ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News ਮੁੱਖ ਮੰਤਰੀ ਨੇ...

    ਮੁੱਖ ਮੰਤਰੀ ਨੇ ਅਮਨਦੀਪ ਕੌਰ ਦੀ ਉਚੇਰੀ ਪੜ੍ਹਾਈ ਲਈ ਭੇਜਿਆ 2 ਲੱਖ ਰੁਪਏ ਦਾ ਚੈਕ

    Amandeep Kaur | ਡਿਪਟੀ ਕਮਿਸ਼ਨਰ ਥੋਰੀ ਤੇ ਸੀਨੀਅਰ ਆਗੂ ਦਾਮਨ ਬਾਜਵਾ ਨੇ ਸੌਂਪਿਆ ਚੈਕ

    ਸੰਗਰੂਰ, (ਗੁਰਪ੍ਰੀਤ ਸਿੰਘ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੌਂਗੋਵਾਲ ਵਿਖੇ ਪਿਛਲੇ ਦਿਨੀਂ ਵਾਪਰੀ ਮੰਦਭਾਗੀ ਘਟਨਾ ਦੌਰਾਨ ਦਲੇਰੀ ਅਤੇ ਸਾਹਸ ਦਾ ਜਜ਼ਬਾ ਦਿਖਾ ਕੇ 4 ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਉਣ ਵਾਲੀ ਵਿਦਿਆਰਥਣ ਅਮਨਦੀਪ ਕੌਰ (Amandeep Kaur) ਨੂੰ ਉਚੇਰੀ ਪੜ੍ਹਾਈ ਲਈ 2 ਲੱਖ ਰੁਪਏ ਦਾ ਚੈਕ ਭੇਜਿਆ ਹੈ ਜੋ ਕਿ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਵੱਲੋਂ ਸੀਨੀਅਰ ਕਾਂਗਰਸੀ ਆਗੂ ਸ਼੍ਰੀਮਤੀ ਦਾਮਨ ਥਿੰਦ ਬਾਜਵਾ ਅਤੇ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਅਮਨਦੀਪ ਕੌਰ ਨੂੰ ਸੌਪਿਆ ਗਿਆ ਇਸ ਮੌਕੇ ਸ਼੍ਰੀ ਥੋਰੀ ਨੇ ਅਮਨਦੀਪ ਕੌਰ ਦੇ ਉਦਮ ਦੀ ਸ਼ਲਾਘਾ ਕੀਤੀ ਅਤੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਇਸ ਵਿਦਿਆਰਥਣ ਦੀ ਹੌਂਸਲਾ ਅਫਜ਼ਾਈ ਵਜੋਂ ਇਹ ਚੈਕ ਭੇਜਿਆ ਗਿਆ ਹੈ ਜਿਸ ਨਾਲ ਅਮਨਦੀਪ ਕੌਰ ਦੇ ਹੌਂਸਲੇ ਵਿੱਚ ਯਕੀਨੀ ਤੌਰ ‘ਤੇ ਵਾਧਾ ਹੋਵੇਗਾ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here