
ਤਲਬੀਰ ਸਿੰਘ ਹੋਣਗੇ ਮਜੀਠਾਂ ਤੋਂ 2027’ਚ ਆਪ ਉਮਦੀਵਾਰ
Punjab CM: (ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਮਜੀਠਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ 23 ਪੇਂਡੂ ਲਿੰਕ ਸੜਕਾਂ ਦਾ ਨੀਂਹ ਪੱਥਰ ਰੱਖਦਿਆਂ ਐਲਾਨ ਕੀਤਾ ਕਿ ਪੰਜਾਬ ਵਿੱਚ ਖੌਫ਼ ਦਾ ਦੌਰ, “ਪਰਚੀ ਦਾ ਦੌਰ” (ਜਬਰੀ ਵਸੂਲੀ) ਅਤੇ ਅਕਾਲੀਆਂ ਦੀ ਧੱਕੇਸ਼ਾਹੀ ਦਾ ਦੌਰ ਖਤਮ ਹੋ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਡਰਾਉਣ-ਧਮਕਾਉਣ ਵਾਲੀ ਸਿਆਸਤ ਨੂੰ ਪੂਰੀ ਤਰ੍ਹਾਂ ਨਾਕਾਰ ਦਿੱਤਾ ਹੈ ਅਤੇ ਵਿਕਾਸ, ਜਵਾਬਦੇਹੀ ਤੇ ਲੋਕ ਭਲਾਈ ’ਤੇ ਕੇਂਦਰਿਤ ਮਾਡਲ ਨੂੰ ਅਪਣਾਇਆ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਪਹਿਲਾਂ ਇਹ ਇਲਾਕਾ ਲਗਾਤਾਰ ਡਰ ਹੇਠ ਰਹਿੰਦਾ ਸੀ। ਇਸ ਖੇਤਰ ਦੇ ਖੁਦ ਨੂੰ ‘ਜਰਨੈਲ’ ਦੱਸਣ ਵਾਲੇ ਵਿਅਕਤੀ ਨੇ ਆਮ ਲੋਕਾਂ ਵਿਰੁੱਧ ਝੂਠੇ ਕੇਸਾਂ ਨੂੰ ਹਥਿਆਰ ਵਜੋਂ ਵਰਤਿਆ। ਕਾਂਗਰਸ ਅਤੇ ਅਕਾਲੀ, ਦੋਵਾਂ ਸਰਕਾਰਾਂ ਦੀ ਆਪਸੀ ਮਿਲੀਭੁਗਤ ਨਾਲ ਦਹਿਸ਼ਤ ਭਰੇ ਰਾਜ ਦੀ ਸ਼ੁਰੂਆਤ ਹੋਈ ਅਤੇ ਲੋਕ ਸਰਕਾਰ ਖਿਲਾਫ ਬੋਲਣ ਤੋਂ ਡਰਦੇ ਸਨ। ਉਨ੍ਹਾਂ ਕਿਹਾ ਕਿ ਇਹ ਡਰ ਹੁਣ ਪੂਰੀ ਤਰ੍ਹਾਂ ਖਤਮ ਹੋ ਗਿਆ ਹੈ ਕਿਉਂਕਿ ਹੁਣ ਲੋਕਾਂ ਦਾ ਰਾਜ ਹੈ ਅਤੇ ਉਨ੍ਹਾਂ ਨੇ ਅਜਿਹੀ ਸੌੜੀ ਰਾਜਨੀਤੀ ਨੂੰ ਨਿਰਣਾਇਕ ਤੌਰ ’ਤੇ ਸੂਬੇ ਵਿੱਚੋਂ ਬਾਹਰ ਦਾ ਰਸਤਾ ਦਿਖਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਮਜੀਠੀਆ ਅਤੇ ਬਾਦਲ ਪਰਿਵਾਰਾਂ ਵੱਲੋਂ ਚਲਾਈ ਜਾ ਰਹੀ ਡਰਾਉਣ-ਧਮਕਾਉਣ ਵਾਲੀ ਰਾਜਨੀਤੀ ਨੂੰ ਦਰਕਿਨਾਰ ਕਰਕੇ ਇਕ ਨਵਾਂ ਰਾਹ ਚੁਣਿਆ ਹੈ।
ਇਹ ਵੀ ਪੜ੍ਹੋ: Barnala News: ਭੁਲੇਖੇ ਨਾਲ ਵੱਧ ਆਏ 93 ਹਜ਼ਾਰ ਰੁਪਏ ਆੜ੍ਹਤੀਏ ਨੂੰ ਮੋੜੇ, ਇਲਾਕੇ ’ਚ ਹੋ ਰਹੀ ਵਾਹ! ਵਾਹ!
ਉਨ੍ਹਾਂ ਕਿਹਾ, ਇਹੀ ਮਜੀਠਾ ਇਲਾਕਾ ਕਦੇ ਉਨ੍ਹਾਂ ਲੋਕਾਂ ਦੇ ਕਬਜ਼ੇ ਵਿੱਚ ਸੀ ਜਿਨ੍ਹਾਂ ਨੇ 1919 ਵਿੱਚ ਜਲ੍ਹਿਆਂਵਾਲਾ ਬਾਗ ਕਤਲੇਆਮ ਵਾਲੇ ਦਿਨ ਜਨਰਲ ਡਾਇਰ ਨੂੰ ਰਾਤ ਦੇ ਖਾਣੇ ’ਤੇ ਬੁਲਾਇਆ ਸੀ। ਅਜਿਹੇ ਵਿਸ਼ਵਾਸਘਾਤ ਭਰੇ ਗੁਨਾਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਪੰਜਾਬ ਦੇ ਲੋਕ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ ਜਿਨ੍ਹਾਂ ਦੇ ਹੱਥ ਮਾਸੂਮ ਲੋਕਾਂ ਦੇ ਖੂਨ ਨਾਲ ਰੰਗੇ ਹੋਏ ਸਨ।
ਮਜੀਠਾ ਤੋਂ ਆਪ ਆਗੂ ਤਲਬੀਰ ਸਿੰਘ ਗਿੱਲ ਆਪ ਦੇ ਉਮੀਦਵਾਰ ਹੋਣਗੇ
ਮਜੀਠਾ ਤੋਂ ਇੱਕ ਵੱਡਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਜੀਠਾ ਤੋਂ ਆਪ ਆਗੂ ਤਲਬੀਰ ਸਿੰਘ ਗਿੱਲ ਆਪ ਦੇ ਉਮੀਦਵਾਰ ਹੋਣਗੇ। ਉਨ੍ਹਾਂ ਕਿਹਾ, “ਸਮਾਂ ਆ ਗਿਆ ਹੈ ਕਿ ਮਜੀਠਾ ਦੇ ਲੋਕ ਮੰਗ ਪੱਤਰ ਸੌਂਪਣ ਤੋਂ ਅੱਗੇ ਵਧ ਕੇ ਖੁਦ ਫੈਸਲੇ ਲੈਣੇ ਸ਼ੁਰੂ ਕਰ ਦੇਣ।” ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਇੱਕ ਨਵੀਂ ਸਿਆਸਤ ਦੀ ਨੁਮਾਇੰਦਗੀ ਕਰਦੀ ਹੈ ਜਿੱਥੇ ਲੋਕ ਸੱਤਾ ਅੱਗੇ ਪਟੀਸ਼ਨਰ ਨਹੀਂ ਹੁੰਦੇ ਸਗੋਂ ਪ੍ਰਸ਼ਾਸਨ ਵਿੱਚ ਭਾਈਵਾਲ ਬਣਦੇ ਹਨ।” ਉਨ੍ਹਾਂ ਕਿਹਾ ਕਿ ਉਹ ਮਜੀਠਾ ਵਿੱਚ ਇੱਕ ਅਜਿਹਾ ਪ੍ਰਤੀਨਿਧੀ ਭੇਜਣਗੇ ਜੋ ਫੈਸਲਾ ਲੈਣ, ਵਿਕਾਸ ਅਤੇ ਜਵਾਬਦੇਹੀ ਵਿੱਚ ਵਿਸ਼ਵਾਸ ਰੱਖਦਾ ਹੈ, ਡਰਾਉਣ-ਧਮਕਾਉਣ ਅਤੇ ਲੋਕਾਂ ਦੇ ਹੱਕਾਂ ’ਤੇ ਡਾਕਾ ਮਾਰਨ ਵਿੱਚ ਨਹੀਂ। Punjab CM













