CM Bhagwant Mann ਨੇ ਕੀਤਾ ਕੁਰਾਲੀ ਸਿਹਤ ਕੇਂਦਰ ਦਾ ਅਚਨਚੇਤ ਦੌਰਾ

CM Bhagwant Mann

CM Bhagwant Mann ਨਾਲ ਕੈਬਨਿਟ ਮੰਤਰੀ ਅਨਮੋਲ ਗਗਨ ਵੀ ਮੌਜੂਦ ਰਹੇ

ਕੁਰਾਲੀ/ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਸ਼ਨੀਵਾਰ ਨੂੰ ਮੋਹਾਲੀ ਦੇ ਕੁਰਾਲੀ ਦੇ ਸਿਹਤ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਉਥੇ ਦਾਖਲ ਮਰੀਜ਼ਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਇਸ ਮੌਕੇ ਸੀ.ਐਮ. ਮਾਨ ਦੇ ਨਾਲ ਕੈਬਨਿਟ ਮੰਤਰੀ ਅਨਮੋਲ ਗਗਨ ਵੀ ਮੌਜੂਦ ਸਨ। ਇਸ ਦੌਰਾਨ ਮਾਨ ਨੇ ਕਿਹਾ ਕਿ ਉਹ ਕੁਰਾਲੀ ਦੇ ਇਸ ਹਸਪਤਾਲ ਵਿੱਚ ਕੋਈ ਛਾਪੇਮਾਰੀ ਕਰਨ ਨਹੀਂ ਆਏ ਸਨ, ਸਗੋਂ ਇੱਥੋਂ ਲੰਘਣ ਵੇਲੇ ਮਰੀਜ਼ਾਂ ਨੂੰ ਮਿਲਣ ਆਏ ਸਨ। ਇੱਥੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਇਮਾਰਤ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਿਸ ਨੂੰ ਆਉਣ ਵਾਲੇ ਸਮੇਂ ਵਿੱਚ ਹੋਰ ਵਧੀਆ ਬਣਾਇਆ ਜਾਵੇਗਾ। ਇੱਥੋਂ ਦੀਆਂ ਕੰਧਾਂ ਦੀ ਹਾਲਤ ਵੀ ਬਹੁਤ ਮਾੜੀ ਹੈ। ਇਸ ਹਸਪਤਾਲ ਵਿੱਚ ਆਰਥੋਸ ਨਾਲ ਸਬੰਧਤ ਅਪਰੇਸ਼ਨ ਕੀਤੇ ਜਾਂਦੇ ਹਨ।

ਸਰਕਾਰ ਦਾ ਪਹਿਲਾ ਕੰਮ ਪੰਜਾਬ ਨੂੰ ਤੰਦਰੁਸਤ ਬਣਾਉਣਾ

ਸੀ.ਐਮ ਮਾਨ (CM Bhagwant Mann) ਨੇ ਕਿਹਾ ਕਿ ਸਰਕਾਰ ਦਾ ਪਹਿਲਾ ਕੰਮ ਪੰਜਾਬ ਨੂੰ ਤੰਦਰੁਸਤ ਬਣਾਉਣਾ ਹੈ। ਪੰਜਾਬ ਵਿੱਚ ਮੁਹੱਲਾ ਕਲੀਨਿਕ ਖੋਲ੍ਹਣ ਨਾਲ ਲੋਕਾਂ ਨੂੰ ਬਹੁਤ ਫਾਇਦਾ ਹੋਇਆ ਹੈ। ਲੋਕਾਂ ਨੂੰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਲ ਰਹੀਆਂ ਹਨ। ਮੁਹੱਲਾ ਕਲੀਨਿਕਾਂ ਰਾਹੀਂ ਸਿਹਤ ਪ੍ਰਣਾਲੀ ਵਿੱਚ ਸੁਧਾਰ ਹੋਇਆ ਹੈ ਅਤੇ ਬੇਰੁਜ਼ਗਾਰਾਂ ਨੂੰ ਨੌਕਰੀਆਂ ਵੀ ਮਿਲ ਰਹੀਆਂ ਹਨ। ਇਸ ਕਾਰਨ ਵੱਡੇ ਹਸਪਤਾਲਾਂ ਦਾ ਬੋਝ ਵੀ ਘੱਟ ਗਿਆ ਹੈ। ਕਰੀਬ 3 ਕਰੋੜ ਲੋਕ ਇਲਾਜ ਕਰਵਾ ਰਹੇ ਹਨ। ਪੰਜਾਬ ਵਿੱਚ 500 ਮੁਹੱਲਾ ਕਲੀਨਿਕ ਬਣਾਏ ਗਏ ਹਨ ਅਤੇ ਬਾਕੀਆਂ ਦੀ ਪ੍ਰਕਿਰਿਆ ਚੱਲ ਰਹੀ ਹੈ।

ਸੀ.ਐਮ. ਮਾਨ ਨੇ ਸੰਤੋਖ ਸਿੰਘ ਚੌਧਰੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ

ਇਸ ਦੌਰਾਨ ਸੀ.ਐਮ. ਮਾਨ ਨੇ ਸੰਤੋਖ ਸਿੰਘ ਚੌਧਰੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ 8-9 ਸਾਲ ਸੰਸਦ ਵਿੱਚ ਇਕੱਠੇ ਕੰਮ ਕੀਤਾ ਹੈ, ਉਹ ਸੰਗਰੂਰ ਤੋਂ ਸੰਸਦ ਮੈਂਬਰ ਸਨ ਅਤੇ ਸੰਤੋਖ ਸਿੰਘ ਚੌਧਰੀ ਜਲੰਧਰ ਤੋਂ ਸੰਸਦ ਮੈਂਬਰ ਸਨ। ਉਹਨਾਂ ਦੇ ਅਕਾਲ ਚਲਾਣੇ ਦਾ ਬਹੁਤ ਦੁੱਖ ਹੈ, ਪ੍ਰਮਾਤਮਾ ਉਹਨਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੀ.ਐੱਮ. ਮਾਨ ਨੇ ਅਕਤੂਬਰ 2022 ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਦਾ ਅਚਾਨਕ ਦੌਰਾ ਕੀਤਾ ਸੀ।