ਮੁੱਖ ਮੰਤਰੀ ਕਰਨਗੇ ਸ਼ਹਿਰਾਂ ’ਚ ਨਵੇਂ ਵਿਕਾਸ ਕੰਮਾਂ ਦੀ ਸ਼ੁਰੂਆਤ, ਨਗਰ ਨਿਗਮਾਂ ਤੋਂ ਮੰਗੀ ਗਈ ਰਿਪੋਰਟ

Bhagwant Maan

ਲੁਧਿਆਣਾ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM of Punjab) ਵੱਲੋਂ ਆਉਣ ਵਾਲੇ ਦਿਨਾਂ ’ਚ ਪੰਜਾਬ ਦੇ ਸ਼ਹਿਰੀ ਇਲਾਕਿਆਂ ’ਚ ਹੋਣ ਵਾਲੇ ਨਵੇਂ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਇੱਥੇ ਦੱਸਣਾ ਉੱਚਿਤ ਹੋਵੇਗਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਜ਼ਿਆਦਾਤਰ ਛੋਟੇ-ਵੱਡੇ ਵਿਕਾਸ ਕੰਮਾਂ ਦੇ ਉਦਘਾਟਨ ਜਾਂ ਨੀਂਹ ਪੱਥਰ ਰੱਖਣ ਦਾ ਕੰਮ ਵਿਧਾਇਕਾਂ ਜਾਂ ਮੰਤਰੀਆਂ ਵੱਲੋਂ ਕੀਤਾ ਜਾ ਰਿਹਾ ਹੈ ਪਰ ਆਉਣ ਵਾਲੇ ਸਮੇਂ ਦੌਰਾਨ ਮੁੱਖ ਮੰਤਰੀ ਖੁਦ ਇਸ ਕੰਮ ਲਈ ਫੀਲਡ ’ਚ ਉਤਰ ਸਕਦੇ ਹਨ।

ਇਸ ਦੇ ਸੰਕੇਤ ਲੋਕਲ ਬਾਡੀਜ਼ ਵਿਭਾਗ ਦੇ ਡਾਇਰੈਕਟਰ ਵੱਲੋਂ ਸਾਰੀਆਂ ਨਗਰ ਨਿਗਮਾਂ ਨੂੰ ਜਾਰੀ ਕੀਤੀ ਗਈ ਚਿੱਠੀ ’ਚ ਦੇਖਣ ਤੋਂ ਮਿਲਦੇ ਹਨ, ਜਿਸ ਵਿਚ ਉਨ੍ਹਾਂ ਪ੍ਰਾਜੈਕਟਾਂ ਦਾ ਬਿਉੂਰਾ ਦੇਣ ਲਈ ਕਿਹਾ ਗਿਆ ਹੈ, ਜਿਨ੍ਹਾਂ ਪ੍ਰਾਜੈਕਟਾਂ ਦਾ ਮੁੱਖ ਮੰਤਰੀ ਵੱਲੋਂ ਆਉਣ ਵਾਲੇ ਦਿਨਾਂ ਦੌਰਾਨ ਐਲਾਨ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਉਨ੍ਹਾਂ ਪ੍ਰਾਜੈਕਟਾਂ ਦੀ ਡਿਟੇਲ ਦੇਣ ਲਈ ਕਿਹਾ ਗਿਆ ਹੈ, ਜੋ ਉਦਘਾਟਨ ਦੀ ਸਟੇਜ ’ਤੇ ਪੁੱਜ ਗਏ ਹਨ। ਇਨ੍ਹਾਂ ਪ੍ਰਾਜੈਕਟਾਂ ’ਤੇ ਆਉਣ ਵਾਲੀ ਲਾਗਤ ਦੇ ਨਾਲ ਇਹ ਜਾਣਕਾਰੀ ਵੀ ਮੰਗੀ ਹੈ ਕਿ ਪ੍ਰਾਜੈਕਟ ਕਾਰਨ ਕਿੰਨੀ ਆਬਾਦੀ ਨੂੰ ਫਾਇਦਾ ਹੋਵੇਗਾ।

ਨਗਰ ਨਿਗਮ ਚੋਣ ਦੀ ਹੈ ਕਵਾਇਦ (CM of Punjab)

ਸਰਕਾਰ ਦੀ ਇਸ ਕਵਾਇਦ ਨੂੰ ਨਗਰ ਨਿਗਮ ਚੋਣਾਂ ਦੀ ਤਿਆਰੀ ਨਾਲ ਜੋੜ ਕੇ ਦੇਖਿਆ ਜਾ ਸਕਦਾ ਹੈ ਕਿਉਂਕਿ ਨਗਰ ਨਿਗਮ ਦੀ ਸੱਤਾ ’ਤੇ ਕਾਬਜ ਕਾਂਗਰਸ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਸ਼ੁਰੂ ਹੋਣ ਵਾਲੇ ਵਿਕਾਸ ਕੰਮਾਂ ਦਾ ਸਿਹਰਾ ਆਮ ਆਦਮੀ ਪਾਰਟੀ ਲੈਣਾ ਚਾਹੁੰਦੀ ਹੈ ਅਤੇ ਉਸ ਦੀ ਕਮਾਨ ਖੁਦ ਮੁੱਖ ਮੰਤਰੀ ਨੇ ਆਪਣੇ ਹੱਥਾਂ ’ਚ ਲੈ ਲਈ ਹੈ, ਜੋ ਕੰਮ ਪੂਰਾ ਹੋਣ ਤੋਂ ਬਾਅਦ ਹੀ ਨਗਰ ਨਿਗਮ ਚੋਣਾਂ ਕਰਵਾਉਣ ਦੀ ਚਰਚਾ ਸੁਣਨ ਨੂੰ ਮਿਲ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ