ਸੀਐਮ ਭਗਵੰਨ ਮਾਨ ਨੇ ਪੰਜਾਬੀਆਂ ਨੂੰ ਦਿੱਤਾ ਇੱਕ ਹੋਰ ਵੱਡਾ ਤੋਹਫਾ

Homi Bhabha Cancer Hospital

ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੇ ਆਈਪੀਡੀ ਦਾ ਕੀਤਾ ਉਦਘਾਟਨ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਨ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਇੱਕ ਹੋਰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਨੇ ਅੱਜ ਮੁੱਲਾਂਪੁਰ, ਨਿਊ ਚੰਡੀਗੜ੍ਹ, ਮੋਹਾਲੀ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ (Homi Bhabha Cancer Hospital) ਅਤੇ ਖੋਜ ਕੇਂਦਰ ਦੇ ਆਈਪੀਡੀ ਦਾ ਉਦਘਾਟਨ ਕੀਤਾ। ਪੰਜਾਬ ਸਰਕਾਰ ਦੁਆਰਾ ਹੋਮੀ ਭਾਭਾ ਕੈਂਸਰ ਹਸਪਤਾਲ-ਰਿਸਰਚ ਸੈਂਟਰ, ਨਿਊ ਚੰਡੀਗੜ੍ਹ ਤੇ ਟਾਟਾ ਮੈਮੋਰੀਅਲ ਸੈਂਟਰ ਨਾਲ MoU ਸਾਈਨ ਕਰਨ ਦੇ ਸਮਾਗਮ ‘ਚ ਮਾਨ ਸਮੇਤ ਕੈਬਨਿਟ ਮੰਤਰੀ ਵੀ ਮੌਜ਼ੂਦ ਰਹੇ।

ਇਹ ਵੀ ਪੜ੍ਹੋ : ਵਿਜੀਲੈਂਸ ਵੱਲੋਂ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਵਕੀਲ ਖ਼ਿਲਾਫ਼ ਕੇਸ ਦਰਜ

ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕਿ ਕੈਂਸਰ ਦੀ ਬਿਮਾਰੀ ਦਾ ਪੰਜਾਬ ‘ਚੋਂ ਖ਼ਾਤਮਾ ਕਰੀ। ਉਨਾਂ ਕਿਹਾ ਕਿ ਸਾਈਨ ਹੋਏ MoU ਨਾਲ ਨੌਜਵਾਨਾਂ ਲਈ ਰੁਜ਼ਗਾਰ ਤੇ ਸਿਖਲਾਈ ਦੇ ਮੌਕੇ ਵੀ ਪੈਦਾ ਹੋਣਗੇ। ਮਾਨ ਨੇ ਕਿਹਾ ਕਿ ਸਿਹਤ ਖੇਤਰ ਵੱਲ ਅਸੀਂ ਵਿਸ਼ੇਸ਼ ਧਿਆਨ ਦੇ ਰਹੇ ਹਾਂ ਤਾਂ ਜੋ ਕੋਈ ਵੀ ਵਿਅਕਤੀ ਲਾ-ਇਲਾਜ ਬਿਮਾਰੀਆਂ ਦੇ ਇਲਾਜ ਪੱਖੋਂ ਵਾਂਝਾ ਨਾ ਰਹਿ ਜਾਵੇ। ਪੰਜਾਬ ਅਤੇ ਹਰਿਆਣਾ ਸਮੇਤ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਇਸ ਕੇਂਦਰ ਦਾ ਲਾਭ ਮਿਲੇਗਾ। ਜਿਕਰਯੋਗ ਹੈ ਕਿ ਮਾਨ ਸਰਕਾਰ ਨੇ ਲੋਕਾਂ ਦੀ ਸਿਹਤ ਦਾ ਧਿਆਨ ਰੱਖਦਿਆਂ ਪੰਜਾਬ ਮੁਹੱਲਾ ਕਲੀਨਿਕ ਵੀ ਖੋਲ੍ਹੇ ਹਨ ਜਿਸ ਟੈਸਟ ਤੇ ਇਲਾਜ ਬਿਲਕੁਲ ਫਰੀ ਕੀਤਾ ਜਾਂਦਾ ਹੈ। ਹਜ਼ਾਰਾਂ ਲੋਕ ਰੋਜ਼ਾਨਾ ਇਨ੍ਹਾਂ ਮੁਹੱਲਾ ਕਲੀਨਿਕਾਂ ਦਾ ਲਾਹਾ ਲੈਂਦੇ ਹਨ। (Homi Bhabha Cancer Hospital)

ਹਸਪਤਾਲ ’ਚ 300 ਬਿਸਤਰਿਆਂ ਦੀ ਸਹੂਲਤ

ਹੋਮੀ ਭਾਭਾ ਕੈਂਸਰ ਹਸਪਤਾਲ ਦੀ ਸਮਰੱਥਾ 300 ਬਿਸਤਰਿਆਂ ਦੀ ਹੈ। ਇਸ ਵਿੱਚ ਸਰਜੀਕਲ ਓਨਕੋਲੋਜੀ, ਮੈਡੀਕਲ ਓਨਕੋਲੋਜੀ, ਰੇਡੀਏਸ਼ਨ ਓਨਕੋਲੋਜੀ, ਪ੍ਰੀਵੈਨਟਿਵ ਓਨਕੋਲੋਜੀ, ਐਨਸਥੀਸੀਆ ਦੀ ਓ.ਪੀ.ਡੀ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਐੱਮ.ਆਰ.ਆਈ., ਸੀ.ਟੀ., ਮੈਮੋਗ੍ਰਾਫੀ, ਡਿਜੀਟਲ ਰੇਡੀਓਗ੍ਰਾਫੀ ਆਦਿ ਆਧੁਨਿਕ ਸਹੂਲਤਾਂ ਵੀ ਇੱਥੇ ਉਪਲਬਧ ਹਨ।