ਮੁੱਖ ਮੰਤਰੀ ਮਾਨ ਤੇ ਕੇਜਰੀਵਾਲ ਦੇ ਇਨ੍ਹਾਂ ਐਲਾਨਾਂ ਨੇ ਪੰਜਾਬੀ ਕਰ ਦਿੱਤੇ ਖੁਸ਼, ਪੰਜਾਬ ’ਚ ਪਹਿਲੀ ਵਾਰ ਹੋਇਆ

CM Mann Big Announcement
ਲੁਧਿਆਣਾ ਵਿਖੇ ਡੀ.ਐਸ.ਡੀ. ਸੇਵਾਵਾਂ ਦੀ ਸ਼ੁਰੂਆਤ ਕਰਨ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਤੇ ਉਹਨਾਂ ਦੇ ਹਮਰੁਤਬਾ ਅਰਵਿੰਦ ਕੇਜਰੀਵਾਲ।

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ‘ ਰਾਹੀਂ ਹੁਣ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ ਮਿਲਣਗੀਆਂ ਨਾਗਰਿਕ ਕੇਂਦਰਿਤ ਸੇਵਾਵਾਂ

  • ਸਕੀਮ ‘ਚ ਮੌਜੂਦ 43 ਸੇਵਾਵਾਂ ਲਈ ਹੁਣ ਦਫਤਰਾਂ ਦੇ ਚੱਕਰ ਕੱਟਣ ਦੀ ਨਹੀਂ ਆਵੇਗੀ ਨੌਬਤ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ 43 ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ‘ ਸਕੀਮ ਦੀ ਸ਼ੁਰੂਆਤ ਕੀਤੀ। (CM Mann Big Announcement )

ਮੁੱਖ ਮੰਤਰੀ ਮਾਨ ਨੇ ਪਿੰਡ ਧਨਾਸੂ ਵਿਖੇ ਰੈਲੀ ਦੋਰਾਨ ਦੱਸਿਆ ਕਿ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ‘ ਸਕੀਮ ਤਹਿਤ ਦਰ ’ਤੇ ਜਾ ਕੇ ਸੇਵਾਵਾਂ ਪ੍ਰਦਾਨ ਕਰਨ (ਡੋਰ ਸਟੈੱਪ ਡਲਿਵਰੀ) ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਨਾਲ ਸਰਕਾਰ ਤੋਂ ਨਾਗਰਿਕ ਤੱਕ ਸੇਵਾਵਾਂ (ਗਵਰਮੈਂਟ-ਟੂ-ਸਿਟੀਜ਼ਨ) ਨਿਰਵਿਘਨ ਮੁਹੱਈਆ ਹੋਣਗੀਆਂ। ਇਹ ਪਹਿਲਕਦਮੀ ਸੂਬਾ ਦੇ ਨਾਗਰਿਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ ਸਾਰੀਆਂ 43 ਮਹੱਤਵਪੂਰਨ ਜੀ 2 ਸੀ ਸੇਵਾਵਾਂ- ਜਿਵੇਂ ਜਨਮ ਅਤੇ ਮੌਤ ਦੇ ਸਰਟੀਫਿਕੇਟ, ਆਮਦਨ, ਰਿਹਾਇਸ, ਜਾਤੀ, ਪੈਨਸ਼ਨ, ਬਿਜਲੀ ਬਿੱਲ ਭੁਗਤਾਨ ਅਤੇ ਹੋਰ ਸੇਵਾਵਾਂ ਉਹਨਾਂ ਦੇ ਘਰ ਹੀ ਪ੍ਰਦਾਨ ਕਰੇਗੀ।

ਹੈਲਪਲਾਈਨ ਨੰਬਰ 1076 ‘ਤੇ ਕਾਲ ਕਰੋ ਹੋਵੇਗਾ ਸਾਰਾ ਕੰਮ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨਾਗਰਿਕ ਇੱਕ ਸਮਰਪਿਤ ਹੈਲਪਲਾਈਨ ਨੰਬਰ 1076 ‘ਤੇ ਕਾਲ ਕਰਕੇ ਆਪਣੀ ਸਹੂਲਤ ਅਨੁਸਾਰ ਪੂਰਵ-ਮੁਲਾਕਾਤ ਦਾ ਸਮਾਂ ਤੈਅ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਨਾਗਰਿਕਾਂ ਨੂੰ ਸੇਵਾ ਪ੍ਰਾਪਤ ਕਰਨ ਲਈ ਲੋੜੀਂਦੇ ਦਸਤਾਵੇਜਾਂ, ਤੈਅ ਫੀਸਾਂ ਅਤੇ ਹੋਰਨਾਂ ਜ਼ਰੂਰਤਾਂ ਬਾਰੇ ਸੂਚਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਨਾਗਰਿਕਾਂ ਨੂੰ ਲੋੜੀਂਦੇ ਦਸਤਾਵੇਜਾਂ ਦੀ ਸੂਚੀ ਅਤੇ ਮੁਲਾਕਾਤ ਦੀ ਮਿਤੀ/ਸਮੇਂ ਬਾਰੇ ਐਸ.ਐਮ.ਐਸ. (ਮੋਬਾਇਲ ਸੰਦੇਸ਼) ਪ੍ਰਾਪਤ ਹੋਵੇਗਾ।

ਇਸ ਤੋਂ ਬਾਅਦ ਵਿਸੇਸ ਤੌਰ ‘ਤੇ ਸਿਖਲਾਈ ਪ੍ਰਾਪਤ ਕਰਮਚਾਰੀ ਟੈਬਲੈੱਟ ਦੇ ਨਾਲ ਨਿਰਧਾਰਤ ਸਮੇਂ ‘ਤੇ ਉਨ੍ਹਾਂ ਦੇ ਘਰ/ਦਫਤਰ ਆਉਣਗੇ ਅਤੇ ਜ਼ਰੂਰੀ ਕਾਗਜ਼ੀ ਕਾਰਵਾਈ ਨੂੰ ਪੂਰਾ ਕਰਨਗੇ ਅਤੇ ਫੀਸ ਲੈ ਕੇ ਰਸੀਦ ਦੇਣਗੇ। ਇਸ ਰਸੀਦ ਨਾਲ ਨਾਗਰਿਕ ਆਪਣੀ ਅਰਜੀ ਨੂੰ ਟਰੈਕ ਕਰ ਸਕਦੇ ਹਨ। ਇਸ ਸਕੀਮ ਨਾਲ ਨਾ ਸਿਰਫ ਲੋਕਾਂ ਦੀ ਸਹੂਲਤ ਵਿੱਚ ਵਾਧਾ ਹੋਵੇਗਾ ਸਗੋਂ ਵਿਚੋਲਿਆਂ ਦੀ ਭੂਮਿਕਾ ਵੀ ਖਤਮ ਹੋਵੇਗੀ ਜਿਸ ਨਾਲ ਪਾਰਦਰਸਤਾ, ਕੁਸਲਤਾ ਅਤੇ ਨਾਗਰਿਕ-ਕੇਂਦਿ੍ਰਤ ਸਾਸਨ ਯਕੀਨੀ ਬਣਾਇਆ ਜਾਵੇਗਾ। (CM Mann Big Announcement )

ਇਹ ਵੀ ਪੜ੍ਹੋ: Chhattisgarh CM : ਵਿਸ਼ਨੂੰਦੇਵ ਸਾਈਂ ਬਣੇ ਛੱਤੀਸਗੜ੍ਹ ਦੇ ਮੁੱਖ ਮੰਤਰੀ 

ਨਾਗਰਿਕ ਅੱਜ ਭਾਵ 10 ਦਸੰਬਰ ਤੋਂ ਸੇਵਾ ਕੇਂਦਰਾਂ ਅਤੇ ਸਮਰਪਿਤ ਹੈਲਪਲਾਈਨ ਨੰਬਰ 1076 ਦੋਵਾਂ ਰਾਹੀਂ ਡੀ.ਐਸ.ਡੀ. ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਇਹ ਸਕੀਮ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨ ਸਬੰਧੀ ਸੂਬਾ ਸਰਕਾਰ ਦੇ ਉਪਰਾਲਿਆਂ ਦੇ ਹਿੱਸੇ ਵਜੋਂ ਸ਼ੁਰੂ ਕੀਤੀ ਗਈ ਹੈ ਤਾਂ ਜੋ ਨਾਗਰਿਕ ਆਪਣੇ ਰੋਜ਼ਾਨਾ ਦੇ ਪ੍ਰਸਾਸਕੀ ਕੰਮ ਆਸਾਨੀ ਨਾਲ ਅਤੇ ਨਿਰਵਿਘਨ ਢੰਗ ਨਾਲ ਕਰਵਾ ਸਕਣ। ਇਸ ਦੌਰਾਨ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਇਸ ਸਕੀਮ ਦਾ ਲਾਭ ਲੈਣ ਵਾਲੇ ਲੋਕਾਂ ਦੀ ਸਹੂਲਤ ਲਈ ਮੋਬਾਈਲ ਸਹਾਇਕਾਂ ਨੂੰ ਵੀ ਹਰੀ ਝੰਡੀ ਦਿੱਤੀ।

CM Mann Big Announcement

ਇਹਨਾਂ ਕੰਮਾਂ ਲਈ ਨਹੀਂ ਖਾਣੇ ਪੈਣਗੇ ਧੱਕੇ (CM Mann Big Announcement )

ਮੁੱਖ ਮੰਤਰੀ ਭਗਵੰਤ ਮਾਨ ਵੱਲੋ ਸ਼ੁਰੂ ਕੀਤੀਆਂ ਸੇਵਾਵਾਂ ਵਿੱਚ ਜਨਮ/ਐਨ.ਏ.ਸੀ. ਸਰਟੀਫਿਕੇਟ, ਜਨਮ ਸਰਟੀਫਿਕੇਟ ‘ਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ‘ਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟਰੇਸਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਭਾਰ-ਮੁਕਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਮੁਆਵਜ਼ੇ ਸਬੰਧੀ ਬਾਂਡ,

ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜਾਂ ਦੇ ਕਾਊਂਟਰ ਸਾਈਨ, ਪੁਲਿਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜੀਫਾ, ਉਸਾਰੀ ਕਾਮੇ ਦੀ ਰਜਿਸਟ੍ਰੇਸਨ ਅਤੇ ਉਸਾਰੀ ਮਜਦੂਰ (ਲੇਬਰ) ਦੀ ਰਜਿਸਟਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ), ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.), ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ.) ਅਤੇ ਸਗਨ ਸਕੀਮ (ਕੇਸ ਨੂੰ ਮਨਜੂਰੀ ਲਈ) (ਸਮਾਜਿਕ ਨਿਆਂ), ਬਜੁਰਗਾਂ ਨੂੰ ਪੈਨਸਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸਨ, ਅਪਾਹਜ ਨਾਗਰਿਕਾਂ ਨੂੰ ਪੈਨਸਨ, ਅਪੰਗਤਾ ਸਰਟੀਫਿਕੇਟ ਯੀ.ਡੀ.ਆਈ.ਡੀ. ਕਾਰਡ ਲਈ ਅਰਜੀ ਅਤੇ ਨਿਰਭਰ ਬੱਚਿਆਂ ਲਈ ਪੈਨਸਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟ੍ਰੇਸਨ (ਲਾਜਮੀ), ਵਿਆਹ (ਆਨੰਦ) (ਘਰ) ਦੀ ਰਜਿਸਟ੍ਰੇਸਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਸ਼ਾਮਲ ਹਨ।