Punjab Weather Update: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹੁਣ ਪੰਜਾਬ ’ਚ ਕੜਾਕੇ ਦੀ ਠੰਢ ਸ਼ੁਰੂ ਹੋ ਗਈ ਹੈ। ਪੰਜਾਬ ਦੇ ਕਈ ਇਲਾਕਿਆਂ ’ਚ ਸਵੇਰ ਤੇ ਸ਼ਾਮ ਨੂੰ ਧੁੰਦ ਵੀ ਵੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ’ਚ ਰਾਤ ਦੇ ਤਾਪਮਾਨ ’ਚ 2 ਤੋਂ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਫਿਲਹਾਲ ਪੰਜਾਬ ’ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ, ਜਿਸ ਕਾਰਨ ਪ੍ਰਦੂਸ਼ਣ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਮੀਂਹ ਨਾ ਪੈਣ ਕਾਰਨ ਮੌਸਮ ਖੁਸ਼ਕ ਬਣਿਆ ਹੋਇਆ ਹੈ। ਜਿਸ ਕਾਰਨ ਲੋਕਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ’ਚ ਵਧਦੀ ਠੰਢ ਤੇ ਸਵੇਰ ਵੇਲੇ ਹਵਾ ’ਚ ਨਮੀ ਹੋਣ ਕਾਰਨ ਵਿਜ਼ੀਬਿਲਟੀ ਵੀ ਥੋੜ੍ਹੀ ਘੱਟ ਗਈ ਹੈ ਪਰ ਆਵਾਜਾਈ ’ਤੇ ਇਸ ਦਾ ਕੋਈ ਖਾਸ ਅਸਰ ਨਹੀਂ ਪਿਆ। ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਏਕਿਊਆਈ ਦਾ ਉੱਚ ਪੱਧਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ, ਜਿਸ ਕਾਰਨ ਲੋਕਾਂ ਨੂੰ ਬਹੁਤ ਸਾਵਧਾਨ ਰਹਿਣ ਦੀ ਲੋੜ ਹੈ।
ਇਹ ਖਬਰ ਵੀ ਪੜ੍ਹੋ : Punjab Roadways News: ਆਧਾਰ ਕਾਰਡ ਵਾਲੀਆਂ ਬੱਸਾਂ ਦਾ ਨਵਾਂ ਅਪਡੇਟ, ਤਿੰਨ ਦਿਨ ਨਹੀਂ ਮਿਲੇਗੀ ਸਹੂਲਤ!














