Punjab News: CM ਭਗਵੰਤ ਮਾਨ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਕੀਤਾ ਇਹ ਵੱਡਾ ਦਾਅਵਾ

Punjab News

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਗਾ ਤੇ ਜਲੰਧਰ ’ਚ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਅਤੇ ਆਗੂਆਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤਣ ਲਈ ਸਖਤ ਮਿਹਨਤ ਕਰਨ ਲਈ ਕਿਹਾ ਹੈ। ਮਾਨ ਨੇ ਕਿਹਾ ਕਿ ਪਾਰਟੀ ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਫਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਗਰੀਬ ਪਰਿਵਾਰ ’ਚੋਂ ਹਨ ਪਰ ਆਪਣੀ ਮਿਹਨਤ ਨਾਲ ਬੁਲੰਦੀਆਂ ’ਤੇ ਪਹੁੰਚੇ ਹਨ। ਉਨ੍ਹਾਂ ਦਾ ਜੀਵਨ ਸੰਘਰਸ਼ਾਂ ਨਾਲ ਭਰਿਆ ਹੋਇਆ ਸੀ, ਪਰ ਉਨ੍ਹਾਂ ਨੇ ਸਫਲਤਾ ਹਾਸਲ ਕੀਤੀ। (Punjab News)

ਵਰਕਰਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਸਿੰਚਾਈ ਲਈ ਦਿਨ ਵੇਲੇ ਲੋੜੀਂਦੀ ਬਿਜਲੀ ਮਿਲ ਰਹੀ ਹੈ। ਲੋਕਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਜੀਰੋ ਬਿਜਲੀ ਬਿੱਲ ਨੇ ਉਨ੍ਹਾਂ ਦਾ ਆਰਥਿਕ ਬੋਝ ਹਲਕਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਰ-ਘਰ ਰਾਸਨ ਮਿਲ ਰਿਹਾ ਹੈ, ਲੋਕ ਰਜਿਸਟਰੀ ਤੇ ਦਸਤਾਵੇਜ ਵਰਗੀਆਂ ਸਰਕਾਰੀ ਸੇਵਾਵਾਂ ਦਾ ਲਾਭ ਘਰ-ਘਰ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਮੋਦੀ-ਮੋਦੀ’ ਵਰਗੇ ਨਾਅਰੇ ਸੁਣਨ ਲਈ ਸਾਨੂੰ ਕਿਸੇ ਨੂੰ ਪੈਸੇ ਨਹੀਂ ਦੇਣੇ ਪੈਂਦੇ, ਸਗੋਂ ਅਸੀਂ ਇਸ ਤਰ੍ਹਾਂ ਕੰਮ ਕਰਦੇ ਹਾਂ ਕਿ ਲੋਕ ਸਾਡੇ ਨਾਅਰੇ ਪੂਰੇ ਦਿਲ ਨਾਲ ਲਾਉਣ। (Punjab News)

World Health Day: ਚੰਗੀ ਸੋਚ, ਡੂੰਘੀ ਨੀਂਦ, ਹੱਥੀਂ ਕੰਮ ਤੇ ਵਧੀਆ ਖੁਰਾਕ ਚੰਗੀ ਸਿਹਤ ਦੇ ਰਾਜ਼

ਮਾਨ ਨੇ ਕਿਹਾ ਕਿ ਭਾਜਪਾ ਨੂੰ ਇਹ ਗਲਤਫਹਿਮੀ ਹੈ ਕਿ ਜੇਕਰ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜ਼ੇਲ੍ਹ ’ਚ ਡੱਕ ਦਿੱਤਾ ਗਿਆ ਤਾਂ ‘ਆਪ’ ਤਬਾਹ ਹੋ ਜਾਵੇਗੀ। ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਕੇਜਰੀਵਾਲ ਕਿਸੇ ਵਿਅਕਤੀ ਦਾ ਨਾਂ ਨਹੀਂ, ਸਗੋਂ ਇੱਕ ਸੋਚ ਹੈ। ਤੁਸੀਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਸਕਦੇ ਹੋ ਤੇ ਉਸ ਨੂੰ ਜ਼ੇਲ੍ਹ ’ਚ ਸੁੱਟ ਸਕਦੇ ਹੋ, ਪਰ ਤੁਸੀਂ ਉਸਦੀ ਸੋਚ ਨੂੰ ਕਿਵੇਂ ਕੈਦ ਕਰ ਸਕਦੇ ਹੋ। ਵਰਕਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਰਾਜ ਸਭਾ ਮੈਂਬਰ ਤੇ ਪਾਰਟੀ ਦੇ ਜਨਰਲ ਸਕੱਤਰ ਡਾ. ਸੰਦੀਪ ਪਾਠਕ ਨੇ ਇਸ ਔਖੀ ਘੜੀ ’ਚ ਇਕੱਠੇ ਹੋਣ ਦੀ ਅਪੀਲ ਕੀਤੀ। (Punjab News)

ਉਨ੍ਹਾਂ ਵਰਕਰਾਂ ਨੂੰ ਕਿਹਾ ਕਿ ਉਹ ਦੋ ਮਹੀਨੇ ਆਪਣੇ ਮੁੱਦਿਆਂ ਨੂੰ ਪਾਸੇ ਰੱਖ ਕੇ ‘ਆਪ’ ਨੂੰ ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ਜਿੱਤ ਦਿਵਾਉਣ ਲਈ ਕੰਮ ਕਰਨ। ਪਾਠਕ ਨੇ ਸਮੂਹ ਪਾਰਟੀ ਵਰਕਰਾਂ ਨੂੰ ਭਲਕੇ ਖਟਕੜ ਕਲਾਂ ਵਿਖੇ ਵੱਡੀ ਗਿਣਤੀ ’ਚ ਮਰਨ ਵਰਤ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪਾਰਟੀ ਲੋਕਾਂ ਦੀ ਹੈ, ਜਿੱਥੇ ਵੀ ਅਸੀਂ ਜਿੱਤੇ ਹਾਂ, ਇਹ ਸਾਡੇ ਵਲੰਟੀਅਰਾਂ ਦੀ ਮਿਹਨਤ ਦਾ ਨਤੀਜਾ ਹੈ। ਅੱਜ ਉਹ (ਭਾਜਪਾ) ਸਾਡੀ ਪਾਰਟੀ ਨੂੰ ਤੋੜਨ ਅਤੇ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਪੰਜਾਬ ਜੁਲਮ ਜਾਂ ਬੇਇਨਸਾਫੀ ਨੂੰ ਬਰਦਾਸ਼ਤ ਨਹੀਂ ਕਰਦਾ, ਇਹ ਜਵਾਬ ਦਿੰਦਾ ਹੈ। (Punjab News)