ਸਾਡੇ ਨਾਲ ਸ਼ਾਮਲ

Follow us

11.3 C
Chandigarh
Friday, January 23, 2026
More
    Home Breaking News Punjab: ਕਰਜ਼ੇ ...

    Punjab: ਕਰਜ਼ੇ ’ਚ ਦੱਬੇ ਪਰਿਵਾਰਾਂ ਨੂੰ CM ਮਾਨ ਦਾ ਤੋਹਫਾ, ਮਿਲੀ ਵੱਡੀ ਰਾਹਤ

    Punjab News
    Punjab: ਕਰਜ਼ੇ ’ਚ ਦੱਬੇ ਪਰਿਵਾਰਾਂ ਨੂੰ CM ਮਾਨ ਦਾ ਤੋਹਫਾ, ਮਿਲੀ ਵੱਡੀ ਰਾਹਤ

    ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਅੰਮ੍ਰਿਤਸਰ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਹਾਲ ਵਿਖੇ ਆਯੋਜਿਤ ਇੱਕ ਪ੍ਰੋਗਰਾਮ ’ਚ ਸ਼ਾਮਲ ਹੋਣ ਲਈ ਪਹੁੰਚੇ। ਇੱਥੇ ਉਨ੍ਹਾਂ ਪੰਜਾਬੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਤੇ ਪੇਂਡੂ ਵਿਕਾਸ ਬੈਂਕ (PS31R4) ਵੱਲੋਂ ਮੁਆਫ ਕੀਤੇ ਗਏ ਕਰਜ਼ੇ ਦੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫੀ ਸਰਟੀਫਿਕੇਟ ਵੰਡੇ। Punjab News

    ਇਹ ਖਬਰ ਵੀ ਪੜ੍ਹੋ : Summer Bird Care Campaign: ਅੱਤ ਦੀ ਪੈ ਰਹੀ ਗਰਮੀ, ਸਾਧ-ਸੰਗਤ ਨੇ ਪੰਛੀਆਂ ਲਈ ਰੱਖੇ ਪਾਣੀ ਦੇ ਕੋਟੇਰੇ

    ਸੀਐਮ ਮਾਨ ਨੇ ਨੋ ਡਿਊਜ਼ ਸਰਟੀਫਿਕੇਟ ਜਾਰੀ ਕੀਤਾ ਤੇ 4727 ਪਰਿਵਾਰਾਂ ਦਾ ਕਰਜ਼ਾ ਮੁਆਫੀ ਦਾ ਐਲਾਨ ਕੀਤਾ। ਇਸ ਮੌਕੇ ਸੀਐਮ ਮਾਨ ਨੇ ਕਿਹਾ ਕਿ ਜਿੰਨਾ ਸਮਾਂ ਲੋਕ ਉਨ੍ਹਾਂ ’ਤੇ ਭਰੋਸਾ ਕਰਦੇ ਹਨ, ਉਹ ਹਮੇਸ਼ਾ ਲੋਕਾਂ ਲਈ ਖੜ੍ਹੇ ਰਹਿਣਗੇ ਤੇ ਜਨਤਾ ਵੱਲੋਂ ਉਨ੍ਹਾਂ ਨੂੰ ਦਿੱਤਾ ਗਿਆ ਪੈਨ ਹਮੇਸ਼ਾ ਲੋਕਾਂ ਲਈ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਦੀ ਕਿਸਾਨ ਭਲਾਈ ਨੀਤੀ ਦਾ ਇੱਕ ਮਹੱਤਵਪੂਰਨ ਹਿੱਸਾ ਹੈ। ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਲਈ ਕਰਜ਼ਾ ਮੁਆਫੀ ਕੀਤੀ ਗਈ ਹੈ। ਇਸ ਦੇ ਨਾਲ ਹੀ ਹਜ਼ਾਰਾਂ ਕਿਸਾਨ ਪਰਿਵਾਰਾਂ ਨੂੰ ਇਸ ਤੋਂ ਰਾਹਤ ਮਿਲੇਗੀ। Punjab News