ਅਦਾਲਤ ਵੱਲੋਂ ਚੁਣੌਤੀ ਦੇਣ ਵਾਲੀ ਅਰਜੀ ਰੱਦ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕੋਲਾ ਘਪਲੇ ਮਾਮਲੇ ਵਿੱਚ ਕਾਂਗਰਸੀ ਆਗੂ ਅਤੇ ਦੇਸ਼ ਦੇ ਪ੍ਰਸਿੱਧ ਉਦਯੋਗਪਤੀ ਨਵੀਨ ਜ਼ਿੰਦਲ ਤੇ ਹੋਰਨਾਂ ਨੂੰ ਤਕੜਾ ਝਟਕਾ ਦਿੰਦਿਆਂ ਉਨ੍ਹਾਂ ਵੱਲੋਂ ਦਾਖਲ ਅਰਜ਼ੀ ਨੂੰ ਰੱਦ ਕਰ ਦਿੱਤਾ।
ਨਵੀਨ ਜ਼ਿੰਦਲ ਵੱਲੋਂ ਹੇਠਲੀ ਅਦਾਲਤ ਦੇ ਆਦੇਸ਼ ਖਿਲਾਫ਼ ਦਿੱਲੀ ਹਾਈਕੋਰਟ ਵਿੱਚ ਚੁਣੌਤੀ ਦੇਣ ਦੀ ਇਜਾਜ਼ਤ ਮੰਗੀ ਸੀ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਕਿਹਾ ਕਿ ਹੇਠਲੀ ਅਦਾਲਤ ਵਿੱਚ ਦੋਸ਼ ਆਇਦ ਹੋਣ ਤੱਕ ਦਿੱਲੀ ਹਾਈਕੋਰਟ ਵਿੱਚ ਚੁਣੌਤੀ ਨਹੀਂ ਦਿੱਤੀ ਜਾ ਸਕਦੀ।
ਜਸਟਿਸ ਐੱਮਬੀ ਲੋਕੁਰ ਦੀ ਪ੍ਰਧਾਨਗੀ ਵਾਲੀ ਤਿੰਨ ਜੱਜਾਂ ਵਾਲੀ ਬੈਂਚ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ 25 ਜੁਲਾਈ 2014 ਨੂੰ ਦਿੱਤੇ ਗਏ ਆਦੇਸ਼ ‘ਤੇ ਦੁਬਾਰਾ ਸੁਣਵਾਈ ਦੀ ਜ਼ਰੂਰਤ ਨਹੀਂ ਹੈ। ਸੁਪਰੀਮ ਕੋਰਟ ਪਹਿਲਾਂ ਹੀ ਸਪੱਸ਼ਟ ਕਰ ਚੁੱਕਿਆ ਹੈ ਕਿ ਜਿਨ੍ਹਾਂ ਮਾਮਲਿਆਂ ਵਿੱਚ ਹੇਠਲੀ ਅਦਾਲਤ ਫੈਸਲਾ ਦੇ ਚੁੱਕੀ ਹੈ, ਉਨ੍ਹਾਂ ਫੈਸਲਿਆਂ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਕੋਲਾ ਘਪਲੇ ਦੀ ਨਿਗਰਾਨੀ ਕਰ ਰਿਹਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।














