ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਸ਼ੀਤ ਲਹਿਰ

Cold wave in Delhi Sachkahoon

ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਸ਼ੀਤ ਲਹਿਰ

ਚੰਡੀਗੜ੍ਹ (ਸੱਚ ਕੰਹੂ ਨਿਊਜ) ਪੰਜਾਬ ਦੇ ਕੁਝ ਹਿੱਸਿਆਂ ਅਤੇ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਅਲੱਗ-ਅਲੱਗ ਖੇਤਰਾਂ ਵਿੱਚ ਬਹੁਤ ਜ਼ਿਆਦਾ ਸ਼ੀਤ ਲਹਿਰ ਜਾਰੀ ਹੈ, ਜਦੋਂ ਕਿ ਉੱਤਰੀ ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਸ਼ੀਤ ਲਹਿਰ ਦੇ ਹਾਲਾਤ ਬਣੇ ਹੋਏ ਹਨ। ਉੜੀਸਾ ਦੇ ਵੱਖ-ਵੱਖ ਸਥਾਨਾਂ ’ਤੇ ਰਾਤ ਦਾ ਤਾਪਮਾਨ ਆਮ ਨਾਲੋਂ 5.1 ਡਿਗਰੀ ਸੈਲਸੀਅਸ ਤੋਂ ਉੱਪਰ ਰਿਹਾ, ਜਦੋਂ ਕਿ ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਗੰਗਾ ਦੇ ਤੱਟਵਰਤੀ ਇਲਾਕਿਆਂ ਨਾਲ ਤੇਲੰਗਾਨਾ ਦੇ ਜ਼ਿਆਦਾਤਰ ਸਥਾਨਾਂ ’ਤੇ, ਉੜੀਸਾ ਵਿੱਚ ਕੁਝ ਸਥਾਨਾਂ ‘ਤੇ, ਪੂਰਬੀ ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਦੀਆ ਕੁਝ ਥਾਵਾਂ ’ਤੇ ਤਾਪਮਾਨ ਆਮ ਨਾਲੋਂ 3.1 ਡਿਗਰੀ ਸੈਲਸੀਅਸ ਤੋਂ 5.0 ਡਿਗਰੀ ਸੈਲਸੀਅਸ ਵੱਧ ਸੀ। ਤੱਟਵਰਤੀ ਆਂਧਰਾ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼, ਮਰਾਠਵਾੜਾ, ਮੱਧ ਮਹਾਰਾਸ਼ਟਰ, ਅਸਾਮ, ਮੇਘਾਲਿਆ, ਗੁਜਰਾਤ, ਅੰਡੇਮਾਨ-ਨਿਕੋਬਾਰ ਦੀਪ ਸਮੂਹ, ਕਰਨਾਟਕ ਅਤੇ ਪੱਛਮੀ ਰਾਜਸਥਾਨ ਦੇ ਵੱਖ-ਵੱਖ ਸਥਾਨਾਂ ’ਤੇ ਵੱਖ-ਵੱਖ ਥਾਵਾਂ ’ਤੇ ਤਾਪਮਾਨ 1.6 ਡਿਗਰੀ ਸੈਲਸੀਅਸ ਤੋਂ 3.0 ਡਿਗਰੀ ਸੈਲਸੀਅਸ ਉੱਪਰ ਰਿਹਾ।

ਹਿਸਾਰ ਵਿੱਚ ਘੱਟੋ-ਘੱਟ ਤਾਪਮਾਨ 2.0 ਡਿਗਰੀ

ਮੱਧ ਪ੍ਰਦੇਸ ਵਿੱਚ ਵੱਖ-ਵੱਖ ਥਾਵਾਂ ’ਤੇ ਰਾਤ ਦਾ ਤਾਪਮਾਨ ਆਮ ਨਾਲੋਂ 5.1 ਡਿਗਰੀ ਸੈਲਸੀਅਸ ਥੱਲੇ ਰਿਹਾ ਜਦੋਂ ਕਿ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ, ਦਿੱਲੀ, ਕੇਰਲ, ਮਾਹੇ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਦੀਆਂ ਵੱਖ-ਵੱਖ ਥਾਵਾਂ ’ਤੇ ਰਾਤ ਦਾ ਤਾਪਮਾਨ ਆਮ ਨਾਲੋਂ 1.6 ਡਿਗਰੀ ਸੈਲਸੀਅਸ ਤੋਂ 3.1 ਡਿਗਰੀ ਸੈਲਸੀਅਸ ਘੱਟ ਰਿਹਾ। ਦੇਸ਼ ਦੇ ਮੈਦਾਨੀ ਇਲਾਕਿਆਂ ਹਿਸਾਰ (ਹਰਿਆਣਾ) ਵਿੱਚ ਘੱਟੋ-ਘੱਟ ਤਾਪਮਾਨ 2.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਝਾਰਖੰਡ, ਬਿਹਾਰ, ਤੇਲੰਗਾਨਾ, ਉੱਤਰੀ ਉੜੀਸਾ ਅਤੇ ਛੱਤੀਸਗੜ੍ਹ ਵਿੱਚ ਬੁੱਧਵਾਰ ਸਵੇਰੇ 8:30 ਵਜੇ ਤੋਂ ਵੀਰਵਾਰ 8:30 ਵਜੇ ਦਰਮਿਆਨ ਮੀਂਹ ਪਿਆ, ਜਦੋਂਕਿ ਵਿਦਰਭ, ਉੜੀਸਾ ਅਤੇ ਪੱਛਮੀ ਬੰਗਾਲ ਵਿੱਚ ਵੱਖ-ਵੱਖ ਥਾਵਾਂ ’ਤੇ ਗੜੇਮਾਰੀ ਹੋਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ