ਸਾਡੇ ਨਾਲ ਸ਼ਾਮਲ

Follow us

18.5 C
Chandigarh
Sunday, February 15, 2026
More
    Home Breaking News CM ਮਾਨ ਨੇ ਪੰਜ...

    CM ਮਾਨ ਨੇ ਪੰਜਾਬੀ ਗਾਇਕਾਂ ਨੂੰ ਦਿੱਤੀ ਚਿਤਾਵਨੀ : ਭੜਕਾਊ ਗਾਣੇ ਗਾਉਣੇ ਬੰਦ ਕਰਨ ਕਲਾਕਾਰ

    Punjab Government

     ਭੜਕਾਊ ਗਾਣੇ ਗਾਉਣੇ ਬੰਦ ਕਰਨ ਕਲਾਕਾਰ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ।  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Mann) ਨੇ ਪੰਜਾਬੀ ਗਾਇਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਲੱਚਰ ਗੀਤ ਤੇ ਸੱਭਿਆਚਾਰ ਨੂੰ ਖੋਰਾ ਲਾਉਣ ਵਾਲੇ ਗੀਤ ਗਾਉਣੇ ਬੰਦ ਕਰ ਦੇਣ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ। ਉਨ੍ਹਾਂ ਕਿਹਾ ਭੜਕਾਊ ਗੀਤਾਂ ਨਾਲ ਸਮਾਜ ਦਾ ਮਾਹੌਲ ਖਰਾਬ ਹੁ੍ੰਦਾ ਹੈ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸਰਕਾਰ ਸਖ਼ਤ ਕਾਰਵਾਈ ਕਰੇਗੀ। ਫਿਲਹਾਲ ਤਾਂ ਇਹ ਅਪੀਲ ਹੈ ਪਰ ਜੇਕਰ ਭਵਿੱਖ ‘ਚ ਅਜਿਹੇ ਗੀਤ ਆਉਂਦੇ ਹਨ ਤਾਂ ਸਰਕਾਰ ਉਨ੍ਹਾਂ ਨੂੰ ਨਹੀਂ ਬਖਸ਼ੇਗੀ। ਵੀਰਵਾਰ ਨੂੰ ਹੋਈ ਮੀਟਿੰਗ ਵਿੱਚ ਸੀਐਮ ਮਾਨ (CM Mann) ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ, ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰਾਂ ਨੂੰ ਇਸ ‘ਤੇ ਨਜ਼ਰ ਰੱਖਣ ਲਈ ਕਿਹਾ ਹੈ।

    ਸ਼ਾਂਤੀ ਅਤੇ ਸਦਭਾਵਨਾ ਨੂੰ ਮਜ਼ਬੂਤ ​​ਕਰਨ ਵਾਲੇ ਗੀਤ ਗਾਉਣੇ ਚਾਹੀਦੇ ਹਨ

    ਸੀਐਮ ਮਾਨ ਨੇ ਕਿਹਾ ਕਿ ਪੰਜਾਬੀ ਗਾਇਕਾਂ ਨੂੰ ਆਪਣੇ ਗੀਤਾਂ ਵਿੱਚ ਸਮਾਜ ਵਿਰੋਧੀਆਂ ਦੀ ਵਡਿਆਈ ਨਹੀਂ ਕਰਨੀ ਚਾਹੀਦੀ। ਇਸ ਨਾਲ ਸਮਾਜ ਵਿੱਚ ਹਿੰਸਾ, ਨਫ਼ਰਤ ਅਤੇ ਦੁਸ਼ਮਣੀ ਭੜਕ ਰਹੀ ਹੈ। ਇਸ ਦੀ ਬਜਾਏ ਗਾਇਕਾਂ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀਆਂ ਕਦਰਾਂ-ਕੀਮਤਾਂ ‘ਤੇ ਚੱਲਦੇ ਹੋਏ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਨੂੰ ਮਜ਼ਬੂਤ ​​ਕਰਨ ਵਾਲੇ ਗੀਤ ਗਾਉਣੇ ਚਾਹੀਦੇ ਹਨ।

    ਮੁੱਖ ਮੰਤਰੀ ਮਾਨ ਨੇ ਨੇ ਕਿਹਾ ਕਿ ਗਾਇਕਾਂ ਨੂੰ ਗੀਤਾਂ ਰਾਹੀਂ ਹਿੰਸਾ ਫੈਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਸ ਦੇ ਗੀਤਾਂ ਤੋਂ ਜਲਦੀ ਪ੍ਰਭਾਵਿਤ ਹੋਣ ਵਾਲੇ ਬੱਚੇ ਵਿਗੜ ਜਾਂਦੇ ਹਨ। ਗੀਤਾਂ ਵਿੱਚ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਪ੍ਰਦਰਸ਼ਿਤ ਕਰੋ। ਉਨ੍ਹਾਂ ਕਿਹਾ ਕਿ ਪੰਜਾਬੀ ਗਾਇਕਾਂ ਨੂੰ ਇਸ ਰੁਝਾਨ ਨੂੰ ਤੁਰੰਤ ਬੰਦ ਕਰਨਾ ਚਾਹੀਦਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here