ਸੀਐਮ ਦੀ ਯੋਗਸ਼ਾਲਾ ਪ੍ਰਾਜੈਕਟ ਬਣਿਆ ਵਰਦਾਨ

CM di Yogshala

ਯੋਗਾ ਕਲਾਸਾਂ ਨਾਲ ਗੰਭੀਰ ਬਿਮਾਰੀਆਂ ਤੋਂ ਨਿਜਾਤ ਪਾਉਣ ਲੱਗੇ ਲੋਕ | CM di Yogshala

ਪਟਿਆਲਾ (ਸੱਚ ਕਹੂੰ ਨਿਊਜ਼)। (CM di Yogshala) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪ੍ਰਾਜੈਕਟ ਸੀ.ਐਮ. ਦੀ ਯੋਗਸ਼ਾਲਾ ਨਾਲ ਪਟਿਆਲਾ ਦੇ ਲੋਕਾਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਰਾਹਤ ਮਿਲ ਰਹੀ ਹੈ। ਜ਼ਿਲ੍ਹੇ ਭਰ ਵਿੱਚ ਸ਼ੁਰੂ ਕੀਤੀਆਂ ਯੋਗਾ ਕਲਾਸਾਂ ਵਿੱਚ ਸ਼ਾਮਲ ਹੋ ਕੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਰਾਹਤ ਮਿਲ ਰਹੀ ਹੈ। ਇਸ ਪ੍ਰੋਗਰਾਮ ਤਹਿਤ ਯੋਗਾ ਇੰਸਟਰਕਟਰਾਂ ਵੱਲੋਂ ਮੁਫਤ ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ, ਜਿਸ ਵਿੱਚ ਯੋਗਾਤਮਕ ਸੂਖਮ ਅਭਿਆਸ, ਆਸਣ, ਪ੍ਰਾਣਾਯਾਮ ਅਤੇ ਧਿਆਨ ਸਿਖਾਇਆ ਜਾਂਦਾ ਹੈ। ਹਰ ਉਮਰ ਦੇ ਲੋਕ ਇਨ੍ਹਾਂ ਕਲਾਸਾਂ ਵਿਚ ਸ਼ਾਮਲ ਹੋ ਰਹੇ ਹਨ ਅਤੇ ਉਹ ਜੋੜਾਂ ਦੇ ਦਰਦ, ਸ਼ੂਗਰ, ਥਾਇਰਾਇਡ, ਬਲੱਡ ਪ੍ਰੈਸ਼ਰ ਆਦਿ ਕਈ ਬਿਮਾਰੀਆਂ ਤੋਂ ਰਾਹਤ ਪਾ ਰਹੇ ਹਨ।

ਗੋਡਿਆਂ ਦੇ ਦਰਦ ਤੋਂ ਰਾਹਤ | CM di Yogshala

ਯੋਗਾ ਕਲਾਸਾਂ ਦੇ ਯੋਗਾ ਇੰਸਟਰਕਟਰ ਪ੍ਰੀਤੀ ਨੇ ਕਿਹਾ, ਯੋਗਾ ਸਿਰਫ਼ ਕਸਰਤ ਨਹੀਂ ਹੈ,ਬਲਕਿ ਇਹ ਇੱਕ ਜੀਵਨ ਸ਼ੈਲੀ ਹੈ, ਜੋ ਕਿ ਨਾ ਸਿਰਫ਼ ਸਰੀਰਕ ਸਿਹਤ ਨੂੰ ਲਾਭ ਪਹੁੰਚਾਉਂਦੀ ਹੈ ਬਲਕਿ ਮਾਨਸਿਕ ਸ਼ਕਤੀ ਵੀ ਪ੍ਰਦਾਨ ਕਰਦੀ ਹੈ ਇਸ ਲਈ ਹਰੇਕ ਵਿਅਕਤੀ ਇੱਕ ਸਿਹਤਮੰਦ ਜੀਵਨ ਸ਼ੈਲੀ ਲਈ ਯੋਗਾ ਕਲਾਸਾਂ ਦਾ ਲਾਭ ਜਰੂਰ ਲਵੇ। ਕੁਝ ਦਿਨ ਪਹਿਲਾਂ ਇਹ ਯੋਗਾ ਕਲਾਸਾਂ ਸ਼ੁਰੂ ਕਰਨ ਵਾਲੇ ਪਵਨ ਕੁਮਾਰ ਦਾ ਕਹਿਣਾ ਹੈ, ਕਿ ਮੈਂ ਪਿਛਲੇ ਕੁਝ ਸਾਲਾਂ ਤੋਂ ਗੋਡਿਆਂ ਦੇ ਦਰਦ ਤੋਂ ਪੀੜਤ ਸੀ। ਦਵਾਈਆਂ ਲੈਣ ਤੋਂ ਬਾਅਦ ਵੀ ਕੋਈ ਰਾਹਤ ਨਹੀਂ ਮਿਲੀ। ਪਰ ਪਿਛਲੇ ਦੋ ਮਹੀਨਿਆਂ ਤੋਂ ਮੈਂ ਨਿਯਮਿਤ ਤੌਰ ’ਤੇ ਯੋਗਾ ਕਲਾਸਾਂ ਵਿੱਚ ਸ਼ਾਮਲ ਹੋ ਰਿਹਾ ਹਾਂ ਅਤੇ ਮੈਨੂੰ ਬਹੁਤ ਫਰਕ ਮਹਿਸੂਸ ਹੋ ਰਿਹਾ ਹੈ, ਮੇਰਾ ਦਰਦ ਘੱਟ ਗਿਆ ਹੈ ਅਤੇ ਮੈਂ ਪਹਿਲਾਂ ਨਾਲੋਂ ਜ਼ਿਆਦਾ ਤੰਦਰੁਸਤ ਮਹਿਸੂਸ ਕਰ ਰਿਹਾ ਹਾਂ। (CM di Yogshala)

Also Read : PHD: ਪੀਐੱਚਡੀ ਨਾਲ ਜੁੜੇ ਬਲਦਾਅ ਕਿੰਨੇ ਕੁ ਸਾਰਥਿਕ ਹੋਣਗੇ

ਪਟਿਆਲਾ ਦੀ ਇੱਕ ਵਸਨੀਕ ਮੀਨੂੰ ਨੇ ਕਿਹਾ ਕਿ ਮੈਂ ਥਾਇਰਾਈਡ ਦੀ ਸਮੱਸਿਆ ਤੋਂ ਪੀੜਤ ਸੀ। ਦਵਾਈਆਂ ਲੈਣ ਦੇ ਨਾਲ-ਨਾਲ ਮੈਂ ਇੱਕ ਯੋਗਾ ਕਲਾਸ ਵਿੱਚ ਸ਼ਾਮਲ ਹੋ ਗਈ। ਯੋਗਾ ਕਰਨ ਨਾਲ ਮੈਨੂੰ ਬਹੁਤ ਫਾਇਦਾ ਹੋਇਆ ਹੈ। ਮੇਰਾ ਥਾਇਰਾਈਡ ਲੈਵਲ ਹੁਣ ਕੰਟਰੋਲ ਵਿੱਚ ਹੈ। ਮਾਨਸਿਕ ਤਣਾਅ ਘੱਟ ਗਿਆ ਹੈ।ਯੋਗਾ ਕਲਾਸਾਂ ਵਿੱਚ ਹਿੱਸਾ ਲੈਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਯੋਗਸ਼ਾਲਾ ਪ੍ਰੋਜੈਕਟ, ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ, ਜਿਸ ਰਾਹੀਂ ਲੋਕਾਂ ਨੂੰ ਸਿਹਤਮੰਦ ਰਹਿਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਯੋਗਾ ਦਾ ਨਿਯਮਤ ਅਭਿਆਸ ਨਾ ਸਿਰਫ਼ ਲੋਕਾਂ ਨੂੰ ਬਿਮਾਰੀਆਂ ਤੋਂ ਛੁਟਕਾਰਾ ਦਿਵਾਉਂਦਾ ਹੈ ਬਲਕਿ ਉਨ੍ਹਾਂ ਨੂੰ ਸਿਹਤਮੰਦ ਜੀਵਨ ਜਿਊਣ ਦੀ ਪ੍ਰੇਰਣਾ ਵੀ ਦਿੰਦਾ ਹੈ।

LEAVE A REPLY

Please enter your comment!
Please enter your name here