144 ਨੌਜਵਾਨ ਪੰਜਾਬ ਪੁਲਿਸ ਦਾ ਹਿੱਸਾ ਬਣੇ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਵਿਭਾਗ ਦੇ BOI ‘ਚ 144 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਮੁੱਖ ਮੰਤਰੀ ਨੇ ਸਾਰਿਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਤੇ ਸ਼ੁਰੂਆਤ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਪਾਰਦਰਸ਼ੀ ਤਰੀਕੇ ਨਾਲ ਕੰਮ ਕਰਨ ਲਈ ਪ੍ਰੇਰਿਆਾ। ਮਿਉਂਸਪਲ ਭਵਨ, ਚੰਡੀਗੜ੍ਹ ਵਿਖੇ ਆਯੋਜਿਤ ਪ੍ਰੋਗਰਾਮ ਵਿੱਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਅਤੇ ਹੋਰ ਮੌਜੂਦ ਹਨ।

ਮੁੱਖ ਮੰਤਰੀ ਮਾਨ ਨੇ ਮੈਰਿਟ ਦੇ ਆਧਾਰ ‘ਤੇ ਪੰਜਾਬ ਪੁਲਿਸ ਦਾ ਹਿੱਸਾ ਬਣਨ ‘ਤੇ ਨਵੇਂ ਭਰਤੀ 144 ਜਵਾਨਾਂ ਨੂੰ ਵਧਾਈ ਦਿੱਤੀ। ਪੰਜਾਬ ਪੁਲਿਸ ਵਿੱਚ ਪਹਿਲੀ ਵਾਰ ਸਿਵਲ ਤੋਂ ਭਰਤੀ ਹੋਈ ਹੈ। ਮਾਨ ਨੇ ਕਿਹਾ ਕਿ ਇਹ ਅਜੋਕੇ ਸਮੇਂ ਦੀ ਮੰਗ ਹੈ। ਸਾਡੀ ਸਰਕਾਰ ਦਾ ਮਿਸ਼ਨ ਰੋਜ਼ਗਾਰ ਇਸੇ ਤਰ੍ਹਾਂ ਅੱਗੇ ਵੀ ਜਾਰੀ ਰਹੇਗਾ।
ਗ੍ਰਹਿ ਵਿਭਾਗ ਦੇ BOI ‘ਚ 144 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ…ਸਾਰਿਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਤੇ ਸ਼ੁਰੂਆਤ ਲਈ ਸ਼ੁੱਭਕਾਮਨਾਵਾਂ ਦਿੱਤੀਆਂ…
ਪਾਰਦਰਸ਼ੀ ਤਰੀਕੇ ਨਾਲ ਕੰਮ ਕਰਨ ਲਈ ਪ੍ਰੇਰਿਆ…ਸਾਡੀ ਸਰਕਾਰ ਦਾ ਮਿਸ਼ਨ ਰੋਜ਼ਗਾਰ ਇਸੇ ਤਰ੍ਹਾਂ ਅੱਗੇ ਵੀ ਜਾਰੀ ਰਹੇਗਾ… pic.twitter.com/T641p5JFKm
— Bhagwant Mann (@BhagwantMann) May 18, 2023
ਸੀਐਮ ਮਾਨ ਨੇ ਸਾਰੇ 144 ਨਵ-ਨਿਯੁਕਤ ਕਰਮਚਾਰੀਆਂ ਨੂੰ ਕਿਹਾ ਕਿ ਉਨ੍ਹਾਂ ਦਾ ਕੰਮ ਪਰਦੇ ਪਿੱਛੇ ਹੈ। ਕਿਉਂਕਿ ਅਪਰਾਧੀ ਨੂੰ ਫੜਨ ਲਈ ਫੋਰੈਂਸਿਕ ਟੀਮ ਕੋਲ ਕਈ ਤਕਨੀਕਾਂ ਆ ਚੁੱਕੀਆਂ ਹਨ। ਅਦਾਲਤ ਵਿੱਚ ਫੋਰੈਂਸਿਕ ਸਬੂਤ ਨੂੰ ਬਹੁਤ ਮਹੱਤਵਪੂਰਨ ਸਬੂਤ ਮੰਨਿਆ ਜਾਂਦਾ ਹੈ। ਜੇਕਰ ਪੁਲਿਸ ਨੇ ਨਵੀਨਤਮ ਸੂਚਨਾ ਮਾਹਿਰ/ਫੋਰੈਂਸਿਕ ਅਫ਼ਸਰ ਅਤੇ ਲੈਬ ਟੈਕਨੀਸ਼ੀਅਨ ਨੂੰ ਅਪਡੇਟ ਕੀਤਾ ਹੈ, ਤਾਂ ਪੰਜਾਬ ਪੁਲਿਸ ਦੀ ਕੁਸ਼ਲਤਾ ਹੋਰ ਪ੍ਰਭਾਵਸ਼ਾਲੀ ਹੋਵੇਗੀ।














