ਸਾਡੇ ਨਾਲ ਸ਼ਾਮਲ

Follow us

11.7 C
Chandigarh
Friday, January 23, 2026
More
    Home Breaking News ਦਸਵੀਂ ਜਮਾਤ ਦੀ...

    ਦਸਵੀਂ ਜਮਾਤ ਦੀ ਪ੍ਰੀਖਿਆ ‘ਚ ਮੋਹਰੀ ਲੜਕੀਆਂ ਨੂੰ ਮੁੱਖ ਮੰਤਰੀ ਨੇ ਦਿੱਤੀ ਵਧਾਈ

    Canal
    ਮੁੱਖ ਮੰਤਰੀ ਭਗਵੰਤ ਸਿੰਘ ਮਾਨ।

    Tenth Class Result : ਕਿਹਾ “ਇਹ ਧੀਆਂ ਦਾ ਯੁੱਗ ਹੈ”

    •  ਵਿਦਿਆਰਥਣਾਂ ਦੀ ਪ੍ਰਾਪਤੀ ਨੂੰ ਮਾਣਮੱਤੀ ਉਪਲਬਧੀ ਦੱਸਿਆ
    •  ਅੱਵਲ ਬੱਚਿਆਂ ਨੂੰ 51,000 ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ

    (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਸੁੱਕਰਵਾਰ ਨੂੰ ਐਲਾਨੀ ਗਈ ਦਸਵੀਂ ਜਮਾਤ ਦੀ ਪ੍ਰੀਖਿਆ ‘ਚ ਅੱਵਲ ਰਹਿਣ ਵਾਲੀਆਂ (Tenth Class Result) ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ‘ਧੀਆਂ ਦਾ ਯੁੱਗ‘ ਹੈ ਕਿਉਂਕਿ ਵਿਦਿਆਰਥਣਾਂ ਆਪਣੇ ਨਿਵੇਕਲੇ ਪ੍ਰਦਰਸ਼ਨ ਨਾਲ ਸਾਰਿਆਂ ਦਾ ਮਾਣ ਵਧਾ ਰਹੀਆਂ ਹਨ।

    ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦਸਵੀਂ ਜਮਾਤ ਦੇ ਨਤੀਜੇ ਵਿੱਚ ਲੜਕੀਆਂ ਨੇ ਇਕ ਵਾਰ ਫਿਰ ਲੜਕਿਆਂ ਨੂੰ ਪਛਾੜ ਦਿੱਤਾ ਹੈ ਅਤੇ ਸੂਬਾ ਸਰਕਾਰ ਵੱਲੋਂ ਇਨਾਂ ਹੋਣਹਾਰ ਵਿਦਿਆਰਥੀਆਂ ਨੂੰ ਜਲਦੀ ਹੀ 51,000 ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਹ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਕੋਨੇ-ਕੋਨੇ ਵਿੱਚ ਮਿਆਰੀ ਸਿੱਖਿਆ ਦਾ ਚਾਨਣ ਫੈਲਾਉਣ ਲਈ ਕੀਤੇ ਜਾ ਰਹੇ ਠੋਸ ਉਪਰਾਲਿਆਂ ਦਾ ਨਤੀਜਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਡੇ ਉਪਰਾਲਿਆਂ ਦਾ ਜਿੱਥੇ ਲੜਕੀਆਂ ਨੂੰ ਬਹੁਤ ਲਾਭ ਹੋਇਆ ਹੈ, ਉੱਥੇ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰ ਕੇ ਉਨਾਂ ਨੂੰ ਵੱਧ ਅਖਤਿਆਰ ਦੇਣ ਦਾ ਰਾਹ ਪੱਧਰਾ ਹੋ ਰਿਹਾ ਹੈ।

    ਇਹ ਵੀ ਪੜ੍ਹੋ : ਦਸਵੀਂ ਦਾ ਨਤੀਜਾ : ਜ਼ਿਲ੍ਹਾ ਫਾਜ਼ਿਲਕਾ ਦੇ ਵਿਦਿਆਰਥੀ ਛਾਏ

    ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਸਾਰਿਆਂ ਲਈ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਅੱਠਵੀਂ, ਬਾਰਵੀਂ ਅਤੇ ਹੁਣ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਲੜਕੀਆਂ ਨੇ ਲੜਕਿਆਂ ਨੂੰ ਪਛਾੜ ਦਿੱਤਾ ਹੈ। ਇਸ ਪ੍ਰੀਖਿਆ ਨੂੰ ਸਾਨਦਾਰ ਢੰਗ ਨਾਲ ਪਾਸ ਕਰਨ ਵਾਲੇ ਇਨਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨਾਂ ਦੇ ਭਵਿੱਖ ਲਈ ਸੁੱਭ ਕਾਮਨਾਵਾਂ ਦਿੱਤੀਆਂ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਵਿਦਿਆਰਥਣਾਂ ਨੇ ਇਨਾਂ ਪ੍ਰੀਖਿਆਵਾਂ ਵਿੱਚ ਸਾਨਦਾਰ ਪ੍ਰਦਰਸਨ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ।

    ਮਾਪੇ ਅਤੇ ਅਧਿਆਪਕ ਵਧਾਈ ਦੇ ਹੱਕਦਾਰ

    ਮੁੱਖ ਮੰਤਰੀ ਨੇ ਕਿਹਾ ਕਿ ਇਹ ਲੜਕੀਆਂ ਆਪਣੀ ਸਖਤ ਮਿਹਨਤ ਅਤੇ ਲਗਨ ਸਦਕਾ ਹਰ ਖੇਤਰ ਵਿੱਚ ਮੱਲਾਂ ਮਾਰਨ ਦੇ ਸਮਰੱਥ ਹੋਈਆਂ ਹਨ ਅਤੇ ਇਸ ਪ੍ਰਾਪਤੀ ਲਈ ਵਿਦਿਆਰਥੀ, ਉਨਾਂ ਦੇ ਮਾਪੇ ਅਤੇ ਅਧਿਆਪਕ ਵਧਾਈ ਦੇ ਹੱਕਦਾਰ ਹਨ। ਉਨਾਂ ਨੇ ਉਮੀਦ ਜਾਹਰ ਕੀਤੀ ਕਿ ਇਹ ਵਿਦਿਆਰਥੀ ਹੋਰ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੇ ਅਤੇ ਉਨਾਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਉੱਤਮ ਪ੍ਰਦਰਸਨ ਕਰਨ ਲਈ ਪ੍ਰੇਰਿਤ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਲਈ ਸਕੂਲੀ ਸਿੱਖਿਆ ਦਾ ਵਧੀਆ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੇ ਜੀਵਨ ਵਿੱਚ ਸਫਲ ਹੋ ਸਕਣ।

    LEAVE A REPLY

    Please enter your comment!
    Please enter your name here