Noida News: ਨੋਇਡਾ (ਸੱਚ ਕਹੂੰ ਨਿਊਜ਼)। ਉੱਤਰੀ ਭਾਰਤ ’ਚ ਲਗਾਤਾਰ ਵਧ ਰਹੀ ਸ਼ੀਤ ਲਹਿਰ ਦੇ ਮੱਦੇਨਜ਼ਰ ਗੌਤਮ ਬੁੱਧ ਨਗਰ ਜ਼ਿਲ੍ਹੇ ’ਚ ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ 17 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਫੈਸਲਾ ਕੜਾਕੇ ਦੀ ਠੰਡ ਤੇ ਸੰਘਣੀ ਧੁੰਦ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦੀ ਸੁਰੱਖਿਆ ਤੇ ਸਿਹਤ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਗਿਆ ਹੈ।
ਇਹ ਖਬਰ ਵੀ ਪੜ੍ਹੋ : Kisan News: ਕਣਕ ਦੀ ਪੀਲੀ ਕੁੰਗੀ ਦੀ ਸਰਵਪੱਖੀ ਰੋਕਥਾਮ
2 ਦਿਨ ਹੋਰ ਬੰਦ ਰਹਿਣਗੇ ਸਕੂਲ | School Closed
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੁਢਲੀ ਸਿੱਖਿਆ ਅਫ਼ਸਰ ਰਾਹੁਲ ਪੰਵਾਰ ਨੇ ਦੱਸਿਆ ਕਿ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸਕੂਲਾਂ ’ਚ ਛੁੱਟੀਆਂ ਦੋ ਦਿਨ ਹੋਰ ਵਧਾ ਦਿੱਤੀਆਂ ਗਈਆਂ ਹਨ। ਇਹ ਹੁਕਮ ਸਾਰੇ ਮਾਨਤਾ ਪ੍ਰਾਪਤ ਬੋਰਡਾਂ ਦੇ ਸਕੂਲਾਂ ’ਤੇ ਲਾਗੂ ਹੋਵੇਗਾ। ਪਹਿਲਾਂ 31 ਦਸੰਬਰ ਤੋਂ 15 ਜਨਵਰੀ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਹੁਣ ਵਧਾ ਕੇ 17 ਜਨਵਰੀ ਤੱਕ ਕਰ ਦਿੱਤਾ ਗਿਆ ਹੈ।
ਵਧ ਰਹੀ ਠੰਡ ਦਾ ਪ੍ਰਕੋਪ
ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਪੂਰਾ ਉੱਤਰ ਭਾਰਤ ਕੜਾਕੇ ਦੀ ਠੰਡ ਦੀ ਲਪੇਟ ’ਚ ਹੈ। ਸੰਘਣੀ ਧੁੰਦ ਅਤੇ ਡਿੱਗਦੇ ਤਾਪਮਾਨ ਨੇ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਅਜਿਹੇ ਮੌਸਮ ’ਚ ਬੱਚਿਆਂ ਦੀ ਸਿਹਤ ’ਤੇ ਮਾੜਾ ਅਸਰ ਪੈ ਸਕਦਾ ਹੈ, ਇਸ ਨੂੰ ਧਿਆਨ ’ਚ ਰੱਖਦੇ ਹੋਏ ਪ੍ਰਸ਼ਾਸਨ ਨੇ ਇਹ ਸਾਵਧਾਨੀ ਵਾਲਾ ਕਦਮ ਚੁੱਕਿਆ ਹੈ।














