Punjab Weather Update: ਪੰਜਾਬ-ਚੰਡੀਗੜ੍ਹ ’ਚ ਠੰਢ ਦਾ ਅਸਰ ਘੱਟ, 12-13 ਨਵੰਬਰ ਨੂੰ ਮੀਂਹ ਦੀ ਸੰਭਾਵਨਾ

ਅਗਲੇ ਤਿੰਨ ਦਿਨ ਸਵੇਰੇ ਤੇ ਰਾਤ ਨੂੰ ਛਾ ਸਕਦੀ ਹੈ ਹਲਕੀ ਤੋਂ ਦਰਮਿਆਨੀ ਧੁੰਦ, ਬਠਿੰਡਾ ਰਿਹਾ ਸਭ ਤੋਂ ਗਰਮ

Khushdeep Singh Picture
Published On

ਚੰਡੀਗੜ੍ਹ (ਸੱਚ ਕਹੂੰ ਨਿਊਜ਼/ਏਜੰਸੀ)। ਪੰਜਾਬ ਤੇ ਚੰਡੀਗੜ੍ਹ ’ਚ ਨਵੰਬਰ ਦਾ ਦੂਜਾ ਹਫ਼ਤਾ ਸ਼ੁਰੂ ਹੋਣ ਦੇ ਬਾਵਜੂਦ ਠੰਢ ਨੇ ਅਜੇ ਜ਼ੋਰ ਨਹੀਂ ਫੜਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ 10 ਨਵੰਬਰ ਨੂੰ ਸੂਬੇ ’ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ, ਜਦਕਿ 12 ਤੇ 13 ਨਵੰਬਰ ਨੂੰ ਕੁਝ ਥਾਵਾਂ ’ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ ਮੌਸਮ ਮੁੜ ਖੁਸ਼ਕ ਰਹਿਣ ਦਾ ਅਨੁਮਾਨ ਹੈ। ਸੂਬੇ ਦੇ ਜ਼ਿਆਦਾ ਤੋਂ ਜਿਆਦਾ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਪਰ ਇਹ ਆਮ ਦੇ ਨੇੜੇ ਬਣਿਆ ਹੋਇਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ 32.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਦੂਜੇ ਪਾਸੇ ਰਾਤ ਦੇ ਤਾਪਮਾਨ ’ਚ ਔਸਤਨ 0.5 ਡਿਗਰੀ ਦਾ ਵਾਧਾ ਹੋਇਆ ਹੈ, ਜੋ ਆਮ ਨਾਲੋਂ 3.2 ਡਿਗਰੀ ਵੱਧ ਹੈ। ਪਠਾਨਕੋਟ ਦੇ ਕੇਵੀਕੇ ਵਿੱਚ ਸਭ ਤੋਂ ਘੱਟ 12.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਉੱਤਰੀ ਹਰਿਆਣਾ ਤੇ ਆਸ-ਪਾਸ ਦੇ ਇਲਾਕਿਆਂ ’ਚ ਸਮੁੰਦਰ ਤਲ ਤੋਂ 3.1 ਕਿਲੋਮੀਟਰ ਦੀ ਉਚਾਈ ’ਤੇ ਚੱਕਰਵਾਤੀ ਹਵਾਵਾਂ ਦਾ ਖੇਤਰ ਬਣਿਆ ਹੋਇਆ ਹੈ।

ਇਸ ਤੋਂ ਇਲਾਵਾ ਉੱਤਰ-ਪੱਛਮੀ ਰਾਜਸਥਾਨ ਤੇ ਨੇੜਲੇ ਇਲਾਕਿਆਂ ਵਿੱਚ ਵੀ 0.9 ਕਿਲੋਮੀਟਰ ਦੀ ਉਚਾਈ ’ਤੇ ਅਜਿਹਾ ਹੀ ਮੌਸਮੀ ਸਿਸਟਮ ਸਰਗਰਮ ਹੈ। ਇਸ ਦੇ ਨਾਲ ਹੀ ਮੰਗਲਵਾਰ ਤੋਂ ਇੱਕ ਨਵਾਂ ਪੱਛਮੀ ਗੜਬੜੀ ਸਿਸਟਮ ਉੱਤਰ-ਪੱਛਮੀ ਹਿਮਾਲਿਆਈ ਖੇਤਰ ਨੂੰ ਪ੍ਰਭਾਵਿਤ ਕਰ ਸਕਦਾ ਹੈ। ਪੰਜਾਬ ’ਚ ਅਗਲੇ ਤਿੰਨ ਦਿਨਾਂ ਦੌਰਾਨ ਰਾਤ ਤੇ ਸਵੇਰ ਸਮੇਂ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਧੁੰਦ ਪੈਣ ਦੀ ਸੰਭਾਵਨਾ ਹੈ। ਅਗਲੇ ਪੰਜ ਦਿਨਾਂ ਤੱਕ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਕਿਸੇ ਵੱਡੇ ਬਦਲਾਅ ਦੀ ਉਮੀਦ ਨਹੀਂ ਹੈ। ਪੰਜਾਬ ’ਚ ਰਾਤ ਦੇ ਤਾਪਮਾਨ ’ਚ ਔਸਤਨ 0.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ।

ਇਹ ਆਮ ਨਾਲੋਂ 3.2 ਡਿਗਰੀ ਵੱਧ ਹੈ। ਵੱਖ-ਵੱਖ ਸ਼ਹਿਰਾਂ ਵਿੱਚ ਦਰਜ ਘੱਟੋ-ਘੱਟ ਤਾਪਮਾਨ ਅਨੁਸਾਰ ਪਠਾਨਕੋਟ ਦੇ ਕੇਵੀਕੇ ’ਚ 12.2 ਡਿਗਰੀ, ਲੁਧਿਆਣਾ ਵਿੱਚ 13.4 ਡਿਗਰੀ, ਪਟਿਆਲਾ ਵਿੱਚ 14.2 ਡਿਗਰੀ, ਚੰਡੀਗੜ੍ਹ ਵਿੱਚ 14.6 ਡਿਗਰੀ, ਅੰਮ੍ਰਿਤਸਰ ’ਚ 15 ਡਿਗਰੀ ਤੇ ਬਠਿੰਡਾ ਵਿੱਚ 15.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਲੁਧਿਆਣਾ ’ਚ ਰਾਤ ਦਾ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ 1.2 ਡਿਗਰੀ ਘਟਿਆ ਹੈ, ਜਦਕਿ ਚੰਡੀਗੜ੍ਹ ’ਚ ਇੱਕ ਡਿਗਰੀ ਤੇ ਪਟਿਆਲਾ ’ਚ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ ਦੌਰਾਨ ਸੂਬੇ ’ਚ ਕਿਤੇ ਵੀ ਮੀਂਹ ਨਹੀਂ ਪਿਆ।

ਇਹ ਵੀ ਪੜ੍ਹੋ : Kapurthala Murder: ਕਪੂਰਥਲਾ 'ਚ ਪਟਾਕੇ ਚਲਾ ਰਹੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ, 6 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ

Comments

Post Your Comment

About The Author

Related Posts