ਲੁਧਿਆਣਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Punjab) ਵੱਲੋਂ ਅੱਜ ਲੁਧਿਆਣਾ ਵਿਖੇ ਮਾਸਟਰ ਕੈਡਰ ਦੇ 3910 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਨ੍ਹਾਂ ਅਧਿਆਪਕਾਂ ਦੀਆਂ ਨਿਯੁਕਤੀਆਂ ਸਿੱਖਿਆ ਵਿਭਾਗ ’ਚ ਕੀਤੀਆਂ ਜਾਣਗੀਆਂ। ਇਸ ਪ੍ਰੋਗਰਾਮ ਵਿੱਚ ਪਹੰੁਚਣ ਤੋਂ ਪਹਿਲਾਂ ਟਵੀਟ ਕਰਦਿਆਂ ਮੁੱਖ ਮੰਤਰੀ ਮਾਨ (CM Punjab) ਨੇ ਕਿਹਾ ਕਿ ਅਸੀਂ ਆਪਣੇ ਵਾਅਦੇ ਮੁਤਾਬਕ ਨਵੇਂ ਸਾਲ ਦੀ ਸ਼ੁਰੂਆਤ ਰੁਜਗਾਰ ਤੋਂ ਕਰਨ ਜਾ ਰਹੇ ਹਾਂ। ਅੱਜ ਲੁਧਿਆਣਾ ਵਿਖੇ ਮਾਸਟਰ ਕੈਡਰ ਦੇ 3910 ਅਧਿਆਪਕਾਂ ਨੂੰ ਨਿਯੁਕਤੀ ਪੱਤਰ (Job in Punjab) ਵੰਡਣ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਉਹ ਪੰਜਾਬੀਆਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਸਭ ਦੇ ਮਸਲੇ ਹੱਲ ਹੋਣਗੇ। ਇਸ ਨਵੇਂ ਸਾਲ ’ਚ ਮੇਰੀ ਸਰਕਾਰੀ ਰੁਜਗਾਰ, ਸਿਹਤ, ਸਿੱਖਿਆ ਅਤੇ ਵਪਾਰ ਨੂੰ ਪਹਿਲ ਦੇਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ