ਮੁੱਖ ਮੰਤਰੀ ਚੰਨੀ ਵੱਲੋਂ 53 ਹਜ਼ਾਰ ਆਂਗਣਵਾੜੀ ਵਰਕਰਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਨ ਦਾ ਐਲਾਨ

CM channi

ਆਂਗਣਵਾੜੀ ਵਰਕਰ ਦੀ ਤਨਖਾਹ 8100 ਤੋਂ ਵਧਾ ਕੇ 9500 ਕੀਤੀ, ਇਹ ਹੁਕਮ 1 ਜਨਵਰੀ 2022 ਤੋਂ ਲਾਗੂ ਹੋ ਗਏ ਹਨ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੋਰਿੰਡਾ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰੈਲੀ ਕੀਤੀ। ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਸੂਬੇ ਦੀਆਂ ਕਰੀਬ 53 ਹਜ਼ਾਰ ਆਂਗਣਵਾੜੀ ਵਰਕਰਾਂ ਦੀਆਂ ਤਨਖਾਹਾਂ ਵਧਾਉਣ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰ ਦੀ ਤਨਖਾਹ 8100 ਤੋਂ ਵਧਾ ਕੇ 9500, ਆਂਗਣਵਾੜੀ ਵਰਕਰ ਮਿੰਨੀ ਦੀ 5300 ਤੋਂ ਵਧਾ ਕੇ 6300 ਅਤੇ ਆਂਗਣਵਾੜੀ ਹੈਲਪਰ ਦੀ 4050 ਤੋਂ ਵਧਾ ਕੇ 5100 ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਦੀ ਤਨਖਾਹ ਹਰ ਸਾਲ ਵਧੇਗੀ। ਨਵੇਂ ਸਾਲ ਦੀ ਪਹਿਲੀ ਜਨਵਰੀ ਨੂੰ ਆਂਗਣਵਾੜੀ ਵਰਕਰਾਂ ਦੀ ਤਨਖਾਹ ਵਿੱਚ 500 ਰੁਪਏ ਅਤੇ ਮਿੰਨੀ ਵਰਕਰ-ਹੈਲਪਰ ਦੀ ਤਨਖਾਹ ਵਿੱਚ 250 ਰੁਪਏ ਦਾ ਵਾਧਾ ਹੋਵੇਗਾ। ਇਸ ਦੇ ਲਈ ਉਨ੍ਹਾਂ ਦੀ ਸਰਕਾਰ ਨੇ ਕਾਨੂੰਨ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਐਲਾਨ ਹੀ ਨਹੀਂ, ਸਗੋਂ ਇਸ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਹ ਹੁਕਮ 1 ਜਨਵਰੀ 2022 ਤੋਂ ਲਾਗੂ ਹੋ ਗਿਆ ਹੈ।

ਮੁੱਖ ਮੰਤਰੀ ਚੰਨੀ ਨੇ ਕੇਜਰੀਵਾਲ ’ਤੇ ਵੀ ਨਿਸ਼ਾਨ ਸਾਧਿਆ। ਉਨਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕੋਰੋਨਾ ਪਾਜ਼ੀਟਿਵ ਹੋਣ ‘ਤੇ ਚੁਟਕੀ ਲਈ ਹੈ। ਮੋਰਿੰਡਾ ਵਿੱਚ ਸੀਐਮ ਚੰਨੀ ਨੇ ਕਿਹਾ ਕਿ ਕੇਜਰੀਵਾਲ ਨੂੰ ਕਰੋਨਾ ਹੋ ਗਿਆ ਹੈ। ਫੋਨ ‘ਤੇ ਗੱਲਬਾਤ ਕਰਦਿਆਂ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਇਸ ਤੋਂ ਬਾਅਦ ਸੀਐਮ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਲਈ ਵੀ ਕਰੋਨਾ ਹੈ। ਅਸੀਂ ਨਹੀਂ ਚਾਹੁੰਦੇ ਕਿ ਬੀਮਾਰੀ ਬਾਹਰੋਂ ਆਵੇ। ਕੇਜਰੀਵਾਲ ਬਾਹਰੋਂ ਆ ਕੇ ਇੱਥੇ ਰਾਜ ਕਰਨਾ ਚਾਹੁੰਦਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ