ਸੋਨੀਪਤ (ਸੱਚ ਕਹੂੰ ਨਿਊਜ਼/ਹੇਮੰਤ ਕੁਮਾਰ)। ਲੋਕ ਸਭਾ ਮੈਂਬਰ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਨਾਇਬ ਸੈਣੀ ਨੇ ਪੁਲਿਸ ਲਾਈਨਜ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਤਿਰੰਗਾ ਲਹਿਰਾਇਆ ਅਤੇ ਦੇਸ਼, ਸੂਬੇ ਅਤੇ ਜ਼ਿਲ੍ਹੇ ਦੇ ਲੋਕਾਂ ਨੂੰ 75ਵੇਂ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸ਼ਹੀਦੀ ਸਮਾਰਕ ’ਤੇ ਫੁੱਲ ਮਾਲਾਵਾਂ ਭੇਟ ਕਰਕੇ ਬਹਾਦਰ ਸ਼ਹੀਦਾਂ ਅਤੇ ਆਜਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। (Haryana News)
MSG Bhartiya Khel Gaon ’ਚ ਗ੍ਰੀਨ ਐੱਸ ਦੇ ਸੇਵਾਦਾਰਾਂ ਨੇ ਕਰ ਦਿੱਤਾ ਕਮਾਲ, ਵੇਖੋ LIVE ਨਜ਼ਾਰਾ
ਉਨ੍ਹਾਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ’ਚ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਅਤੇ ਸਲਾਮੀ ਲਈ। ਉਨ੍ਹਾਂ ਸ਼ੁੱਭ ਸੰਦੇਸ਼ ਦਿੰਦਿਆਂ ਕਿਹਾ ਕਿ ਹਰ ਦੇਸ਼ ਵਾਸੀ ਨੂੰ ਇਸ ਕੌਮੀ ਤਿਉਹਾਰ ’ਚ ਦੇਸ਼ ਭਗਤੀ ਦੀ ਭਾਵਨਾ ਨਾਲ ਸ਼ਿਰਕਤ ਕਰਕੇ ਆਪਣੇ ਬਹਾਦਰ ਆਜਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਯਾਦ ਕਰਨਾ ਚਾਹੀਦਾ ਹੈ। ਸੰਸਦ ਮੈਂਬਰ ਨੇ ਕਿਹਾ ਕਿ ਅੱਜ ਦੇ ਦਿਨ 75 ਸਾਲ ਪਹਿਲਾਂ ਸਾਡਾ ਸੰਵਿਧਾਨ ਲਾਗੂ ਹੋਇਆ ਸੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਆਪਣੇ ਗ੍ਰਹਿ ਜ਼ਿਲ੍ਹੇ ਕਰਨਾਲ ’ਚ ਆਯੋਜਿਤ ਗਣਤੰਤਰ ਦਿਵਸ ਸਮਾਰੋਹ ’ਚ ਝੰਡਾ ਲਹਿਰਾਇਆ। (Haryana News)
ਹਰਿਆਣਾ ’ਚ ਕੱਲ੍ਹ ਰਹੇਗੀ ਛੁੱਟੀ | Haryana News
ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਰਨਾਲ ’ਚ ਆਯੋਜਿਤ ਗਣਤੰਤਰ ਦਿਵਸ ਸਮਾਰੋਹ ’ਚ ਝੰਡਾ ਲਹਿਰਾਉਣ ਤੋਂ ਬਾਅਦ ਸੂਬੇ ਦੇ ਸਾਰੇ ਸਕੂਲਾਂ ’ਚ ਭਲਕੇ ਭਾਵ ਸ਼ਨਿੱਚਰਵਾਰ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਹੈ। (Haryana News)
ਦੇਸ਼ ਦੀ ਤਰੱਕੀ ਦੀ ਇਸ ਯਾਤਰਾ ’ਚ ਹਰਿਆਣਾ ਦਾ ਵੀ ਅਹਿਮ ਯੋਗਦਾਨ : ਨਾਇਬ ਸੈਨੀ
ਲੋਕ ਸਭਾ ਮੈਂਬਰ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਨਾਇਬ ਸੈਣੀ ਨੇ ਕਿਹਾ ਕਿ ਅੱਜ ਦੇ ਦਿਨ 75 ਸਾਲ ਪਹਿਲਾਂ ਸਾਡਾ ਸੰਵਿਧਾਨ ਲਾਗੂ ਹੋਇਆ ਸੀ। ਅੱਜ ਦਾ ਇਤਿਹਾਸਕ ਦਿਨ ਦੇਸ਼ ਵਾਸੀਆਂ ਨੂੰ ਇੱਕ ਮਜ਼ਬੂਤ ਰਾਸ਼ਟਰ ਵਜੋਂ ਅੱਗੇ ਵਧਣ ਦੀ ਹਿੰਮਤ ਅਤੇ ਪ੍ਰੇਰਨਾ ਦਿੰਦਾ ਹੈ। ਇਹ ਦਿਨ ਸਾਨੂੰ ਭਾਰਤੀ ਗਣਰਾਜ ਦੀ ਸਥਾਪਨਾ ਦੀ ਯਾਦ ਦਿਵਾਉਂਦਾ ਹੈ। ਇਸ ਦਿਨ ਅਸੀਂ ਉਨ੍ਹਾਂ ਮਹਾਪੁਰਖਾਂ ਨੂੰ ਵੀ ਯਾਦ ਕਰਦੇ ਹਾਂ ਜਿਨ੍ਹਾਂ ਨੇ ਭਾਰਤ ਨੂੰ ਆਜਾਦੀ ਦਿਵਾਉਣ ਅਤੇ ਭਾਰਤੀ ਸੰਵਿਧਾਨ ਨੂੰ ਲਾਗੂ ਕਰਨ ’ਚ ਅਹਿਮ ਭੂਮਿਕਾ ਨਿਭਾਈ। (Haryana News)
ਉਨ੍ਹਾਂ ਦੀ ਬਦੌਲਤ ਹੀ ਅੱਜ ਭਾਰਤ ਨੂੰ ਗਣਤੰਤਰ ਕਿਹਾ ਜਾਂਦਾ ਹੈ। ਮਹਾਤਮਾ ਗਾਂਧੀ, ਭਗਤ ਸਿੰਘ, ਚੰਦਰ ਸ਼ੇਖਰ ਆਜਾਦ, ਲਾਲਾ ਲਾਜਪਤ ਰਾਏ, ਸਰਦਾਰ ਵੱਲਭ ਭਾਈ ਪਟੇਲ ਅਤੇ ਲਾਲ ਬਹਾਦਰ ਸ਼ਾਸਤਰੀ, ਪੰਡਿਤ ਦੀਨਦਿਆਲ ਉਪਾਧਿਆਏ ਵਰਗੇ ਮਹਾਨ ਪੁਰਸ਼ਾਂ ਅਤੇ ਆਜਾਦੀ ਘੁਲਾਟੀਆਂ ਨੇ ਦੇਸ਼ ਦੀ ਆਜਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਸਾਡੇ ਮਹਾਨ ਭਾਰਤੀ ਆਜਾਦੀ ਘੁਲਾਟੀਆਂ ਨੇ ਭਾਰਤ ’ਚ ‘ਸੰਪੂਰਨ ਸਵਰਾਜ’ ਲਈ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਹੈ। (Haryana News)