ਬੁਨਿਆਦੀ ਢਾਂਚੇ ਦੇ ਵਿਕਾਸ ਲਈ 5 ਕਰੋੜ ਰੁਪਏ ਦੇਣ ਦਾ ਐਲਾਨ | Chief Minister
ਹੁਸ਼ਿਆਰਪੁਰ, (ਰਾਜੀਵ ਸ਼ਰਮਾ/ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪੁਲਿਸ ਕਰਮਚਾਰੀਆਂ ਲਈ ਯਕੀਨਨ ਸੇਵਾ ਤਰੱਕੀ (ਐਸ਼ਿਓਰਡ ਕਰੀਅਰ ਪ੍ਰੋਗ੍ਰੈਸ਼ਨ) ਲਈ ‘ਇੱਕ ਰੈਂਕ ਅੱਪ ਪ੍ਰਮੋਸ਼ਨ ਸਕੀਮ’ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਲਾਗੂ ਹੋਣ ਨਾਲ ਪੁਲਿਸ ਵਿੱਚ ਤਾਇਨਾਤ ਕੋਈ ਵੀ ਕਰਮਚਾਰੀ ਏ.ਐਸ.ਆਈ. ਦੇ ਅਹੁਦੇ ‘ਤੇ ਪਦਉਨਤ ਹੋਣ ਤੋਂ ਪਹਿਲਾਂ ਸੇਵਾ-ਮੁਕਤ ਨਹੀਂ ਹੋਵੇਗਾ। (Chief Minister)
ਮੁੱਖ ਮੰਤਰੀ ਅੱਜ ਪੀ.ਆਰ.ਟੀ.ਸੀ. ਜਹਾਨਖੇਲਾਂ ਵਿਖੇ ਸਿਖਲਾਈ ਹਾਸਲ ਕਰ ਚੁੱਕੇ ਕਾਂਸਟੇਬਲਾਂ ਦੀ ਪਾਸਿੰਗ ਆਊਟ ਪਰੇਡ ‘ਚ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਇਸ ਗੱਲ ਦੀ ਚਿੰਤਾ ਜ਼ਾਹਿਰ ਕੀਤੀ ਕਿ ਪੁਲਿਸ ਵਿੱਚ ਹੈੱਡ ਕਾਂਸਟੇਬਲ ਅਤੇ ਨਾਨ-ਗਜ਼ਟਿਡ ਅਫ਼ਸਰਾਂ ਦੇ ਰੈਂਕਾਂ ਵਿੱਚ ਖੜ੍ਹੋਤ ਆ ਜਾਣ ਕਾਰਨ ਫੋਰਸ ਵਿੱਚ ਨਿਰਾਸ਼ਾ ਵਧ ਰਹੀ ਸੀ, ਕਿਉਂਕਿ ਬਹੁਤ ਸਾਰੇ ਅਹੁਦੇ ਖਾਲੀ ਪਏ ਹੋਣ ਅਤੇ ਯੋਗ ਪੁਲਿਸ ਮੁਲਾਜ਼ਮ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਪਦਉਨਤੀ ਨਹੀਂ ਮਿਲ ਰਹੀ ਸੀ। (Chief Minister)
ਐਸ਼ਿਓਰਡ ਕਰੀਅਰ ਪ੍ਰੋਗੈਸ਼ਨ (ਏ.ਸੀ.ਪੀ.) ਸਕੀਮ ਨੂੰ ਰਸਮੀ ਤੌਰ ‘ਤੇ ਜਾਰੀ ਕਰਦੇ ਹੋਏ ਉਨ੍ਹਾਂ ਨੇ ਤਰੱਕੀ ਕਰਨ ਵਾਲੇ 14 ਨਵੇਂ ਪੁਲਿਸ ਅਧਿਕਾਰੀਆਂ ਦੇ ਮੋਢਿਆਂ ‘ਤੇ ਸਟਾਰ ਲਗਾਏ। ਇਸ ਸਕੀਮ ਤਹਿਤ 16 ਸਾਲਾਂ ਦੀ ਨੌਕਰੀ ਤੋਂ ਬਾਅਦ ਹੈਡ ਕਾਂਸਟੇਬਲ ਤੋਂ ਐਸਿਸਟੈਂਟ ਸਬ ਇੰਸਪੈਕਟਰ (ਏ.ਐਸ.ਆਈ.), 24 ਸਾਲ ਦੀ ਨੌਕਰੀ ਤੋਂ ਐਸਿਸਟੈਂਟ ਸਬ ਇੰਸਪੈਕਟਰ (ਏ.ਐਸ.ਆਈ) ਤੋਂ ਸਬ-ਇੰਸਪੈਕਟਰ (ਐਸ.ਆਈ.) ਅਤੇ 30 ਸਾਲ ਦੀ ਨੌਕਰੀ ਤੋਂ ਬਾਅਦ ਸਬ ਇੰਸਪੈਕਟਰ (ਐਸ.ਆਈ.) ਤੋਂ ਇੰਸਪੈਕਟਰ ਦੇ ਤੌਰ ‘ਤੇ ਤਰੱਕੀ ਦਾ ਉਪਬੰਧ ਕੀਤਾ ਗਿਆ ਹੈ। (Chief Minister)
ਪੀ.ਆਰ.ਟੀ.ਸੀ. ਵਿੱਚ ਭਰਤੀ ਜਵਾਨਾਂ ਨੂੰ ਦਿੱਤੀ ਜਾਣ ਵਾਲੀ ਟਰੇਨਿੰਗ ਨੂੰ ਇੰਡੀਅਨ ਮਿਲਟਰੀ ਅਕੈਡਮੀ ਅਤੇ ਨੈਸ਼ਨਲ ਡਿਫੈਂਸ ਅਕੈਡਮੀ ਵਰਗੀਆਂ ਵੱਕਾਰੀ ਸੰਸਥਾਵਾਂ ਦੇ ਬਰਾਬਰ ਦੱਸਦਿਆਂ ਮੁੱਖ ਮੰਤਰੀ ਨੇ ਟਰੇਨਿੰਗ ਸੈਂਟਰ ਦੇ ਮੌਜੂਦਾ ਢਾਂਚੇ ਦੀ ਅਪਗਰੇਡੇਸ਼ਨ ਲਈ ਸੂਬੇ ਦੇ ਬਜਟ ‘ਚੋਂ 5 ਕਰੋੜ ਰੁਪਏ ਅਤੇ ਆਪਣੇ ਅਖਤਿਆਰੀ ਫੰਡ ਵਿੱਚੋਂ 50 ਲੱਖ ਰੁਪਏ ਪੁਲਿਸ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਦਿੱਤੇ ਜਾਣ ਦਾ ਐਲਾਨ ਕੀਤਾ। (Chief Minister)
ਅਖਤਿਆਰੀ ਫੰਡ ਵਿੱਚੋਂ ਸੈਂਟਰ ਦੇ ਪੁਲਿਸ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵੀ 50 ਲੱਖ ਰੁਪਏ ਦੇਣ ਦਾ ਐਲਾਨ | Chief Minister
ਇਸ ਦੌਰਾਨ ਮੁੱਖ ਮੰਤਰੀ ਨੂੰ 9 ਮਹੀਨਿਆਂ ਦੀ ਸਖਤ ਟਰੇਨਿੰਗ ਤੋਂ ਬਾਅਦ ਪਾਸ ਆਊਟ ਕਰ ਚੁੱਕੇ 255ਵੇਂ ਬੈਚ ਦੇ ਜਵਾਨਾਂ ਵੱਲੋਂ ਸ਼ਾਨਦਾਰ ਸਲਾਮੀ ਦਿੱਤੀ ਗਈ। ਇਸ ਮੌਕੇ ਉਨ੍ਹਾਂ ਨਸ਼ਾ ਵੇਚਣ ਅਤੇ ਗੈਂਗਸਟਰ ਵਰਗੀਆਂ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਵਾਲੇ ਅਨਸਰਾਂ ਨੂੰ ਸਾਫ਼ ਤੌਰ ‘ਤੇ ਚਿਤਾਵਨੀ ਦਿੱਤੀ ਕਿ ਜਾਂ ਤਾਂ ਉਹ ਇਹ ਰਾਹ ਛੱਡ ਦੇਣ ਜਾਂ ਨਤੀਜੇ ਭੁਗਤਣ ਲਈ ਤਿਆਰ ਰਹਿਣ। ਇਸ ਸਮਾਰੋਹ ਦੌਰਾਨ ਮੁੱਖ ਮੰਤਰੀ ਵੱਲੋਂ ਪਾਸ ਆਊਟ ਹੋਏ 2068 ਨਵ-ਨਿਯੁਕਤ ਕਾਂਸਟੇਬਲਾਂ ਨੂੰ ਭਾਰਤੀ ਸੰਵਿਧਾਨ ਤੇ ਆਪਣੀ ਡਿਊਟੀ ਪ੍ਰਤੀ ਸਮਰਪਣ ਰਹਿਣ ਸਬੰਧੀ ਸਹੁੰ ਵੀ ਚੁਕਾਈ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਮਾਰਸ਼ਲ ਆਰਟ ਅਤੇ ਪੀ.ਟੀ. ਸ਼ੋਅ ਤੋਂ ਇਲਾਵਾ ਪੰਜਾਬ ਦਾ ਪ੍ਰਸਿੱਧ ਲੋਕ ਨਾਚ ਭੰਗੜਾ ਵੀ ਪੇਸ਼ ਕੀਤਾ ਗਿਆ, ਜੋ ਖਿੱਚ ਦਾ ਕੇਂਦਰ ਰਿਹਾ। (Chief Minister)
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਡੀ.ਜੀ.ਪੀ. ਸ੍ਰੀ ਸੁਰੇਸ਼ ਅਰੋੜਾ ਵਲੋਂ ਇਨਡੋਰ ਵਿਸ਼ੇ ਵਿੱਚ ਓਵਰ ਆਲ ਟਾਪਰ ਰਹੇ ਫਾਜ਼ਿਲਕਾ ਦੇ ਕਾਂਸਟੇਬਲ ਮਨਪ੍ਰੀਤ ਸਿੰਘ ਅਤੇ ਆਊਟਡੋਰ ਵਿਸ਼ੇ ਵਿੱਚ ਟਾਪਰ ਰਹੇ ਲੁਧਿਆਣਾ ਦੇ ਸੁਰਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ, ਸ੍ਰੀ ਸੁੰਦਰ ਸ਼ਾਮ ਅਰੋੜਾ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ, ਡੀ.ਜੀ.ਪੀ. ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਸ੍ਰੀ ਐਮ.ਕੇ. ਤਿਵਾੜੀ, ਏ.ਡੀ.ਜੀ.ਪੀ. (ਐਚ.ਆਰ.ਡੀ.) ਸ੍ਰੀ ਸ਼ਸ਼ੀ ਪ੍ਰਭਾ ਦਿਵੇਦੀ, ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ। (Chief Minister)