ਮੁੱਖ ਮੰਤਰੀ ਚਰਨਜੀਤ ਚੰਨੀ ਦਾ ਰਾਜਸਥਾਨ ਦੌਰਾ ਰੱਦ, ਸ਼ਾਮ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ

ਸ਼ਾਮ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਰਾਜਸਥਾਨ ਦੌਰਾ ਰੱਦ ਹੋ ਗਿਆ ਹੈ ਰਾਜਸਥਾਨ ਸਰਕਾਰ ਨੇ ਜੈਪੁਰ ’ਚ ਉਨ੍ਹਾਂ ਲਈ ਡਿਨਰ ਤੇ ਸਨਮਾਨ ਸਮਾਰੋਹ ਰੱਖਿਆ ਸੀ ਹਾਲਾਂਕਿ ਇਸ ਨੂੰ ਆਖਰੀ ਸਮੇਂ ’ਚ ਰੱਦ ਕਰ ਦਿੱਤਾ ਗਿਆ
ਇਹ ਜਾਣਕਾਰੀ ਖੁਦ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਦਿੱਤੀ ਹੈ ਉਨ੍ਹਾਂ ਟਵੀਟ ਕੀਤਾ ਕਿ ਲਖੀਮਪੁਰ ਖੀਰੀ ’ਚ ਦੁਖਦਾਈ ਘਟਨਾ ਵਾਪਰੀ ਹੈ ਉੱਤਰ ਪ੍ਰਦੇਸ਼ ਦੀ ਇੰਚਾਰਜ਼ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੂੰ ਵੀ ਡਿਟੇਨ ਕੀਤਾ ਹੋਇਆ ਹੈ 5-6 ਅਕਤੂਬਰ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਨੇ ਦੇਸ਼ ਭਰ ’ਚ ਧਰਨੇ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ ਇਨ੍ਹਾਂ ਹਾਲਾਤਾਂ ’ਚ ਪੰਜਾਬ ਦੇ ਮੁੱਖ ਮੰਤਰੀ ਲਈ ਮੁੱਖ ਮੰਤਰੀ ਨਿਵਾਸ ’ਤੇ ਰੱਖਿਆ ਪ੍ਰੋਗਰਾਮ ਕਰ ਦਿੱਤਾ ਗਿਆ ਹੈ।

ਮੁੱਖ ਮੰਤਰੀ ਚੰਨੀ ਹੁਣ ਸ਼ਾਮ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ ਇਹ ਮੁਲਾਕਾਤ ਪੰਜਾਬ ਦੇ ਕੌਮੀ ਸੁਰੱਖਿਆ ਦੇ ਲਿਹਾਜ ਨਾਲ ਖੇਤੀ ਕਾਨੂੰਨਾਂ ਸਬੰਧੀ ਹੋ ਰਹੀ ਹੈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਗਾਤਾਰ ਕੇਂਦਰ ਸਰਕਾਰ ਨੂੰ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ ਇਸ ਤੋਂ ਪਹਿਲਾਂ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੌਰਾਨ ਵੀ ਇਹ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ