ਕਿਹਾ, ਭਾਈਚਾਰਿਆਂ ‘ਚ ਕੁੜੱਤਣ ਪੈਦਾ ਕਰਨਾ ਚਾਹੁੰਦੇ ਨੇ ਕਾਂਗਰਸ ਤੇ ਦਾਦੂਵਾਲ
ਸੱਚ ਕਹੂੰ ਨਿਊਜ਼/ਬਠਿੰਡਾ। ਸ਼੍ਰੋਮਣੀ ਅਕਾਲੀ ਦਲ ਨੇ ਸਿਵਲ ਲਾਈਨਜ਼ ਕਲੱਬ ‘ਚ ਹਾਲ ਹੀ ‘ਚ ਵਾਪਰੀਆਂ ਘਟਨਾਵਾਂ ਨੂੰ ਕਲੱਬ ‘ਤੇ ਕਬਜ਼ਾ ਕਰਨ ਦੀ ਮੰਸ਼ਾ ਕਰਾਰ ਦਿੱਤਾ ਹੈ ਅਕਾਲੀ ਦਲ ਦਾ ਕਹਿਣਾ ਹੈ ਕਿ ਪਾਰਟੀ ਕਾਂਗਰਸ ਅਤੇ ਦਾਦੂਵਾਲ ਦੇ ਮਨਸੂਬੇ ਕਦੇ ਵੀ ਸਫਲ ਨਹੀਂ ਹੋਣ ਦੇਵੇਗੀ ਇਸ ਮਾਮਲੇ ਸਬੰਧੇ ਅਕਾਲੀ ਦਲ ਕਿਸਾਨ ਵਿੰਗ ਦੇ ਪ੍ਰਧਾਨ ਸਿੰਕਦਰ ਸਿੰਘ ਮਲੂਕਾ ਅਤੇ ਜਿਲ੍ਹਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਜਗਦੀਪ ਸਿੰਘ ਨਕਈ ਵੱਲੋਂ ਜਿਲ੍ਹੇ ਦੀ ਸੀਨੀਅਰ ਆਗੂਆਂ ਨਾਲ ਕੀਤੀ ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਸਾਬਕਾ ਮੁੱਖ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਅਸਲ ‘ਚ ਕਾਂਗਰਸ ਤੇ ਬਲਜੀਤ ਦਾਦੂਵਾਲ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਵਿੱਚ ਵਿਵਾਦ ਅਤੇ ਭਾਈਚਾਰਿਆਂ ਵਿੱਚ ਕੁੜੱਤਣ ਪੈਦਾ ਕਰਕੇ ਆਪਣਾ ਮਨੋਰਥ ਪੂਰਾ ਕਰਦੇ ਆ ਰਹੇ ਹਨ।
ਉਨ੍ਹਾਂ ਆਖਿਆ ਕਿ ਇਸੇ ਕੜੀ ਵਜੋਂ ਬਿਨਾ ਵਜ੍ਹਾ ਸਿਵਲ ਲਾਇਨ ਕਲੱਬ ਬਠਿੰਡਾ ਵਿੱਚ ਵਿਵਾਦ ਪੈਦਾ ਕੀਤਾ ਜਾ ਰਿਹਾ ਹੈ, ਜਿਸ ਨਾਲ ਸ਼ਹਿਰ ਦੀ ਭਾਈਚਾਰਕ ਸਾਂਝ ਤਾਰ-ਪੀਡੋ ਹੋ ਸਕਦੀ ਹੈ, ਜਿਸ ਨੂੰ ਅਕਾਲੀ ਦਲ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗਾ। ਸ੍ਰੀ ਸਿੰਗਲਾ ਨੇ ਕਿਹਾ ਕੇ ਸਿਵਲ ਲਾਇਨ ਕਲੱਬ ਬਠਿੰਡਾ ਸ਼ਹਿਰ ਦੀ ਬਹੁਤ ਪੁਰਾਣੀ ਸੰਸਥਾ ਹੈ ਇਸ ਸੰਸਥਾ ਵਿੱਚ 1200 ਦੇ ਕਰੀਬ ਵੱਖ-ਵੱਖ ਭਾਈਚਾਰਿਆਂ ਨਾਲ ਸਬੰਧਤ ਵਿਅਕਤੀ ਮੈਂਬਰ ਹਨ
ਜੋ ਕਿ ਅਪਣਾ ਦੁੱਖ- ਸੁੱਖ ਇੱਥੇ ਸਾਂਝਾ ਕਰਦੇ ਹਨ। ਬਠਿੰਡਾ ਸ਼ਹਿਰ ਦੇ ਲੋਕਾਂ ਦੀ ਇਹ ਸਾਂਝੀ ਸੰਸਥਾ ਹੈ, ਮੈਂਬਰ ਆਪਣੇ ਨਿੱਜੀ ਫੰਡ ਨਾਲ ਸੰਸਥਾ ਦਾ ਕੰਮ ਕਾਜ ਚਲਾਉਂਦੇ ਹਨ ਪ੍ਰੰਤੂ ਇਹ ਲੋਕ ਕਰੋੜਾਂ ਰੁਪਏ ਦੀ ਜਾਇਦਾਦ ‘ਤੇ ਕਬਜਾ ਕਰਨਾ ਚਾਹੁੰਦੇ ਹਨ।ਸ੍ਰੀ ਸਿੰਗਲਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦਾ ਨਾਮ ਵਰਤਕੇ ਕਲੱਬ ਦੀ ਜਾਇਦਾਦ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨਾ ਜਿੱਥੇ ਬਾਬਾ ਨਾਨਕ ਜੀ ਦੇ ਸਿਧਾਂਤਾਂ ਦੇ ਉਲਟ ਹੈ Àੁੱਥੇ ਘੋਰ ਅਪਰਾਧ ਵੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਆਪਹੁਦਰੀਆਂ ਕਰਨ ਵਾਲਿਆਂ ਨੂੰ ਨਾ ਰੋਕਿਆ ਤਾਂ ਇਸ ਤੋਂ ਨਿਕਲਣ ਵਾਲੇ ਨਤੀਜਿਆਂ ਦੀ ਜਿੰਮੇਵਾਰੀ ਸਰਕਾਰ ਅਤੇ ਅਧਿਕਾਰੀਆਂ ਦੀ ਹੋਵੇਗੀ
ਇਸ ਮੌਕੇ ਮੇਅਰ ਬਲਵੰਤ ਰਾਏ ਨਾਥ, ਭੋਲਾ ਸਿੰਘ ਗਿੱਲਪੱਤੀ ਸਾਬਕਾ ਜਿਲਾ ਪ੍ਰਧਾਨ, ਇਕਬਾਲ ਸਿੰਘ ਬਬਲੀ ਢਿੱਲੋ, ਚਮਕੌਰ ਸਿੰਘ ਮਾਨ, ਡਾ ਓਮ ਪ੍ਰਕਾਸ ਸ਼ਰਮਾ, ਬਲਵਿੰਦਰ ਕੌਰ ਪ੍ਰਧਾਨ, ਅਕਾਲੀ ਕੌਂਸਲਰ ਨਿਰਮਲ ਸਿੰਘ ਸੰਧੂ, ਹਰਪਾਲ ਸਿੰਘ ਢਿੱਲੋ, ਗੁਰਸੇਵਕ ਮਾਨ, ਹਰਜਿੰਦਰ ਛਿੰਦਾ, ਹਰਵਿੰਦਰ ਗੰਜੂ, ਮੱਖਣ ਸਿੰਘ ਠੇਕੇਦਾਰ, ਹੰਸ ਰਾਜ ਮਿੱਠੂ, ਆਦਿ ਆਗੂ ਹਾਜ਼ਰ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।