ਮੁੱਖ ਮੰਤਰੀ ਨੇ ਕਪੂਰਥਲਾ ਦੇ ਸੈਨਿਕ ਸਕੂਲ ਦੀ ਪੁਰਾਤਨ ਸ਼ਾਨ ਬਹਾਲ ਕਰਨ ਪ੍ਰਤੀ ਵਚਨਬੱਧਤਾ ਦੁਹਰਾਈ

ਮੁੱਖ ਮੰਤਰੀ ਨੇ ਕਪੂਰਥਲਾ ਦੇ ਸੈਨਿਕ ਸਕੂਲ ਦੀ ਪੁਰਾਤਨ ਸ਼ਾਨ ਬਹਾਲ ਕਰਨ ਪ੍ਰਤੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ, (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੈਨਿਕ ਸਕੂਲ, ਕਪੂਰਥਲਾ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਸੂਬਾ ਸਰਕਾਰ ਸਿਰਤੋੜ ਯਤਨ ਕਰੇਗੀ। ਅੱਜ ਇੱਥੇ ਆਪਣੇ ਨਿਵਾਸ ਸਥਾਨ ’ਤੇ ਸਕੂਲ ਦੇ ਕੰਮਕਾਜ ਦਾ ਜਾਇਜਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਮੁੱਖ ਸੰਸਥਾ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਆਪਣਾ ਨਿਵੇਕਲਾ ਸਥਾਨ ਬਣਾਇਆ ਹੈ। ਉਨਾਂ ਕਿਹਾ ਕਿ ਇਸ ਵੱਕਾਰੀ ਸੰਸਥਾ ਨੇ ਮਹਾਨ ਸ਼ਖਸੀਅਤਾਂ ਪੈਦਾ ਕੀਤੀਆਂ ਹਨ

ਜਿਨਾਂ ਨੇ ਵੱਖ-ਵੱਖ ਅਹਿਮ ਅਹੁਦਿਆਂ ਖਾਸ ਕਰਕੇ ਹਥਿਆਰਬੰਦ ਸੈਨਾਵਾਂ ਵਿੱਚ ਦੇਸ ਦੀ ਸੇਵਾ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਸਕੂਲ ਦੀ ਇਮਾਰਤ ਦੀ ਮੁਰੰਮਤ ਲਈ ਫੰਡ ਤੁਰੰਤ ਜਾਰੀ ਕਰਨ ਲਈ ਕਿਹਾ। ਉਨਾਂ ਕਿਹਾ ਕਿ ਸਕੂਲ ਦੀ ਇਮਾਰਤ ਦੀ ਢੁਕਵੀਂ ਸਾਂਭ-ਸੰਭਾਲ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਉੱਚਾ ਚੁੱਕਣਾ ਸਮੇਂ ਦੀ ਲੋੜ ਹੈ ਤਾਂ ਜੋ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਾਪਤ ਕਰਨ ਲਈ ਢੁਕਵਾਂ ਮਾਹੌਲ ਮਿਲ ਸਕੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸਕੂਲ ਦੀ ਨਿਰੰਤਰ ਦੇਖ-ਰੇਖ ਨੂੰ ਯਕੀਨੀ ਬਣਾਉਣ ਲਈ ਆਉਣ ਵਾਲੇ ਸਾਲਾਂ ਤੋਂ ਬਜਟ ਦੀ ਵਿਵਸਥਾ ਕੀਤੀ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ