CM ਮਾਨ ਨੇ ਕੀਤਾ ਸ੍ਰੀ ਗੁਰੂ ਤੇਗ ਬਹਾਦਰ ਜੀ ਮਿਊਜ਼ੀਅਮ ਦਾ ਉਦਘਾਟਨ

Bhagwant Mann

(ਸੱਚ ਕਹੂੰ ਨਿਊਜ਼) ਜਲੰਧਰ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਹਿੰਦ ਕੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਸਭ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਿਊਜ਼ਿਮ ਦਾ ਉਦਘਾਟਨ ਕੀਤਾ। ਉਨਾਂ ਕਿਹਾ ਕਿ ਇਹ ਅਜਾਇਬ ਘਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵਡਮੁੱਲਾ ਖ਼ਜ਼ਾਨਾ ਹੋਵੇਗਾ।

ਇਸ ਮੌਕੇ ਮੁੱਖ ਮੰਤਰੀ (Bhagwant Mann) ਨੇ ਕਿਹਾ ਕਿ ਰੋਪੜ ਸ੍ਰੀ ਚਮਕੌਰ ਸਾਹਿਬ ਤੋਂ ਸ਼੍ਰੀ ਅਨੰਦਪੁਰ ਸਾਹਿਬ ਤੱਕ ਦੇ ਖੇਤਰ ਨੂੰ ਸੈਰ-ਸਪਾਟੇ ਦੇ ਦ੍ਰਿਸ਼ਟੀਕੋਣ ਤੋਂ ਇਸ ਤਰ੍ਹਾਂ ਵਿਕਸਤ ਕੀਤਾ ਜਾਵੇਗਾ ਕਿ ਸੈਲਾਨੀ ਇੱਥੇ ਆ ਕੇ ਰੁਕਣ। ਉਨ੍ਹਾਂ ਕਿਹਾ ਕਿ ਇੱਥੇ ਸੈਰ ਸਪਾਟੇ ਨੂੰ ਵਿਕਸਤ ਕਰਨ ਲਈ ਕਈ ਹੋਰ ਯੋਜਨਾਵਾਂ ਹਾਲੇ ਪਾਈਪ ਲਾਈਨ ਵਿੱਚ ਹਨ। ਹੌਲੀ-ਹੌਲੀ ਸਾਰਿਆਂ ਨੂੰ ਜ਼ਮੀਨ ‘ਤੇ ਉਤਾਰਿਆ ਜਾਵੇਗਾ।

Bhagwant Mann

ਇਸ ਮੌਕੇ ਭਗਵੰਤ ਮਾਨ ਨੇ ਟਵੀਟ ਵੀ ਕੀਤਾ ਉਨਾਂ ਆਪਣੇ ਟਵੀਟ ’ਚ ਲਿਖਿਆ , ਤਿਆਗ ਵੈਰਾਗ ਤੇ ਧਰਮ ਹਿੱਤ ਬਲੀਦਾਨ ਦੀ ਅਨੋਖੀ ਮਿਸਾਲ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨੂੰ ਸਮਰਪਿਤ ਅਜਾਇਬ ਘਰ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਉਦਘਾਟਨ ਕਰਨ ਦਾ ਮਾਣ ਮਹਿਸੂਸ ਹੋਇਆ…ਗੁਰੂ ਸਾਹਿਬ ਜੀ ਦਾ ਬਹੁਤ ਧੰਨਵਾਦ ਇਹ ਸੇਵਾ ਮੇਰੇ ਹਿੱਸੇ ਆਈ…

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here