ਸ੍ਰੀ ਫਤਿਹਗੜ੍ਹ ਸਾਹਿਬ ਹਲਕੇ ਨੂੰ ਲੈ ਕੇ ਕੀਤੀ ਚਰਚਾ
(ਅਨਿਲ ਲੁਟਾਵਾ) ਸ੍ਰੀ ਫਤਿਹਗੜ੍ਹ ਸਾਹਿਬ। ਲੋਕ ਸਭਾ ਚੋਣਾਂ 2024 ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਮੋਰਚਾ ਸੰਭਾਲ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਦੇ ਆਗੂਆਂ ਨਾਲ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਮੀਟਿੰਗ ਕੀਤੀ। Punjab News
ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਵਿਧਾਇਕਾਂ ਤੋਂ ਸਰਕਾਰ ਦੁਆਰਾ ਕੀਤੇ ਲੋਕ-ਪੱਖੀ ਕੰਮਾਂ ਦਾ ਫੀਡਬੈਕ ਲਿਆ। ਬੈਠਕ ਵਿੱਚ ਅਗਾਮੀ ਲੋਕ ਸਭਾ ਦੇ ਚੋਣ ਪ੍ਰਚਾਰ ਤੇ ਰਣਨੀਤੀ ਨੂੰ ਲੈ ਕੇ ਵੀ ਵਿਸਥਾਰ ਨਾਲ ਚਰਚਾ ਹੋਈ। ਮਾਨ ਨੇ ਸਾਰੇ ਵਿਧਾਇਕਾਂ ਨੂੰ ਹਦਾਇਤਾਂ ਦਿੱਤੀਆਂ ਕਿ ਪਾਰਟੀ ਦੁਆਰਾ ਪੰਜਾਬੀਆਂ ਪ੍ਰਤੀ ਕੀਤੇ ਕੰਮਾਂ ਨੂੰ ਜ਼ੋਰਾਂ-ਸ਼ੋਰਾਂ ਨਾਲ਼ ਪ੍ਰਚਾਰਿਆ ਜਾਵੇ ਤਾਂ ਜੋ ਸ੍ਰੀ ਫਤਿਹਗੜ੍ਹ ਸਾਹਿਬ ਹਲਕੇ ਦੀ ਜਿੱਤ ਯਕੀਨੀ ਬਣਾਈ ਜਾ ਸਕੇ।
ਇਹ ਵੀ ਪੜ੍ਹੋ: ਕਾਂਗਰਸ ਦੇ ਬੁਲਾਰੇ ਗੌਰਵ ਵੱਲਭ ਭਾਜਪਾ ‘ਚ ਸ਼ਾਮਲ
ਮੀਟਿੰਗ ਦੌਰਾਨ ਵਿਧਾਨ ਸਭਾ ਹਲਕੇ ਦੇ ਆਗੂ ਅਤੇ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਮੌਜ਼ੂਦ ਰਹੇ। ਮੀਟਿੰਗ ਤੋਂ ਬਾਅਦ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਨੇ ਦਾਅਵਾ ਕੀਤੀ ਹੈ ਆਪ ਪੰਜਾਬ ਦੀਆਂ ਸਾਰੀਆਂ ਸੀਟਾਂ ਜਿੱਤੇਗੀ। Punjab News