ਲੁਧਿਆਣਾ ‘ਚ CM ਮਾਨ ਦਾ ਐਲਾਨ, ਮੂੰਗੀ ਤੇ ਬਾਸਮਤੀ ‘ਤੇ ਦਿੱਤਾ ਜਾਵੇਗਾ MSP

maan

ਲੁਧਿਆਣਾ ‘ਚ CM ਮਾਨ ਦਾ ਐਲਾਨ, ਮੂੰਗੀ ਤੇ ਬਾਸਮਤੀ ‘ਤੇ ਦਿੱਤਾ ਜਾਵੇਗਾ MSP

(ਸੱਚ ਕਹੂੰ ਨਿਊਜ਼) ਲੁਧਿਆਣਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Mann) ਨੇ ਕਿਸਾਨਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਕਿ ਮੂੰਗੀ ਤੇ ਬਾਸਮਤੀ ’ਤੇ ਵੀ ਐਮਐਸਪੀ ਦਿੱਤਾ ਜਾਵੇਗਾ। ਇਹ ਐਲਾਨ ਉਨ੍ਹਾਂ ਲੁਧਿਆਣਾ ਦੇ ਪੀਏਯੂ ਵਿਖੇ ਮਹਾਰਾਜ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਮੌਕੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਕੀਤਾ। ਸਮਾਗਮ ਵਿੱਚ ਮੁੱਖ ਮੰਤਰੀ ਨੇ ਰਾਮਗੜ੍ਹੀਆ ਭਾਈਚਾਰੇ ਨਾਲ ਸਬੰਧਤ ਪਤਵੰਤਿਆਂ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਉਨ੍ਹਾਂ ਮੂੰਗੀ ਅਤੇ ਬਾਸਮਤੀ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਐਲਾਨ ਕੀਤਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Mann) ਨੇ ਕਿਹਾ ਕਿ ਸਾਡੇ ਚਹੇਤਿਆਂ ਨੇ ਸਾਨੂੰ ਲੁੱਟਿਆ ਹੈ। ਚੰਡੀਗੜ੍ਹ ਜਦੋਂ ਲੋਕ ਆਪਣੇ ਕੰਮ ਕਰਵਾਉਣ ਲਈ ਦਫਤਰ ਆਉਂਦੇ ਹਨ ਤਾਂ ਲੋਕਾਂ ਦੀਆਂ ਫਾਈਲਾਂ ਦੇਖ ਕੇ ਇੰਝ ਲੱਗਦਾ ਹੈ ਜਿਵੇਂ ਉਨ੍ਹਾਂ ਦੀਆਂ ਫਾਈਲਾਂ ਖੂਨ ਨਾਲ ਲਿਖੀਆਂ ਹੋਣ। ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਲੁੱਟਣ ਦਾ ਕੋਈ ਰਾਹ ਨਹੀਂ ਛੱਡਿਆ।

ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਵਾਅਦੇ ਕੀਤੇ ਹਨ ਉਹ ਪੂਰੇ ਹੋ ਰਹੇ ਹਨ। ਅਸੀਂ 26554 ਹਜ਼ਾਰ ਨੌਕਰੀਆਂ ਦੇਣ ਦਾ ਐਲਾਨ ਕੀਤਾ ਹੈ। ਪਿਛਲੀਆਂ ਸਰਕਾਰਾਂ ਵੀ ਨੌਜਵਾਨਾਂ ਨੂੰ ਨੌਕਰੀਆਂ ਦੇ ਸਕਦੀਆਂ ਸਨ, ਪਰ ਉਨ੍ਹਾਂ ਦੀ ਇੱਛਾ ਸਿਰਫ਼ ਲੋਕਾਂ ਨੂੰ ਲੁੱਟਣ ਦੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਦੇ ਇਸ ਸੈਸ਼ਨ ਵਿੱਚ ਬਹੁਤ ਸਾਰੇ ਫੈਸਲੇ ਲਾਗੂ ਕੀਤੇ ਗਏ ਹਨ ਅਤੇ ਕਈ ਫੈਸਲੇ ਪਾਸ ਕਰਕੇ ਲਾਗੂ ਕੀਤੇ ਜਾਣਗੇ। ਮੁੱਖ ਮੰਤਰੀ ਭਗਵੰਤ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਮੇਸ਼ਾ ਲੋਕਾਂ ਦੇ ਹਿੱਤ ਵਿੱਚ ਫੈਸਲੇ ਲਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਲੋਕਾਂ ਨੇ ਚੋਣਾਂ ਦੌਰਾਨ ਵੱਡੇ-ਵੱਡੇ ਦਿੱਗਜ਼ਾਂ ਨੂੰ ਘਰ ਬਿਠਾ ਦਿੱਤਾ ਹੈ। ਜੋ ਪੰਜਾਬ ਨੂੰ ਆਪਣੀ ਜਾਗੀਰ ਸਮਝਦੇ ਸਨ। ਪੰਜਾਬ ਦੇ ਲੋਕਾਂ ਨੂੰ ਜਾਣਦੇ ਹਨ ਕਿ ਸੂਬਾ ਦਾ ਵਿਕਾਸ ਸਿਰਫ ਆਮ ਆਦਮੀ ਪਾਰਟੀ ਹੀ ਕਰਵਾ ਸਕਦੀ ਹੈ। ਇਸ ਲਈ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਚੁਣਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਸ਼ੁਰੂ ਤੋਂ ਹੀ ਪੰਜਾਬ ਦੇ ਹਿੱਤਾਂ ਲਈ ਲੜਦੇ ਆਏ ਹਨ। ਪੰਜਾਬ ਦੇ ਲੋਕਾਂ ਦਾ ਦਰਦ ਉਨ੍ਹਾਂ ਨੇ ਕਰੀਬ ਤੋਂ ਵੇਖਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸਮਾਂ ਦੀ ਬੱਚਤ ਕਰਨ ਲਈ ਹੈਲੀਕਾਪਟਰ ਦੇ ਸੇਵਾ ਲੈਣੀ ਪੈ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ