ਹੰਗਾਮੇ ਤੇ ਰੌਲੇ-ਰੱਪੇ ਦਰਮਿਆਨ ਹੋਈ ਸੀਐਮ ਮਾਨ ਦੀ ‘ਲੋਕ ਮਿਲਣੀ’

ਲਿਸਟ ‘ਚ ਨਾਂਅ ਵੇਖ ਕੇ ਦਿੱਤੀ ਲੋਕਾਂ ਨੂੰ ਐਂਟਰੀ

  • ਪੁਲਿਸ ਵੱਲੋਂ ਰੋਕੇ ਜਾਣ ’ਤੇ ਲੋਕਾਂ ਨੇ ਕੀਤਾ ਪ੍ਰਦਰਸ਼ਨ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Mann) ਨੇ ਸੋਮਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਦੇ ਨਾਲ ਮੁੱਖ ਸਕੱਤਰ ਅਨਿਰੁਧ ਤਿਵਾਰੀ ਅਤੇ ਡੀਜੀਪੀ ਵੀਕੇ ਭਾਵਰਾ ਦੀ ਅਗਵਾਈ ਹੇਠ ਅਧਿਕਾਰੀਆਂ ਦੀ ਇੱਕ ਫੌਜ ਵੀ ਸੀ। ਇਸ ਦੌਰਾਨ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਅੰਦਰ ਜਾਣ ਦਿੱਤਾ ਗਿਆ, ਜਿਨ੍ਹਾਂ ਦੇ ਨਾਂਅ ਸੂਚੀ ਵਿੱਚ ਸਨ। ਜਿਸ ਕਾਰਨ ਕਾਫੀ ਲੋਕਾਂ ਨੂੰ ਅੰਦਰ ਨਹੀਂ ਜਾਣ ਦਿੱਤਾ। ਜਿਸ ਕਾਰਨ ਲੋਕਾਂ ਦਾ ਗੁੱਸਾ ਫੁੱਟ ਪਿਆ ਤੇ ਬਾਹਰ ਹੰਗਾਮਾ ਅਤੇ ਪ੍ਰਦਰਸ਼ਨ ਕੀਤਾ। ਅੰਦਰ ਲੋਕਾਂ ਨੇ ਕਿਸ ਤਰ੍ਹਾਂ ਦੀਆਂ ਸ਼ਿਕਾਇਤਾਂ ਕੀਤੀਆਂ, ਕਿਸ ਨੇ ਇਸ ਬਾਰੇ ਸ਼ਿਕਾਇਤ ਕੀਤੀ, ਇਸ ਦੀ ਜਾਣਕਾਰੀ ਅਧਿਕਾਰੀਆਂ ਤੱਕ ਸੀਮਤ ਰੱਖੀ ਗਈ।

ਵੱਡੀ ਗਿਣਤੀ ’ਚ ਲੋਕ ਆਪਣੀ ਫਰਿਆਦ ਲੈ ਕੈ ਮੁੱਖ ਮੰਤਰੀ (CM Mann) ਦੀ ਮਿਲਣੀ ’ਚ ਪਹੁੰਚੇ ਸਨ ਪਰ ਕੁਝ ਲੋਕਾਂ ਨੂੰ ਹੀ ਇਸ ਮੀਟਿੰਗ ’ਚ ਜਾਣ ਦਿੱਤਾ ਗਿਆ ਹੈ। ਲੋਕਾਂ ਨੇ ਇਸ ਮਿਲਣੀ ਨੂੰ ਖੁੱਲ੍ਹਾ ਸੱਦਾ ਸਮਝਿਆ ਅਤੇ ਸ਼ਿਕਾਇਤ ਲੈ ਕੇ ਉੱਥੇ ਪਹੁੰਚ ਗਏ। ਹਾਲਾਂਕਿ ਉਨ੍ਹਾਂ ਨੂੰ ਬਾਹਰ ਹੀ ਰੋਕ ਦਿੱਤਾ ਗਿਆ। ਲੋਕਾਂ ਨੇ ਕਿਹਾ ਕਿ ਜੇਕਰ ਚੋਣਵੇਂ ਲੋਕਾਂ ਨੂੰ ਹੀ ਐਂਟਰੀ ਦਿੱਤੀ ਜਾਣੀ ਸੀ ਤਾਂ ਸਰਕਾਰ ਨੂੰ ਇਸ ਬਾਰੇ ਪਹਿਲਾਂ ਹੀ ਜਾਣਕਾਰੀ ਦੇਣੀ ਚਾਹੀਦੀ ਸੀ।

ਲੋਕਾਂ ਨੂੰ ਅਗਲੀ ਮਿਲਣੀ ’ਤੇ ਦਿੱਤਾ ਮਿਲਣ ਦਾ ਭਰੋਸਾ

lock

ਹਾਲਾਂਕਿ ਬਾਹਰ ਹੰਗਾਮਾ ਹੋਣ ਦਾ ਬਾਅਦ ਅਧਿਕਾਰੀਆਂ ਨੇ ਲੋਕਾਂ ਦੀਆਂ ਸ਼ਿਕਾਇਤਾਂ ਲਈਆਂ ਅਤੇ ਅਗਲੀ ਵਾਰ ਮਿਲਣ ਦਾ ਭਰੋਸਾ ਦਿੱਤਾ।
ਲੋਕਾਂ ’ਚ ਇਸ ਗੱਲ ਨੂੰ ਵੀ ਲੈ ਕੇ ਰੋਸ ਸੀ ਕਿ ਮੁੱਖ ਮੰਤਰੀ ਅਤੇ ਅਧਿਕਾਰੀ ਖੁਦ ਏਸੀ ਅੰਦਰ ਬੈਠੇ ਹਨ ਅਤੇ ਉਨ੍ਹਾਂ ਨੂੰ ਧੁੱਪ ਤੋਂ ਬਚਾਉਣ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ।

ਜਿਕਰਯੋਗ ਹੈ ਕਿ ਮਾਨ ਸਰਕਾਰ ਬਣਨ ਤੋਂ 2 ਮਹੀਨੇ ਬਾਅਦ ਇਹ ਸੂਬਾ ਪੱਧਰੀ ਲੋਕ ਅਦਾਲਤ ਲਗਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਹ ਸਹੁੰ ਚੁੱਕ ਸਮਾਗਮ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਹੋਇਆ। ਇਹ ਪਹਿਲ ਵਿਸ਼ੇਸ਼ ਤੌਰ ‘ਤੇ ਦੋ ਮਹੀਨੇ ਪੂਰੇ ਹੋਣ ਦੇ ਮੌਕੇ ‘ਤੇ ਕੀਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ