ਦੀ ਗੁਰਦਾਸਪੁਰ ਸਹਿਕਾਰੀ ਕਿਰਤ ਤੇ ਉਸਾਰੀ ਯੂਨੀਅਨ ਲਿਮਟਿਡ ਨੇ ਲਾਭ ਵੰਡ ਸਮਾਗਮ ਕਰਵਾਇਆ

Gurdaspur

ਚੇਅਰਮੈਨ ਰਮਨ ਬਹਿਲ, ਚੇਅਰਮੈਨ ਜਗਰੂਪ ਸਿੰਘ ਸੇਖਵਾਂ ਤੇ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਸਮਾਗਮ ’ਚ ਕੀਤੀ ਸ਼ਿਰਕਤ | Gurdaspur

ਗੁਰਦਾਸਪੁਰ (ਰਾਜਨ ਮਾਨ)। ‘ਦੀ ਗੁਰਦਾਸਪੁਰ (Gurdaspur) ਸਹਿਕਾਰੀ ਕਿਰਤ ਤੇ ਉਸਾਰੀ ਯੂਨੀਅਨ ਲਿਮਟਿਡ, ਗੁਰਦਾਸਪੁਰ’ ਵੱਲੋਂ ਅੱਜ ਆਪਣਾ 17ਵਾਂ ਲਾਭ ਵੰਡ ਸਮਾਗਮ ਸਥਾਨਕ ਪੀ.ਡਬਲਿਊ.ਡੀ. ਰੈਸਟ ਹਾਊਸ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵੱਲੋਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸ੍ਰੀ ਸ਼ਮਸ਼ੇਰ ਸਿੰਘ ਸ਼ਾਮਿਲ ਹੋਏ।

Gurdaspur

ਸਮਾਗਮ ਦੌਰਾਨ ਦੀ ਗੁਰਦਾਸਪੁਰ ਸਹਿਕਾਰੀ ਕਿਰਤ ਤੇ ਉਸਾਰੀ ਯੂਨੀਅਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ 17ਵੇਂ ਲਾਭ ਵੰਡ ਸਮਾਗਮ ਦੀ ਵਧਾਈ ਦਿੰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਇਹ ਯੂਨੀਅਨ ਪਿਛਲੇ ਲੰਮੇ ਸਮੇਂ ਤੋਂ ਬੜੀ ਸਫਲਤਾ ਨਾਲ ਚੱਲ ਰਹੀ ਹੈ ਅਤੇ ਇਸ ਵੇਲੇ 244 ਸਹਿਕਾਰੀ ਕਿਰਤ ਤੇ ਉਸਾਰੀ ਸਭਾਵਾਂ ਇਸ ਸੰਸਥਾ ਦੀਆਂ ਮੈਂਬਰ ਹਨ ਅਤੇ ਇਨ੍ਹਾਂ ਸੰਸਥਾਵਾਂ ਦੇ ਅੱਗੋਂ 16678 ਮੈਂਬਰ ਹਨ। ਇਸਦੀ ਖਾਸ ਗੱਲ ਇਹ ਹੈ ਕਿ ਯੂਨੀਅਨ ਦਾ ਜੋ ਵੀ ਲਾਭ ਹੁੰਦਾ ਹੈ ਉਸਨੂੰ ਆਪਣੇ ਮੈਂਬਰਾਂ ਤੇ ਕਿਰਤੀਆਂ ਵਿੱਚ ਵੰਡਿਆ ਜਾਂਦਾ ਹੈ। (Gurdaspur)

ਪੰਜਾਬ ਸਰਕਾਰ ਦਾ ਦਰੁਸਤ ਜਵਾਬ

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਭਿ੍ਰਸ਼ਟਾਚਾਰ ਰਹਿਤ ਸਾਜ਼ਗਾਰ ਮਹੌਲ ਤਿਆਰ ਕਰ ਰਹੀ ਹੈ ਤਾਂ ਜੋ ਸੂਬੇ ਵਿੱਚ ਕਾਰੋਬਾਰ ਅਤੇ ਵਪਾਰ ਸਮੇਤ ਹਰ ਖੇਤਰ ਦਾ ਕੰਮ-ਕਾਜ ਵਧੇ-ਫੁੱਲੇ। ਉਨਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਰਕਾਰੀ ਵਿਭਾਗਾਂ ਵਿੱਚ ਕਰਵਾਏ ਜਾਂਦੇ ਵਿਕਾਸ ਕਾਰਜਾਂ ਵਿੱਚ ਸਹਿਕਾਰੀ ਕਿਰਤ ਯੂਨੀਅਨਾਂ ਨੂੰ ਵੱਧ ਤੋਂ ਵੱਧ ਮੌਕਾ ਦਿੱਤਾ ਜਾਵੇ। ਇਸ ਮੌਕੇ ਉਨਾਂ ਨੇ ਯੂਨੀਅਨ ਮੈਂਬਰਾਂ ਨੂੰ ਭਰੋਸਾ ਦਿੱਤਾ ਉਨਾਂ ਦੀਆਂ ਜੋ ਵੀ ਮੰਗਾਂ ਹਨ ਉਹ ਸਰਕਾਰ ਦੇ ਧਿਆਨ ਵਿੱਚ ਲਿਆਉਣਗੇ ਅਤੇ ਜਲਦੀ ਹੀ ਯੂਨੀਅਰ ਮੈਂਬਰਾਂ ਦੀ ਸਹਿਕਾਰਤਾ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਵੀ ਕਰਵਾਈ ਜਾਵੇਗੀ।

ਇਸ ਮੌਕੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਸਹਿਕਾਰਤਾ ਵਿਭਾਗ ਸੂਬੇ ਦੀ ਰੀੜ੍ਹ ਦੀ ਹੱਡੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਹਿਕਾਰਤਾ ਲਹਿਰ ਨਾਲ ਜੁੜ ਕੇ ਨੌਜਵਾਨਾਂ ਨੂੰ ਜਿਥੇ ਰੁਜ਼ਗਾਰ ਦੁੇ ਮੌਕੇ ਮਿਲਣਗੇ ਓਥੇ ਸੂਬੇ ਦਾ ਸਰਬਪੱਖੀ ਵਿਕਾਸ ਵੀ ਹੋਵੇਗਾ। ਸ. ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਸਾਰੀ ਮਜ਼ਦੂਰਾਂ ਨੂੰ ਕਿਰਤ ਵਿਭਾਗ ਰਾਹੀਂ ਰਜਿਸਟਰਡ ਕਰਕੇ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨਾਂ ਸੁਸਾਇਟੀ ਦੇ ਮੈਂਬਰਾਂ ਨੂੰ ਕਿਹਾ ਕਿ ਜੇਕਰ ਉਨਾਂ ਦੇ ਮੈਂਬਰ ਅਜੇ ਤੱਕ ਉਸਾਰੀ ਮਜ਼ਦੂਰ ਬੋਰਡ ਨਾਲ ਰਜਿਸਟਰਡ ਨਹੀਂ ਹੋਏ ਤਾਂ ਉਹ ਕਿਰਤ ਵਿਭਾਗ ਦੇ ਦਫ਼ਤਰ ਜਾ ਕੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ।

ਪੰਜਾਬ ’ਚ PUNBUS ਅਤੇ PRTC ਬੱਸਾਂ ਸਬੰਧੀ ਤਾਜ਼ੀ ਅਪਡੇਟ

ਸਮਾਗਮ ਦੌਰਾਨ ਉੱਘੇ ਜਨਤਕ ਆਗੂ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸ੍ਰੀ ਸ਼ਮਸ਼ੇਰ ਸਿੰਘ ਨੇ ਵੀ ਸਹਿਕਾਰੀ ਸਭਾਵਾਂ ਦੇ ਮਸਲਿਆਂ ਨੂੰ ਸਰਕਾਰ ਤੱਕ ਉਠਾਉਣ ਦਾ ਭਰੋਸਾ ਦਿੱਤਾ। ਸਮਾਗਮ ਦੇ ਅਖੀਰ ਵਿੱਚ ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਯੂਨੀਅਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਸਨਮਾਨਤ ਕੀਤਾ।

ਸਮਾਗਮ ਦੌਰਾਨ ਸਹਿਕਾਰਤਾ ਵਿਭਾਗ ਦੇ ਸਹਾਇਕ ਰਜਿਸਟਰਾਰ ਸ੍ਰੀ ਰੋਹਿਤ ਗਿੱਲ, ‘ਦੀ ਗੁਰਦਾਸਪੁਰ ਸਹਿਕਾਰੀ ਕਿਰਤ ਤੇ ਉਸਾਰੀ ਯੂਨੀਅਨ ਲਿਮਟਿਡ, ਗੁਰਦਾਸਪੁਰ’ ਦੇ ਚੇਅਰਮੈਨ ਬਲਵੰਤ ਸਿੰਘ, ਵਾਇਸ ਚੇਅਰਮੈਨ ਭੁਪਿੰਦਰਜੀਤ ਸਿੰਘ, ਸਾਬਕਾ ਚੇਅਰਮੈਨ ਇੰਦਰਜੀਤ ਸਿੰਘ, ਮੈਨੇਜਰ ਪ੍ਰੇਮ ਮਸੀਹ, ਜਸਪਰਜੀਤ ਸਿੰਘ, ਜਗਤਾਰ ਸਿੰਘ, ਸੁਖਜਿੰਦਰ ਸਿੰਘ, ਜਗਜੀਤ ਸਿੰਘ, ਦਲਬੀਰ ਸਿੰਘ, ਹਰਜੀਤ ਸਿੰਘ ਟਿੱਕਾ, ਸਿਮਰਨਜੀਤ ਸਿੰਘ ਸਨੀ ਸੰਧੂ, ਠੇਕੇਦਾਰ ਕੁਲਵਿੰਦਰ ਸਿੰਘ ਲਾਡੀ ਜੱਸਲ, ਕਾਕਾ ਮਹਾਜਨ, ਸੰਨੀ ਵਾਲੀਆ, ਹੈਪੀ ਮਹਾਜਨ, ਰਜੀਵ ਸੋਨੀ, ਲਵਲੀ ਸੂਰੀ ਤੋਂ ਇਲਾਵਾ ਹੋਰ ਵੀ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।