦੇ ਵੀ ਹੜ੍ਹ ’ਚ ਵਹਿਣ ਦੀ ਸੂਚਨਾ ਹੈ। ਉੱਥੇ ਹੀ ਮੌਸਮ ਵਿਗਿਆਨ ਕੇਂਦਰ ਨੇ ਅਗਲੇ 4 ਦਿਨਾਂ ਦੇ ਤੇਜ਼ ਮੀਂਹ ਦਾ ਅਲਰਟ ਦੇ ਰੱਖਿਆ ਹੈ। ਤਾਜ਼ਾ ਬੁਲੇਟਿਨ ’ਚ ਓਰੇਂਜ ਅਲਰਟ ਕੀਤਾ ਗਿਆ ਹੈ। ਇਸ ਦੌਰਾਨ ਕੁਝ ਥਾਵਾਂ ’ਤੇ ਭਾਰੀ ਮੀਂਹ ਅਤੇ ਬੱਦਲ ਫਟਣ ਵਰਗੀਆਂ ਘਟਨਾਵਾਂ ਹੋ ਸਕਦੀਆਂ ਹਨ। (Himachal News)

ਇਹ ਵੀ ਪੜ੍ਹੋ : ਹੜ੍ਹਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਕੀਤਾ ਸੁਖਦ ਐਲਾਨ, ਮਿਲੇਗੀ ਰਾਹਤ…

ਸੂਬੇ ’ਚ ਹੁਣ ਤੱਕ ਭਾਰੀ ਮੀਂਹ ਕਾਰਨ ਜਾਨੀ ਤੇ ਮਾਲੀ ਦੋਹਾਂ ਦਾ ਰਿਕਾਰਡ ਨੁਕਸਾਨ ਹੋਇਆ ਹੈ। 24 ਜੂਨ ਤੋਂ ਹੁਣ ਤੱਕ ਹੜ੍ਹ ਅਤੇ ਜ਼ਮੀਨ ਖਿਸਕਣ ਦੀ ਲਪੇਟ ’ਚ ਆਉਣ ਨਾਲ 44 ਜਣਿਆਂ ਦੀ ਜਾਨ ਜਾ ਚੁੱਕੀ ਹੈ। 42 ਜਣਿਆਂ ਦੀ ਮੌਤ 7 ਤੋਂ 11 ਜੁਲਾਈ ਦੌਰਾਨ ਪਏ ਭਾਰੀ ਮੀਂਹ ਨਾਲ ਹੋਈ। ਕੁੱਲੂ ਅਤੇ ਮੰਡੀ ਜ਼ਿਲ੍ਹੇ ’ਚ ਸਭ ਤੋਂ ਜ਼ਿਆਦਾ ਤਬਾਹੀ ਮੱਚੀ ਹੈ। ਸੂਬੇ ’ਚ 5116 ਕਰੋੜ ਰੁਪਏ ਦੀ ਲਿੱਜੀ ਅਤੇ ਸਰਕਾਰੀ ਜਾਇਦਾਦ ਮੀਂਹ ਦੀ ਭੇਂਟ ਚੜ੍ਹ ਚੁੱਕੀ ਹੈ।