ਹਿਮਾਚਲ ’ਚ ਅੱਜ ਤੋਂ ਬਦਲੇਗਾ ਮੌਸਮ | Weather Update Today
- ਸੰਘਣੀ ਧੁੰਦ ਦਾ ਕਹਿਰ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਅਤੇ ਹਰਿਆਣਾ ’ਚ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਵੀਰਵਾਰ ਸਵੇਰੇ ਅੱਜ ਕਈ ਥਾਵਾਂ ’ਤੇ ਸੰਘਣੀ ਧੁੰਦ ਵੇਖਣ ਨੂੰ ਮਿਲੀ ਹੈ। ਇਸ ਕਾਰਨ ਪਟਿਆਲਾ ’ਚ 25, ਅੰਮ੍ਰਿਤਸਰ ’ਚ 50, ਅੰਬਾਲਾ ’ਚ 25 ਅਤੇ ਚੰਡੀਗੜ੍ਹ ’ਚ 50 ਮੀਟਰ ਵਿਜ਼ੀਬਿਲਟੀ ਰਹੀ ਹੈ। ਦੋਵਾਂ ਸੂਬਿਆਂ ’ਚ ਮੌਸਮ ਵਿਭਾਗ ਨੇ ਠੰਢ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਨਾਲ ਹੀ ਹਿਮਾਚਲ ’ਚ ਅੱਜ ਤੋਂ ਮੌਸਮ ਬਦਲਣ ਦੀ ਸੰਭਾਵਨਾ ਹੈ। ਇੱਥੇ ਮੀਂਹ ਦੇ ਨਾਲ ਬਰਫਬਾਰੀ ਦੀ ਵੀ ਸੰਭਾਵਨਾ ਦੱਸੀ ਜਾ ਰਹੀ ਹੈ। ਇਸ ਦੇ ਨਾਲ ਚੰਡੀਗੜ੍ਹ ’ਚ ਠੰਢ ਤੋਂ ਹਜੇ ਰਾਹਤ ਮਿਲਣ ਦੀ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 5 ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਨਵਾਂ ਸ਼ਹਿਰ, ਜਲੰਧਰ ਅਤੇ ਮੋਗਾ ’ਚ ਠੰਢ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇੱਥੇ ਕੋਲਡ ਵੇਬ ਰਹੇਗਾ। ਹੋਰ ਬਾਕੀ ਜ਼ਿਲ੍ਹਿਆਂ ’ਚ ਆਰੈਂਜ ਅਲਰਟ ਜਾਰੀ ਕੀਤਾ ਹੈ। (Weather Update Today)
ਧਰਤੀ ’ਤੇ ਚੱਲ ਆਇਆ ਰੂਹਾਂ ਦਾ ਤਾਰਨਹਾਰ
ਹਰਿਆਣਾ ਲਈ ਵੀ ਰੈੱਡ ਅਲਰਟ ਜਾਰੀ | Weather Update Today
ਇਸ ਤਰ੍ਹਾਂ ਹਰਿਆਣਾ ਦੇ 4 ਜ਼ਿਲ੍ਹਿਆਂ ਅੰਬਾਲਾ, ਕੁਰੂਕਸ਼ੇਤਰ, ਕੈਥਲ ਅਤੇ ਕਰਨਾਲ ’ਚ ਠੰਢ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇੱਥੇ ਵੀ ਸੰਘਣੀ ਧੁੰਦ ਅਤੇ ਕੋਲਡ ਵੇਵ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ’ਚ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵੀ ਕੋਲਡ ਵੇਵ ਦੀ ਸੰਭਾਵਨਾ ਬਣੀ ਹੋਈ ਹੈ। (Weather Update Today)