ਨਵੇਂ ਸਾਲ ਮੌਕੇ ਗੁਰਦੁਆਰਾ ਸ੍ਰੀ ਨਾਭਾ ਸਾਹਿਬ, ਜ਼ੀਰਕਪੁਰ ਵਿਖੇ ਨਤਮਸਤਕ ਹੋਏ ਸੀਐਮ ਮਾਨ ਤੇ ਡਾ. ਗੁਰਪ੍ਰੀਤ ਕੌਰ
ਮੋਹਾਲੀ/ਜ਼ੀਰਕਪੁਰ (ਐੱਮ ਕੇ ਸ਼ਾਇਨਾ)। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਨਾਲ ਸਾਲ ਦੇ ਪਹਿਲੇ ਦਿਨ ਗੁਰਦੁਆਰਾ ਸ੍ਰੀ ਨਾਭਾ ਸਾਹਿਬ, ਜ਼ੀਰਕਪੁਰ ਵਿਖੇ ਮੱਥਾ ਟੇਕਿਆ। ਉਨ੍ਹਾਂ ਸੂਬੇ ਦੀ ਸ਼ਾਂਤੀ, ਸਦਭਾਵਨਾ, ਵਿਕਾਸ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਲੋਕਾਂ ਨੂੰ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਮੁੱਖ ਮੰਤਰੀ ਨੇ ਅਰਦਾਸ ਕੀਤੀ ਕਿ ਨਵਾਂ ਸਾਲ 2024 ਪੰਜਾਬ ਅਤੇ ਵਿਸ਼ਵ ਭਰ ਵਿੱਚ ਵੱਸਦੇ ਪੰਜਾਬੀਆਂ ਲਈ ਸ਼ਾਂਤੀ , ਸੁੱਖ ਅਤੇ ਖੁਸ਼ਹਾਲੀ ਲੈ ਕੇ ਆਵੇ। Happy New Year
ਮੁੱਖ ਮੰਤਰੀ ਨੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਤਾਂ ਜੋ ਵਿਕਾਸ ਦਾ ਅਸਰ ਜ਼ਮੀਨੀ ਪੱਧਰ ‘ਤੇ ਦੇਖਿਆ ਜਾ ਸਕੇ ਅਤੇ ਖਾਸ ਕਰਕੇ ਗਰੀਬਾਂ ਦਾ ਜੀਵਨ ਸੁਖਾਲਾ ਬਣਾਇਆ ਜਾ ਸਕੇ। ਸੀਐਮ ਮਾਨ ਨੇ ਲੋਕਾਂ ਨੂੰ ਸਾਲ 2024 ਦਾ ਸੁਆਗਤ ਕਰਦਿਆਂ ਧਰਮ ਨਿਰਪੱਖਤਾ, ਪ੍ਰਭੂਸੱਤਾ, ਸਦਭਾਵਨਾ ਅਤੇ ਰਾਸ਼ਟਰੀ ਏਕਤਾ ਦੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਲਈ ਪੂਰੇ ਜੋਸ਼ ਨਾਲ ਸਮੂਹਿਕ ਤੌਰ ‘ਤੇ ਕੰਮ ਕਰਨ ਦੀ ਵਚਨਬੱਧਤਾ ਨਾਲ ਸਵਾਗਤ ਕਰਨ ਲਈ ਕਿਹਾ।
ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਮੌਜੂਦ ਸਨ। Happy New Year