ਸੀਐਮ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਤਬੀਅਤ ਵਿਗੜੀ, ਜਾਂਚ ਲਈ ਹਸਪਤਾਲ ਲਿਆਂਦਾ ਗਿਆ

honey

ਸੀਐਮ ਚੰਨੀ ਦੇ ਭਾਣਜੇ ਹਨੀ ਦੀ ਤਬੀਅਤ ਵਿਗੜੀ, ਜਾਂਚ ਲਈ ਹਸਪਤਾਲ ਲਿਆਂਦਾ ਗਿਆ

(ਸੱਚ ਕਹੂੰ ਨਿਊਜ਼) ਲੁਧਿਆਣਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਸਿਹਤ ਵਿਗੜਨ ਤੋਂ ਬਾਅਦ ਵੀਰਵਾਰ ਦੁਪਹਿਰ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ (ਜੀਐਨਡੀਐਚ) ਵਿੱਚ ਲਿਆਂਦਾ ਗਿਆ। ਫਿਲਹਾਲ ਉਸਦੀ ਜਾਂਚ ਚੱਲ ਰਹੀ ਹੈ ਅਤੇ ਉਸਦੇ ਟੈਸਟ ਕੀਤੇ ਜਾ ਰਹੇ ਹਨ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪੂਰੀ ਜਾਂਚ ਤੋਂ ਬਾਅਦ ਉਸ ਨੂੰ ਜੀਐਨਡੀਐਚ ਦੇ ਕਾਰਡੀਓ ਵਾਰਡ ਵਿੱਚ ਦਾਖਲ ਕਰਵਾਇਆ ਜਾ ਸਕਦਾ ਹੈ।

ਉਸ ਨੂੰ ਵੀਰਵਾਰ ਸਵੇਰੇ ਹੀ ਜਲੰਧਰ ਜੇਲ੍ਹ ਵਿੱਚ ਛਾਤੀ ਵਿੱਚ ਦਰਦ ਹੋਇਆ ਅਤੇ ਜਾਂਚ ਤੋਂ ਬਾਅਦ ਉਸ ਨੂੰ ਜੀਐਨਡੀਐਚ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਹੁਣ ਉਸਨੂੰ ਜੀਐਨਡੀਐਚ ਦੇ ਐਮਰਜੈਂਸੀ ਰੂਮ ਵਿੱਚ ਲਿਆਂਦਾ ਗਿਆ ਹੈ, ਜਿੱਥੇ ਉਸਦੀ ਮੁੱਢਲੀ ਜਾਂਚ ਕੀਤੀ ਜਾ ਰਹੀ ਹੈ।

ਜਿਕਰਯੋਗ ਹੈ ਕਿ ਚੋਣਾਂ ਤੋਂ ਪਹਿਲਾਂ ਹਨੀ ਲਾਈਮਲਾਈਟ ਵਿੱਚ ਆਏ ਸਨ। ਈਡੀ ਦੇ ਛਾਪੇ ਵਿੱਚ ਹਨੀ ਦੇ ਘਰ ਤੋਂ 10 ਕਰੋੜ ਰੁਪਏ, ਲੱਖਾਂ ਦੀਆਂ ਘੜੀਆਂ ਅਤੇ ਜਾਇਦਾਦ ਦੇ ਕਾਗਜ਼ ਮਿਲੇ ਹਨ। ਫਿਰ ਕਾਫੀ ਸਮਾਂ ਉਹ ਪੁਲਿਸ ਰਿਮਾਂਡ ‘ਤੇ ਰਿਹਾ ਅਤੇ ਪਿਛਲੇ ਮਹੀਨੇ ਹੀ ਉਸ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here